ETV Bharat / state

ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਪੈਟਰੋਲ ਪੰਪਾਂ ਦਾ ਕੰਮ ਹੋਇਆ ਪ੍ਰਭਾਵਿਤ, ਕਰੋੜਾਂ ਰੁਪਏ ਦੇ ਨੁਕਸਾਨ ਦਾ ਅੰਦਾਜ਼ਾ

author img

By

Published : Mar 21, 2023, 6:37 PM IST

Updated : Mar 21, 2023, 7:02 PM IST

ਅੰਮ੍ਰਿਤਪਾਲ ਉੱਤੇ ਹੋਏ ਐਕਸ਼ਨ ਦਾ ਪੂਰੇ ਪੰਜਾਬ ਵਾਸੀਆਂ ਉੱਤੇ ਅਸਰ ਵੇਖਣ ਨੂੰ ਮਿਲ ਰਿਹਾ। ਅਜਿਹਾ ਇਸ ਲਈ ਹੋ ਰਿਹਾ ਕਿਉਂਕਿ ਐਕਸ਼ਨ ਦੇ ਮੱਦੇਨਜ਼ਰ ਪੁਲਿਸ ਨੇ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਗਈ ਸਨ ਅਤੇ ਇਸ ਕਾਰਣ ਕਾਰੋਬਾਰੀਆਂ ਨੂੰ ਆਨਲਾਈਨ ਕਰੋੜਾਂ ਰੁਪਏ ਦਾ ਘਾਟਾ ਪਿਆ ਹੈ।

Due to the shutdown of Internet services in Bathinda, the work of petrol pumps has been affected
ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਪੈਟਰੋਲ ਪੰਪਾਂ ਦਾ ਕੰਮ ਹੋਇਆ ਪ੍ਰਭਾਵਿਤ, ਕਰੋੜਾਂ ਰੁਪਏ ਦੇ ਨੁਕਸਾਨ ਦਾ ਅੰਦਾਜ਼ਾ
Due to the shutdown of Internet services in Bathinda, the work of petrol pumps has been affected

ਬਠਿੰਡਾ: ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕੀਤੇ ਜਾਣ ਤੋਂ ਬਾਅਦ ਕਈ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ ਕਿਉਂਕਿ ਆਨਲਾਈਨ ਟਰਾਂਜੈਕਸ਼ਨ ਨਾ ਹੋਣ ਕਾਰਨ ਲੱਖਾਂ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਬਠਿੰਡਾ ਦੇ ਤਿੰਨ ਕੋਨੀ ਸਥਿਤ ਪਟਰੋਲ ਪੰਪ ਉੱਤੇ ਕੰਮ ਕਰਨ ਵਾਲੇ ਕਰਿੰਦੇ ਨੇ ਦੱਸਿਆ ਆਨਲਾਈਨ ਪੇਮੈਂਟ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਗਾਹਕਾਂ ਨੂੰ ਵਾਪਸ ਮੁੜਨਾ ਪੈ ਰਿਹਾ ਹੈ ਕਿਉਂਕਿ ਅੱਜ ਕੱਲ੍ਹ ਦੇ ਜ਼ਮਾਨੇ ਵਿਚ ਆਨਲਾਈਨ ਪੇਮੈਂਟ ਕੀਤੀ ਜਾਂਦੀ ਹੈ ਪਰ ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਪੈਟਰੋਲ ਪੰਪ ਉੱਤੇ ਤੇਲ ਪਵਾਉਣ ਆਏ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮਸ਼ੀਨਾਂ ਇੰਟਰਨੈੱਟ ਤੋਂ ਬਿਨਾਂ ਕੰਮ ਨਹੀਂ ਕਰ ਰਹੀਆਂ: ਪੈਟਰੋਲ ਪੰਪ ਦੇ ਕਰਿੰਦਿਆਂ ਦਾ ਕਹਿਣਾ ਹੈ ਕਿ ਜੋ ਵੀ ਲੋਕ ਤੇਲ ਪਵਾਉਣ ਲਈ ਆਉਂਦੇ ਨੇ ਉਹ ਆਨਲਾਈਨ ਟਰਾਂਜ਼ੈਕਸ਼ਨ ਦੇ ਆਦੀ ਹਨ ਅਤੇ ਹੁਣ ਇੰਟਰਨੈੱਟ ਬੰਦ ਹੋਣ ਕਰਕੇ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਆ ਰਹੀਆਂ ਨੇ। ਪੰਪ ਦੇ ਕਰਿੰਦਿਆਂ ਦਾ ਕਹਿਣਾ ਹੈ ਕਿ ਏਟੀਐੱਮ ਕਾਰਡ ਮਸ਼ੀਨਾਂ ਇੰਟਰਨੈੱਟ ਤੋਂ ਬਿਨਾਂ ਕੰਮ ਨਹੀਂ ਕਰ ਰਹੀਆਂ ਹਨ ਜਿਸ ਕਾਰਨ ਆਮ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪੈਟਰੋਲ ਪੰਪ ਮਾਲਕਾਂ ਵੱਲੋਂ ਵੀ ਲੋਕਾਂ ਨੂੰ ਕੈਸ਼ ਉੱਤੇ ਹੀ ਤੇਲ ਪਾਉਣ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਪਟਰੋਲ ਪੰਪ ਉੱਤੇ ਕੰਮ ਕਰਨੇ ਵਾਲੇ ਪਕਰਿੰਦਿਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇੰਟਰਨੈੱਟ ਸੇਵਾਵਾਂ ਜਲਦ ਤੋਂ ਜਲਦ ਸ਼ੁਰੂ ਕੀਤੀਆਂ ਜਾਣ ਤਾਂ ਜੋ ਉਨ੍ਹਾਂ ਦਾ ਕਾਰੋਬਾਰ ਪ੍ਰਭਾਵਤ ਨਾ ਹੋਵੇ।

ਗੱਲ ਕਰੀਏ ਲੁਧਿਆਣਾ ਦੀ ਤਾਂ ਇੱਥੇ ਵੀ ਆਨਲਾਈਨ ਕਾਰੋਬਾਰ ਨਾਲ ਜੁੜੇ ਲੋਕਾਂ ਦਾ ਬੁਰਾ ਹਾਲ ਹੈ। ਇਸ ਤੋਂ ਇਲਾਵਾ ਆਨਲਾਈਨ ਫੂਡ ਡਿਲੀਵਰੀ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਸ਼ਨੀਵਾਰ ਨੂੰ ਨੈੱਟ ਬੰਦ ਹੋਇਆ ਅਤੇ ਜ਼ਿਆਦਾਤਰ ਕੰਮ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2 ਦਿਨਾਂ ਵਿੱਚ ਸਾਨੂੰ ਪੂਰੇ ਹਫਤੇ ਦੀ ਕਮਾਈ ਹੁੰਦੀ ਹੈ ਪਰ ਹੁਣ 3 ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਕਰਕੇ ਉਨ੍ਹਾ ਨੂੰ ਕੋਈ ਆਰਡਰ ਨਹੀਂ ਆਇਆ। ਫੂਡ ਡਿਲੀਵਰ ਕਰਨ ਵਾਲਿਆਂ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਵੀ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਹਨ ਅਤੇ ਹੁਣ ਸਕੂਲਾਂ ਵਿੱਚ ਦਾਖਲੇ ਅਤੇ ਫੀਸਾਂ ਮੰਗੀਆਂ ਜਾ ਰਹੀਆਂ ਨੇ। ਉਨ੍ਹਾਂ ਕਿਹਾ ਕਿ ਜਿੰਨ੍ਹੇ ਪੈਸੇ ਉਨ੍ਹਾਂ ਦੇ ਕੋਲ ਸੀ ਉਹ ਤਿੰਨ ਦਿਨਾਂ ਵਿੱਚ ਖਰਚ ਦਿੱਤੇ ਅਤੇ ਹੁਣ ਉਨ੍ਹਾਂ ਕੋਲ ਪੈਸੇ ਨਹੀਂ ਹਨ। ਅਮਿਤ ਨੇ ਦੱਸਿਆ ਕਿ ਸਰਕਾਰ ਨੂੰ ਸਾਡੇ ਬਾਰੇ ਸੋਚਣ ਦੀ ਲੋੜ ਹੈ ਅਤੇ ਹੁਣ ਤੱਕ ਸਰਕਾਰ ਨੇ ਸਾਡੇ ਬਾਰੇ ਕੁੱਝ ਵੀ ਨਹੀਂ ਸੋਚਿਆ।

ਇਹ ਵੀ ਪੜ੍ਹੋ: ਇੰਟਰਨੈੱਟ ਸੇਵਾ ਬੰਦ ਹੋਣ ਕਰਕੇ ਆਨਲਾਈਨ ਡਿਲੀਵਰੀ ਵਾਲਿਆਂ ਦਾ ਨੁਕਸਾਨ, ਕਿਹਾ-ਸਰਕਾਰ ਨੇ ਨਹੀਂ ਸੋਚਿਆ ਸਾਡੇ ਬਾਰੇ

Last Updated : Mar 21, 2023, 7:02 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.