ਖੰਨਾ: ਨੈਸ਼ਨਲ ਹਾਈਵੇਅ ਅਥਾਰਿਟੀ (ਐੱਨਐੱਚਏ) ਨੇ ਪੁਲਾਂ ਨੇੜੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਦਾ ਪ੍ਰਬੰਧ ਕੀਤਾ ਹੈ ਪਰ ਉਨ੍ਹਾਂ ਦੀ ਸਫ਼ਾਈ ਨਾ ਹੋਣ ਕਰਕੇ ਨਾਲਿਆਂ ਵਿੱਚ ਕਾਫ਼ੀ ਗੰਦਗੀ ਫ਼ੈਲ ਗਈ ਜੋ ਕਿ ਬਿਮਾਰੀਆਂ ਨੂੰ ਸੱਦਾ ਦੇ ਰਹੀ ਹੈ। ਇਨ੍ਹਾਂ ਨਾਲਿਆਂ ਵਿੱਚ ਮਰੇ ਹੋਏ ਜਾਨਵਰਾਂ ਦੀਆਂ ਲਾਸ਼ਾਂ ਪਈਆਂ ਹਨ।
ਇਹ ਵੀ ਪੜ੍ਹੋ: ਪੰਜਾਬ ਕੈਬਿਨੇਟ ਦੀ ਬੈਠਕ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਿਤਾਬ ਰਿਲੀਜ਼
ਇਸ ਬਾਰੇ ਸਥਾਨਕ ਲੋਕਾਂ ਨੇ ਕਿਹਾ ਪਿਛਲੇ ਸਾਲ ਨਾਲੇ ਵਿੱਚ ਪਾਣੀ ਖੜ੍ਹੇ ਹੋਣ ਕਰਕੇ ਸ਼ਹਿਰ ਵਿੱਚ 37 ਮੌਤਾਂ ਡੇਂਗੂ ਨਾਲ ਹੋਈਆਂ ਸਨ ਤੇ ਨਾਲ ਹੀ ਨਾਲੇ ਵਿੱਚ ਡੁੱਬਣ ਕਾਰਨ 2 ਮੌਤਾਂ ਵੀ ਹੋ ਗਈਆਂ ਸਨ। ਪ੍ਰਸ਼ਾਸਨ ਤੇ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਦੋਂ ਵੀ ਕੋਈ ਕੰਮ ਕਰਨਾ ਹੁੰਦਾ ਤਾਂ ਵਿਧਾਇਕ ਆ ਕੇ ਅਧਿਕਾਰੀਆਂ ਨਾਲ ਤਸਵੀਰਾਂ ਕਰਵਾ ਕੇ ਚਲੇ ਜਾਂਦੇ ਹਨ ਪਰ ਇਸ ਦੀ ਸਫ਼ਾਈ ਵੱਲ ਧਿਆਨ ਨਹੀਂ ਦਿੱਤਾ ਜਾਂਦਾ।
ਸ਼ਹਿਰ ਦੇ ਨਾਲਿਆਂ ਵਿੱਚ ਫ਼ੈਲ ਰਹੀ ਗੰਦਗੀ, ਬਿਮਾਰੀਆਂ ਤੇ ਹੋਈਆਂ ਮੌਤਾਂ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ ਪਰ ਅਧਿਕਾਰੀਆਂ ਦਾ ਇਸ ਵੱਲ ਧਿਆਨ ਨਾ ਦੇਣਾ ਲੋਕਾਂ ਦੀਆਂ ਮੁਸ਼ਕਲਾਂ ਵਧਾ ਰਿਹਾ ਹੈ। ਹੁਣ ਵੇਖਣਾ ਇਹ ਹੈ ਕਿ ਅਧਿਕਾਰੀ ਨਾਲਿਆਂ ਦੀ ਸਫ਼ਾਈ ਕਰਵਾਉਣਗੇ ਜਾਂ ਕਿਸੇ ਹੋਰ ਵੱਡੀ ਘਟਨਾ ਦਾ ਇੰਤਜ਼ਾਰ ਕਰਨਗੇ?