ਲੁਧਿਆਣਾ: ਖੇਤੀ ਕਾਨੂੰਨਾਂ (Agricultural laws) ਨੂੰ ਲੈ ਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਲਗਭਗ ਪਿਛਲੇ 10 ਮਹੀਨਿਆਂ ਤੋਂ ਰੋਸ਼ ਵਜੋਂ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿਚਾਲੇ ਕਿਸਾਨਾਂ ਦੀਆਂ ਸਰਕਾਰ ਨਾਲ ਕਈ ਮੀਟਿੰਗਾਂ ਵੀ ਹੋਈਆਂ ਹਨ ਪਰ ਕੋਈ ਹੱਲ ਨਹੀਂ ਨਿਕਲ ਸਕਿਆ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਮੁੱਢ ਤੋਂ ਰੱਦ ਕੀਤਾ ਜਾਵੇ ਅਤੇ ਐਮ.ਐਸ.ਪੀ (MSP) 'ਤੇ ਕਾਨੂੰਨੀ ਗਰੰਟੀ ਦਿੱਤੀ ਜਾਵੇ, ਪਰ ਸਰਕਾਰ ਦਾ ਕਹਿਣਾ ਕਿ ਕਾਨੂੰਨ ਰੱਦ ਨਹੀਂ ਹੋਣਗੇ।
ਇਸ ਵਿਚਾਲੇ ਸੰਯੁਕਤ ਕਿਸਾਨ ਮੋਰਚਾ (United Farmers Front) ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਇਸ ਸੱਦੇ ਨੂੰ ਸਫ਼ਲ ਕਰਨ ਲਈ ਪਿੰਡ-ਪਿੰਡ ਅਤੇ ਸਾਰੇ ਹੀ ਸ਼ਹਿਰਾਂ ਦੇ ਲੋਕ ਇਕੱਠੇ ਹੋਏ ਹਨ।
ਕੇਂਦਰ ਸਰਕਾਰ (Central Government) ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਰੋਸ਼ ਵਜੋਂ ਕਿਸਾਨੀ ਸੰਘਰਸ਼ (Peasant struggle) ਨੂੰ ਅਣਗੌਲਿਆਂ ਕਰਨ ਦੇ ਰੋਸ਼ ਵੱਜੋਂ ਭਾਵਕ ਹੋ ਕਿ ਸਥਾਨਕ ਘੁਲਾਲ ਟੋਲ ਪਲਾਜ਼ੇ 'ਤੇ ਬੀਤੀ ਰਾਤ ਇੱਕ ਕਿਸਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਇਥੋਂ ਨਜ਼ਦੀਕ ਪਿੰਡ ਰੋਹਲੇ 'ਤੇ 65 ਸਾਲਾ ਕਿਸਾਨ ਤਾਰਾ ਸਿੰਘ (Farmer Tara Singh) ਜੋ ਕਰੀਬ ਪਿਛਲੇ ਇਕ ਸਾਲ ਤੋਂ ਕਿਸਾਨ ਸੰਘਰਸ਼ ਆਰੰਭ ਹੋਣ ਦੇ ਦਿਨਾਂ ਤੋਂ ਹੀ ਘੁਲਾਲ ਟੋਲ ਪਲਾਜਾਂ ਤੇ ਲਗਾਤਾਰ ਧਰਨੇ ਵਿਚ ਸ਼ਮੂਲੀਅਤ ਕਰਦਾ ਆ ਰਿਹਾ ਸੀ। ਇਸ ਦੀ ਪਤਨੀ ਵੀ ਪਿਛਲੇ 10 ਮਹੀਨਿਆਂ ਤੋਂ ਟਿੱਕਰੀ ਬਾਰਡਰ 'ਤੇ ਕਿਸਾਨ ਸੰਘਰਸ਼ ਵਿੱਚ ਲੰਗਰ ਦੀ ਸੇਵਾ ਨਿਭਾ ਰਹੀ ਹੈ।
ਭਾਰਤੀ ਕਿਸਾਨ ਯੂਨੀਅਨ ਕਾਦੀਆਂ (Indian Farmers Union Qadian) ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ (District President Hardeep Singh Gyaspura) ਨੇ ਦੱਸਿਆ ਕਿ ਮ੍ਰਿਤਕ ਤਾਰਾ ਸਿੰਘ ਹਮੇਸ਼ਾ ਹੀ ਕੇਂਦਰ ਸਰਕਾਰ (Central Government) ਵੱਲੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਕੀਤੀ ਜਾ ਰਹੀ ਅਣਦੇਖੀ ਕਾਰਨ ਚਿੰਤਾ ਵਿੱਚ ਰਹਿੰਦਾ ਸੀ।
ਜਿਸ ਕਾਰਨ ਬੀਤੀ ਰਾਤ ਉਸ ਨੇ ਟੋਲ ਪਲਾਜ਼ਾ ਦੇ ਪਾਈਪ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ। ਉਸ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ (Local Civil Hospital) ਵਿੱਚ ਰੱਖਿਆ ਗਿਆ ਹੈ। ਅੱਜ ਦੇਸ਼ ਭਰ ਵਿੱਚ ਚੱਕਾ ਜਾਮ ਹੋਣ ਕਾਰਨ ਉਸ ਦੀ ਪਤਨੀ ਨੂੰ ਟਿੱਕਰੀ ਬਾਰਡਰ (Tikri Border) ਤੋਂ ਵਾਪਿਸ ਆਉਣ 'ਚ ਮੁਸ਼ਕਿਲ ਹੋਣ ਕਾਰਨ ਤਾਰਾ ਸਿੰਘ ਦਾ ਸੰਸਕਾਰ ਕੱਲ੍ਹ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਸੋਚ ਸਮਝਕੇ ਨਿੱਕਲਿਓ ਘਰੋਂ ਬਾਹਰ ਅੱਜ ਹੈ ਭਾਰਤ ਬੰਦ