ਲੁਧਿਆਣਾ: ਐੱਸ.ਟੀ.ਐੱਫ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਸ.ਟੀ.ਐੱਫ ਨੇ ਮੁਲਜ਼ਮ ਤੋਂ 813 ਗ੍ਰਾਮ ਹੈਰੋਇਨ ਤੇ 70 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਮੁਲਜ਼ਮ ਤੋਂ ਬਰਾਮਦ ਕੀਤੀ ਗਈ, ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਐੱਸ.ਟੀ.ਐੱਫ ਨੇ ਇਸ ਮਾਮਲੇ ਵਿੱਚ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਦੋਵੇਂ ਤਸਕਰ ਆਪਸ ਵਿੱਚ ਮਿਲੇ ਹੋਏ ਸਨ। ਪ੍ਰੈੱਸ ਕਾਨਫਰੰਸ ਦੇ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ, ਮੁਲਜ਼ਮ ਬਾਰੇ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ। ਮੁਲਜ਼ਮ ਦੀ ਸੰਨੀ ਨਾਹਰ ਉਰਫ ਲੱਡੂ ਵਜੋਂ ਪਛਾਣ ਹੋਈ ਹੈ। ਦਰਅਸਲ ਮੁਲਜ਼ਮ ਨੂੰ 270 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ, ਪਰ ਤਲਾਸ਼ੀ ਦੌਰਾਨ ਉਸ ਤੋਂ ਕੁੱਲ 813 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਮੁਤਾਬਿਕ ਮੁਲਜ਼ਮ ਕਿਰਾਏ ‘ਤੇ ਟੈਕਸੀ ਲੈ ਕੇ ਚਲਾਉਣ ਦਾ ਕੰਮ ਕਰਦਾ ਹੈ, ਅਤੇ ਪਿਛਲੇ ਕਰੀਬ 5 ਸਾਲਾਂ ਤੋਂ ਨਸ਼ੇ ਦੀ ਤਸਕਰੀ ਕਰ ਰਿਹਾ ਹੈ। ਮੁਲਜ਼ਮ ‘ਤੇ ਪਹਿਲਾਂ ਵੀ ਕਈ ਅਪਰਾਥਿਕ ਮਾਮਲੇ ਦਰਜ ਹਨ।
ਇੱਕ ਪਾਸੇ ਜਿੱਥੇ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਕਦਮ ਚੁੱਕੇ ਜਾ ਰਹੇ ਹਨ, ਤਾਂ ਉਥੇ ਹੀ ਅਜਿਹੇ ਨਸ਼ਾ ਤਸਕਰ ਆਪਣੇ ਨਿੱਜੀ ਸਵਾਦ ਲਈ ਪੰਜਾਬ ਦੀ ਜਵਾਨੀ ਨਸ਼ੇ ਦੀ ਦਲ-ਦਲ ਵਿੱਚੋਂ ਬਾਹਰ ਨਿਕਲਣ ਨਹੀਂ ਦੇ ਰਹੇ। ਜਿਸ ਕਰਕੇ ਪੰਜਾਬ ਵਿੱਚ ਹਰ ਰੋਜ਼ ਨਸ਼ੇ ਕਰਕੇ ਕਈ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਜੋ ਪੰਜਾਬ ਦੇ ਭਵਿੱਖ ਲਈ ਬਹੁਤ ਖ਼ਤਰਨਾਕ ਸਾਬਿਤ ਹੋ ਰਿਹਾ ਹੈ।
ਇਹ ਵੀ ਪੜ੍ਹੋ:ਗੁਰਦਾਸਪੁਰ: ਸਰਕਾਰੀ ਸਕੂਲ ਦੇ ਚਪੜਾਸੀ ਘਰੋਂ ਨਾਜਾਇਜ਼ ਸ਼ਰਾਬ ਬਰਾਮਦ