ਲੁਧਿਆਣਾ: ਭਾਰਤੀ ਚੋਣ ਕਮਿਸ਼ਨ ਨੇ ਸਨਿੱਚਰਵਾਰ ਨੂੰ ਮਹਾਰਾਸ਼ਟਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਦੇਸ਼ ਭਰ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦਾ ਵੀ ਐਲਾਨ ਕਰ ਦਿੱਤਾ ਹੈ। ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਪੰਜਾਬ ਦੀਆਂ ਵੀ 4 ਸੀਟਾਂ ਸ਼ਾਮਿਲ ਹਨ। ਜਲਾਲਾਬਾਦ, ਮੁਕੇਰੀਆਂ, ਫਗਵਾੜਾ ਅਤੇ ਮੁੱਲਾਂਪੁਰ ਦਾਖਾ 'ਚ ਜ਼ਿਮਨੀ ਚੋਣਾਂ ਹੋਣੀਆਂ ਹਨ।
ਭਾਰਤੀ ਚੋਣ ਕਮਿਸ਼ਨ ਨੇ ਐਲਾਨ ਕਰ ਦਿੱਤਾ ਹੈ ਕਿ ਪੰਜਾਬ ਦੀਆਂ ਚਾਰ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ 23 ਸਤੰਬਰ ਨੂੰ ਨੋਟੀਫਿਕੇਸ਼ਨ ਲਾਗੂ ਕੀਤਾ ਜਾਵੇਗਾ ਅਤੇ 21 ਅਕਤੂਬਰ ਨੂੰ ਵੋਟਿੰਗ ਹੋਵੇਗੀ। 24 ਅਕਤੂਬਰ ਨੂੰ ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜੇ ਵੀ ਐਲਾਨ ਦਿੱਤੇ ਜਾਣਗੇ।
ਪੰਜਾਬ ਦੀਆ 4 ਵਿਧਾਨ ਸਭਾ ਸੀਟਾਂ ਉੱਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
ਜ਼ਿਕਰੇਖ਼ਾਸ ਹੈ ਕਿ ਜਲਾਲਾਬਾਦ ਤੋਂ ਸੁਖਬੀਰ ਬਾਦਲ ਵੱਲੋਂ ਸੰਸਦ ਚੋਣਾਂ ਲੜਨ ਕਰਕੇ ਅਤੇ ਮੁੱਲਾਂਪੁਰ ਦਾਖਾ 'ਚ ਐੱਚਐੱਸ ਫੂਲਕਾ ਵੱਲੋਂ ਅਸਤੀਫ਼ਾ ਦੇਣ, ਮੁਕੇਰੀਆਂ ਦੇ ਵਿਧਾਇਕ ਦਾ ਦਿਹਾਂਤ ਹੋਣ ਅਤੇ ਫਗਵਾੜਾ ਤੋਂ ਵੀ ਸੋਮ ਪ੍ਰਕਾਸ਼ ਦੀ ਐੱਮਪੀ ਇਲੈਕਸ਼ਨ ਜਿੱਤਣ ਕਾਰਨ ਇਨ੍ਹਾਂ 4 ਥਾਵਾਂ 'ਤੇ ਜ਼ਿਮਨੀ ਚੋਣਾਂ ਹੋਣਗੀਆਂ।