ETV Bharat / state

Imprisonment of 6 months to DSP Sekhon: ਭਾਰੀ ਪੁਲਿਸ ਸੁਰੱਖਿਆ ਹੇਠ ਬਲਵਿੰਦਰ ਸੇਖੋਂ ਤੇ ਪ੍ਰਦੀਪ ਸ਼ਰਮਾ ਨੂੰ ਲਿਜਾਇਆ ਗਿਆ ਬੁੜੈਲ ਜੇਲ੍ਹ - ਹਾਈ ਕੋਰਟ ਵੱਲੋਂ ਵਾਰੰਟ ਤੋਂ ਬਾਅਦ ਸੇਖੋਂ ਦੀ ਗ੍ਰਿਫਤਾਰੀ

ਪੰਜਾਬ ਦੇ ਬਰਖਾਸਤ ਡੀਐਸਪੀ ਸੇਖੋਂ ਨੇ ਬੀਤੇ ਦਿਨ ਹਾਈਕੋਰਟ ਦਾ ਅਪਮਾਨ ਕਰਦਿਆਂ ਭਦੀਆਂ ਟਿੱਪਣੀਆਂ ਕੀਤੀਆਂ ਸਨ ਜਿਸ ਦੇ ਚਲਦਿਆਂ ਮਾਮਲੇ 'ਚ ਸੇਖੋਂ ਨੂੰ 24 ਤਰੀਕ ਤੱਕ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ ਗਿਆ ਸੀ ਅਤੇ ਅੱਜ ਮੁੜ ਤੋਂ ਮਾਮਲੇ 'ਤੇ ਸੁਣਵਾਈ ਹੋਵੇਗੀ। ਹਾਈ ਕੋਰਟ ਨੇ ਉਸ ਦੀ ਇੰਟਰਵਿਊ ਲੈਣ ਵਾਲੇ ਪੱਤਰਕਾਰ ਨੂੰ ਵੀ ਨੋਟਿਸ ਜਾਰੀ ਕਰਕੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜਿਸ ਤੋਂ ਬਾਅਦ ਭਾਰੀ ਪੁਲਿਸ ਸੁਰੱਖਿਆ ਹੇਠ ਬਲਵਿੰਦਰ ਸੇਖੋਂ ਤੇ ਪ੍ਰਦੀਪ ਸ਼ਰਮਾ ਨੂੰ ਲਿਜਾਇਆ ਗਿਆ ਬੁੜੈਲ ਜੇਲ੍ਹ ਵਿੱਚ ਭੇਜਿਆ ਗਿਆ।

DSP Sheikhon and his partner will appear in court today, the dismissed officer was caught for rude comments on the judges
Imprisonment of 6 months to DSP Sekhon:ਭਾਰੀ ਪੁਲਿਸ ਸੁਰੱਖਿਆ ਹੇਠ ਬਲਵਿੰਦਰ ਸੇਖੋਂ ਤੇ ਪ੍ਰਦੀਪ ਸ਼ਰਮਾ ਨੂੰ ਲਿਜਾਇਆ ਗਿਆ ਬੁੜੈਲ ਜੇਲ੍ਹ
author img

By

Published : Feb 24, 2023, 11:25 AM IST

Updated : Feb 24, 2023, 7:17 PM IST

Punjab and Haryana HC has ordered imprisonment of 6 months to dismissed cop Balwinder Sekhon

ਲੁਧਿਆਣਾ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਖਿਲਾਫ ਭੱਦੀ ਟਿੱਪਣੀ ਕਰਨ ਦੇ ਦੋਸ਼ੀ ਪੰਜਾਬ ਪੁਲਿਸ ਦੇ ਬਰਖਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਸਾਥੀ ਸਣੇ 6 ਮਹੀਨੇ ਦੀ ਸਜ਼ਾ ਸੁਣਾਈ ਗਈ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਸੇਖੋਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ । ਜਿਸ ਦੀ ਅੱਜ ਇਸ ਮਾਮਲੇ ਵਿਚ ਅਦਾਲਤ 'ਚ ਮੁੜ ਸੁਣਵਾਈ ਹੋਈ , ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਦਾਲਤ ਦੀ ਮਾਣਹਾਨੀ ਦੇ ਮਾਮਲੇ ਵਿਚ ਸੇਖੋਂ ਅਤੇ ਉਸ ਦੇ ਸਹਿਯੋਗੀ ਪ੍ਰਦੀਪ ਸ਼ਰਮਾ ਨੂੰ 6 ਮਹੀਨੇ ਦੀ ਕੈਦ ਦਾ ਹੁਕਮ ਦਿੱਤਾ ਹੈ।ਉਨ੍ਹਾਂ ਨੂੰ ਭਾਰੀ ਸੁਰੱਖਿਆ ਵਿਚਕਾਰ ਹਾਈਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਸੁਣਵਾਈ ਦੌਰਾਨ ਉਸ ਨੇ ਆਪਣੇ ਵਿਵਹਾਰ ਲਈ ਜੱਜਾਂ ਤੋਂ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਸੀ। ਜੁਰਮਾਨੇ ਵੱਜੋਂ ਦੋਹਾਂ ਨੂੰ 2000 ਰੁਪਏ ਦੇਣ ਦੇ ਹੁਕਮ ਵੀ ਸੁਣਾਏ ਗਏ ਹਨ। ਜਿਸ ਤੋਂ ਬਾਅਦ ਭਾਰੀ ਪੁਲਿਸ ਸੁਰੱਖਿਆ ਹੇਠ ਬਲਵਿੰਦਰ ਸੇਖੋਂ ਤੇ ਪ੍ਰਦੀਪ ਸ਼ਰਮਾ ਨੂੰ ਲਿਜਾਇਆ ਗਿਆ ਬੁੜੈਲ ਜੇਲ੍ਹ ਵਿੱਚ ਭੇਜਿਆ ਗਿਆ।

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਹਾਈ ਕੋਰਟ ਵੱਲੋਂ ਜਾਰੀ ਵਾਰੰਟ ਤੋਂ ਬਾਅਦ ਡੀਐਸਪੀ ਸੇਖੋਂ ਦੀ ਗ੍ਰਿਫਤਾਰੀ ਹੋਈ ਸੀ । ਹਾਈਕੋਰਟ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਆਦੇਸ਼ ਜਾਰੀ ਕੀਤਾ ਸੀ ਕਿ ਸੇਖੋਂ ਅਤੇ ਉਸਦੇ ਸਾਥੀ ਪ੍ਰਦੀਪ ਸ਼ਰਮਾ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ। ਜਿਸਦੇ ਸੰਧਰਭ ਵਿਚ ਇਹ ਕਾਰਵਾਈ ਅਮਲ 'ਚ ਲਿਆਉਂਦੀ ਗਈ। ਪੰਜਾਬ ਦੇ ਬਰਖ਼ਾਸਤ ਡੀਐਸਪੀ ਅਤੇ ਉਸ ਦੇ ਸਾਥੀ ਦੇ ਹਾਈ ਕੋਰਟ ਦੇ ਜੱਜਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਇੰਟਰਨੈੱਟ ਮੀਡੀਆ 'ਤੇ ਅਪਲੋਡ ਕਰਨ ਵਾਲੀਆਂ ਵੀਡੀਓਜ਼ ਅਪਲੋਡ ਕਰਨ ਦੇ ਮਾਮਲੇ ਵਿੱਚ ਹਾਈਕੋਰਟ ਵੱਲੋਂ ਲਏ ਗਏ ਨੋਟਿਸ 'ਤੇ ਸੁਣਵਾਈ ਹੋਈ। ਹਾਈਕੋਰਟ ਦੇ ਹੁਕਮਾਂ 'ਤੇ ਪੁਲਿਸ ਦੋਵਾਂ ਨੂੰ ਗਿ੍ਫ਼ਤਾਰ ਕਰਕੇ ਅੱਜ ਹਾਈਕੋਰਟ 'ਚ ਪੇਸ਼ ਕੀਤਾ ਜਾਵੇਗਾ | ਹਾਈ ਕੋਰਟ ਨੇ ਉਸ ਦੀ ਇੰਟਰਵਿਊ ਲੈਣ ਵਾਲੇ ਪੱਤਰਕਾਰ ਨੂੰ ਵੀ ਨੋਟਿਸ ਜਾਰੀ ਕਰਕੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : Toofan Singh Will Released Today : ਥਾਣੇ ਬਾਹਰ ਹੋਈ ਝੜਪ ਮਗਰੋਂ ਅੱਜ ਤੂਫ਼ਾਨ ਸਿੰਘ ਨੂੰ ਰਿਹਾਅ ਕਰੇਗੀ ਪੰਜਾਬ ਪੁਲਿਸ !

ਜ਼ਿਕਰਯੋਗ ਹੈ ਕਿ ਪਹਿਲਾਂ ਸ਼ਰਮਾ ਦੀ ਦੇਰ ਰਾਤ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਸੀ। ਬਰਖਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੇ ਕੁਝ ਦਿਨ ਪਹਿਲਾਂ ਪ੍ਰੈਸ ਕਾਨਫਰੰਸ ਕੀਤੀ ਸੀ। ਇਸ ਵਿੱਚ ਉਨ੍ਹਾਂ ਨੇ ਹਾਈ ਕੋਰਟ ਦੇ ਜੱਜਾਂ ਖ਼ਿਲਾਫ਼ ਗਲਤ ਟਿੱਪਣੀਆਂ ਕੀਤੀਆਂ ਸਨ। ਇਸ ਤੋਂ ਬਾਅਦ ਉਸ ਨੇ ਟਿੱਪਣੀ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ। ਮਾਮਲੇ 'ਤੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸੇਖੋਂ ਨੂੰ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਲਵਿੰਦਰ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਝਗੜੇ ਤੋਂ ਬਾਅਦ ਸੁਰਖੀਆਂ ਵਿੱਚ ਆਏ ਸਨ, ਜਿਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਸੀ। ਉਹ ਲਗਾਤਾਰ ਆਸ਼ੂ ਖਿਲਾਫ ਬੋਲਦਾ ਰਿਹਾ ਹੈ।

ਨਸ਼ਿਆਂ ਨਾਲ ਸਬੰਧਤ ਪਟੀਸ਼ਨ ਦੀ ਸੁਣਵਾਈ ਵਿੱਚ ਹੋ ਰਹੀ ਦੇਰੀ ਬਾਰੇ ਟਿੱਪਣੀ ਕੀਤੀ: ਬਰਖਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੇ ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਕਈ ਨੇਤਾਵਾਂ ਦੇ ਨਾਮ ਲਿਖੇ ਹੋਏ ਸਨ। ਸੇਖੋਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਦੋ ਦਿਨ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਹੋਈ ਸੀ, ਜਿਸ ਵਿੱਚ ਅਦਾਲਤ ਨੇ ਸੁਣਵਾਈ 28 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ। ਇਸ ਤੋਂ ਬਾਅਦ ਬਰਖਾਸਤ ਡੀਐਸਪੀ ਨੇ ਕੇਸ ਦੀ ਸੁਣਵਾਈ ਕਰ ਰਹੇ ਜੱਜਾਂ ਖ਼ਿਲਾਫ਼ ਅਪਸ਼ਬਦ ਬੋਲੇ।

ਲੜਾਈ ਜਾਰੀ ਰਹੇਗੀ: ਜ਼ਿਕਰਯੋਗ ਹੈ ਕਿ ਸੇਖੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸੇਖੋਂ ਨੇ ਕਿਹਾ ਸਾਡੀ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ੇ ਦੀਆਂ ਬੰਦ ਪਈਆਂ ਫਾਈਲਾਂ ਖੁੱਲ੍ਹ ਨਹੀਂ ਜਾਂਦੀਆਂ । ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਜੇਕਰ ਮੇਰੀ ਲਾਸ਼ ਉੱਠਦੀ ਹੈ ਜਾਂ ਮੈਨੂੰ ਜੇਲ੍ਹ ਭੇਜਿਆ ਜਾਂਦਾ ਹੈ ਤਾਂ ਮੇਰਾ ਪੁੱਤਰ ਵੀ ਅੱਗੇ ਆਵੇਗਾ। ਮੇਰੀ ਧੀ ਹੁਣ ਇਸ ਲੜਾਈ ਨੂੰ ਅੱਗੇ ਜਾਰੀ ਰੱਖੇਗੀ। ਸਭ ਤੋਂ ਬਾਅਦ ਮੇਰੀ ਪਤਨੀ ਦੀ ਲਾਸ਼ ਉੱਠੇਗੀ।

Last Updated : Feb 24, 2023, 7:17 PM IST

For All Latest Updates

ETV Bharat Logo

Copyright © 2025 Ushodaya Enterprises Pvt. Ltd., All Rights Reserved.