ਲੁਧਿਆਣਾ: ਰਾਏਕੋਟ ਦੀ ਪੁਲਿਸ ਵੱਲੋਂ ਨਸ਼ੇ ਤਸਕਰਾਂ (Drug smugglers) ਨੂੰ ਨੱਥ ਪਾਉਣ ਲਈ ਮੁਹਿੰਮ ਵੱਢੀ ਹੋਈ ਹੈ। ਪੁਲਿਸ ਨੇ ਵੱਖ-ਵੱਖ ਨਸ਼ਾ ਤਸਕਰਾਂ ਨੂੰ ਵੱਖ-ਵੱਖ ਮਾਮਲਿਆਂ ਤਹਿਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆ ਹਨ।
ਦੋ ਵਿਅਕਤੀਆਂ ਤੋਂ 10 ਗ੍ਰਾਮ ਹੈਰੋਇਨ ਬਰਾਮਦ
ਪੁਲਿਸ ਅਧਿਕਾਰੀ ਅਜੈਬ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਪਿੰਡ ਜਲਾਲਦੀਵਾਲ ਵਿਖੇ ਸਥਿਤ ਬਾਠ ਹਸਪਤਾਲ ਨਜ਼ਦੀਕ ਟੀ ਪੁਆਇੰਟ 'ਤੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਪਲਸਰ ਮੋਟਰਸਾਈਕਲ ‘ਤੇ ਸਵਾਰ 2 ਵਿਅਕਤੀਆਂ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ ਅਤੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ 'ਤੇ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ। ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ ਬਾਵਾ ਪੁੱਤਰ ਜਸਵਿੰਦਰ ਸਿੰਘ ਵਾਸੀ ਜਲਾਲਦੀਵਾਲ ਅਤੇ ਸੁਖਵਿੰਦਰ ਸਿੰਘ ਉਰਫ ਬੱਬੂ ਪੁੱਤਰ ਚਰਨਜੀਤ ਸਿੰਘ ਵਾਸੀ ਖੁਸੈਦਪੁਰ ਵੱਜੋਂ ਹੋਈ ਹੈ। ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇੱਕ ਵਿਅਕਤੀ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ
ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਪੁਲਿਸ ਪਾਰਟੀ ਨੇ ਇੱਕ ਸਾਈਕਲ ਸਵਾਰ ਹਾਕਮ ਸਿੰਘ ਪੁੱਤਰ ਚੰਦ ਸਿੰਘ ਵਾਸੀ ਬੋਪਰਾਏ ਖੁਰਦ ਨੂੰ 500 ਨਸ਼ੀਲੀਆਂ (Drugs) ਗੋਲੀਆਂ (ਟਰੋਮਾਡੋਲ-100ਐਸਆਰ) ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜੋ:ਹਰਦੀਪ ਪੁਰੀ ਤੇ ਰਵਨੀਤ ਬਿੱਟੂ ਖ਼ਿਲਾਫ਼ ਅਕਾਲੀ ਤੇ ਬਸਪਾ ਦਾ ਪ੍ਰਦਰਸ਼ਨ ਜਾਰੀ