ਲੁਧਿਆਣਾ: ਖੰਨਾ ਦੇ ਬਾਹੋਮਾਜਰਾ 'ਚ ਦਿਲ ਦਹਿਲਾਉਣ ਵਾਲਾ ਹਾਦਸਾ ਵਾਪਰਿਆ ਹੈ। ਖੰਨਾ ਦੇ ਇੱਕ ਪਰਿਵਾਰ ਦੇ ਘਰ ਨੇੜੇ ਆਵਾਰਾ ਕੁੱਤਿਆਂ ਨੇ ਇਕ ਨੰਨ੍ਹੇ ਬੱਚੇ ਨੂੰ ਬੁਰੀ ਤਰ੍ਹਾਂ ਨੋਚ ਲਿਆ, ਜਿਸ ਦੀ ਮੌਕੇ ਹੀ ਮੌਤ ਹੋ ਗਈ।
ਬੱਚੇ ਦੀ ਦਾਦੀ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਬਿਹਾਰ ਤੋ ਆਏ ਸੀ। ਅਚਾਨਕ ਕੁੱਤਿਆਂ ਦੇ ਝੁੰਡ ਨੇ ਬੱਚੇ ਨੂੰ ਫੜ ਲਿਆ ਅਤੇ ਬੁਰੀ ਤਰ੍ਹਾਂ ਨੋਚ ਸੁੱਟਿਆ। ਬੱਚੇ ਦੀਆਂ ਚੀਕਾਂ ਸੁਣ ਕੇ ਉਸ ਦੀ ਦਾਦੀ ਅਤੇ ਹੋਰਾਂ ਨੇ ਉਸ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਕੁੱਤਿਆਂ ਨੇ ਬੱਚੇ ਨੂੰ ਬੁਰੀ ਤਰ੍ਹਾਂ ਨਾਲ ਨੋਚ ਲਿਆ ਸੀ, ਬੱਚੇ ਦੀ ਉਮਰ ਕਰੀਬ 5 ਸਾਲ ਦੱਸੀ ਜਾ ਰਹੀ ਹੈ।
ਦੱਸ ਦੇਈਏ ਕਿ ਬਾਹੋਮਾਜਰਾ ਵਿੱਚ ਪਿਛਲੇ ਦਿਨ੍ਹੀਂ ਕੁੱਤਿਆਂ ਵੱਲੋਂ ਕਈ ਬੱਚਿਆਂ ਨੂੰ ਵੱਢਿਆ ਜਾ ਚੁੱਕਾ ਹੈ ਪਰ ਪ੍ਰਸ਼ਾਸਨ ਨੇ ਕੋਈ ਕਦਮ ਨਹੀਂ ਚੁੱਕਿਆ, ਇਸੇ ਤਰ੍ਹਾਂ ਪਤਾ ਨਹੀਂ ਕਿੰਨ੍ਹੇ ਮਾਸੂਮਾਂ ਨੂੰ ਆਪਣੀ ਜਾਨ ਗਵਾਨੀ ਪਈ, ਪਰ ਪ੍ਰਸ਼ਾਸ਼ਨ ਕੁੰਭ ਕਰਨੀ ਨੀਂਦ ਸੌ ਰਿਹਾ ਹੈ।
ਲੋਕਾਂ ਨੇ ਦੱਸਿਆ ਕਿ ਪਿੰਡ ਦੇ ਨਾਲ ਹੀ ਨਗਰ ਕੌਂਸਲ ਖੰਨਾ ਦਾ ਕੂੜਾ ਡੰਪ ਬਣਿਆ ਹੋਇਆ ਹੈ। ਜਿਸ ਵਿੱਚ ਮਰੇ ਹੋਏ ਪਸ਼ੂਆਂ ਨੂੰ ਵੀ ਸੁੱਟਿਆ ਜਾ ਰਿਹਾ ਹੈ। ਜਿਸ ਕਾਰਨ ਉੱਥੇ ਕੁੱਤਿਆ ਦੇ ਝੁੰਡ ਰਹਿੰਦੇ ਹਨ ਅਤੇ ਜੋ ਲੋਕਾਂ ਲਈ ਭਾਰੀ ਮੁਸੀਬਤ ਬਣੇ ਹੋਏ ਹਨ।
ਇਹ ਵੀ ਪੜ੍ਹੋ: ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਗਲ 'ਚ ਪਾਇਆ ਜੁੱਤੀਆਂ ਦਾ ਹਾਰ !