ETV Bharat / state

ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਨਾਮਜ਼ਦਗੀਆਂ ਭਰਨ ਤੋਂ ਵਾਂਝੇ, ਜਾਣੋ ਕਿਉਂ

ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈ ਕੇ ਨਾਮਜ਼ਦਗੀਆਂ ਭਰਨ ਲਈ ਦੋ ਦਿਨ ਦਾ ਬਾਕੀ ਸਮਾਂ ਰਹਿ ਗਿਆ ਹੈ। ਹਾਲੇ ਤਕ ਸੰਯੁਕਤ ਸਮਾਜ ਮੋਰਚਾ ਨੂੰ ਆਪਣਾ ਚੋਣ ਨਿਸ਼ਾਨ ਨਹੀਂ ਮਿਲਿਆ ਜਿਸ ਕਰਕੇ ਉਮੀਦਵਾਰ ਨਾਮਜ਼ਦਗੀਆਂ ਭਰਨ ਤੋਂ ਵਾਂਝੇ ਹਨ।

author img

By

Published : Jan 30, 2022, 7:41 AM IST

sanyukt samaj morcha, Election symbol is not assigned,
ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈ ਕੇ ਨਾਮਜ਼ਦਗੀਆਂ ਭਰਨ ਲਈ ਦੋ ਦਿਨ ਦਾ ਬਾਕੀ ਸਮਾਂ ਰਹਿ ਗਿਆ ਹੈ। ਹਾਲੇ ਤਕ ਸੰਯੁਕਤ ਸਮਾਜ ਮੋਰਚਾ ਨੂੰ ਆਪਣਾ ਚੋਣ ਨਿਸ਼ਾਨ ਨਹੀਂ ਮਿਲਿਆ ਜਿਸ ਕਰਕੇ ਉਮੀਦਵਾਰ ਨਾਮਜ਼ਦਗੀਆਂ ਭਰਨ ਤੋਂ ਵਾਂਝੇ ਹਨ।

ਲੁਧਿਆਣਾ: ਪੰਜਾਬ ਵਿੱਚ ਸੰਯੁਕਤ ਸਮਾਜ ਮੋਰਚਾ ਅਤੇ ਭਾਰਤੀ ਆਰਥਿਕ ਪਾਰਟੀ ਮਿਲ ਕੇ ਚੋਣਾਂ ਲੜ ਰਹੇ ਹਨ, ਪਰ ਸੰਯੁਕਤ ਸਮਾਜ ਮੋਰਚਾ ਨੂੰ ਚੋਣ ਕਮਿਸ਼ਨ ਵੱਲੋਂ ਕਿਸੇ ਵੀ ਤਰ੍ਹਾਂ ਦਾ ਚੋਣ ਨਿਸ਼ਾਨ ਅਲਾਟ ਨਹੀਂ ਕੀਤਾ ਗਿਆ। ਭਾਰਤੀ ਆਰਥਿਕ ਪਾਰਟੀ ਦੇ ਪੰਜਾਬ ਪ੍ਰਧਾਨ ਤਰੁਣ ਜੈਨ ਬਾਵਾ ਭਾਰਤ ਨੇ ਆਪਣੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਅਸੀਂ ਸਿਰਫ਼ ਚੋਣ ਨਿਸ਼ਾਨ ਦੀ ਉਡੀਕ ਕਰ ਰਹੇ ਹਾਂ, ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਜਾਰੀ ਹੈ ਅਤੇ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਜਲਦ ਹੀ ਚੋਣ ਨਿਸ਼ਾਨ ਮਿਲਣ ਉੱਤੇ ਉਹ ਆਪਣੀਆਂ ਨਾਮਜ਼ਦਗੀਆਂ ਭਰਨਗੇ, ਹਾਲਾਂਕਿ ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਜੇਕਰ ਚੋਣ ਚਿੰਨ੍ਹ ਨਹੀਂ ਮਿਲਿਆ ਤਾਂ ਕੀ ਹੋਵੇਗਾ ਤਾਂ ਉਨ੍ਹਾਂ ਨੇ ਜਵਾਬ ਦਿੰਦਿਆਂ ਕਿਹਾ ਕਿ ਇਸ ਸਬੰਧੀ ਸਾਡੀ ਪਾਰਟੀ ਦੇ ਸੀਨੀਅਰ ਆਗੂ ਵਿਚਾਰ ਵਟਾਂਦਰਾ ਕਰਨਗੇ।

ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਨਾਮਜ਼ਦਗੀਆਂ ਭਰਨ ਤੋਂ ਵਾਂਝੇ !

ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਿੱਚੋਂ ਕੁਝ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ ਜਿਸ ਤੋਂ ਬਾਅਦ ਸੰਯੁਕਤ ਸਮਾਜ ਮੋਰਚੇ ਦਾ ਗਠਨ ਹੋਇਆ ਅਤੇ ਗੁਰਨਾਮ ਚੜੂਨੀ ਦੀ ਪਾਰਟੀ ਸੰਯੁਕਤ ਸਮਾਜ ਮੋਰਚਾ ਅਤੇ ਭਾਰਤੀ ਆਰਥਿਕ ਪਾਰਟੀ ਦੇ ਨਾਲ ਮਿਲ ਕੇ ਪੰਜਾਬ ਦੇ ਅੰਦਰ ਚੋਣਾਂ ਲੜ ਰਿਹਾ ਹੈ। ਪਾਰਟੀ ਭਾਰਤ ਨੂੰ ਹਾਲੇ ਤੱਕ ਆਪਣਾ ਚੋਣ ਨਿਸ਼ਾਨ ਨਹੀਂ ਮਿਲ ਸਕਿਆ ਅਤੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਜੇਕਰ ਪਾਰਟੀ ਨੂੰ ਆਉਂਦੇ ਦੋ ਦਿਨਾਂ ਤੱਕ ਚੋਣ ਨਿਸ਼ਾਨ ਨਹੀਂ ਮਿਲਦਾ ਤਾਂ ਉਹ ਪਹਿਲਾਂ ਤੋਂ ਹੀ ਰਜਿਸਟਰ ਕਰਵਾ ਚੁੱਕੇ ਗੁਰਨਾਮ ਸਿੰਘ ਚੜੂਨੀ ਦੀ ਪਾਰਟੀ ਦੇ ਚੋਣ ਨਿਸ਼ਾਨ ਤੋਂ ਵੀ ਵਿਧਾਨਸਭਾ ਚੋਣਾਂ ਲੜ ਸਕਦੇ ਹਨ।

ਇਹ ਵੀ ਪੜ੍ਹੋ: 94 ਸਾਲ ਦੀ ਉਮਰ 'ਚ ਮੁੜ ਚੋਣ ਮੈਦਾਨ 'ਚ ਪ੍ਰਕਾਸ਼ ਸਿੰਘ ਬਾਦਲ, ਸਭ ਤੋਂ ਵੱਧ ਉਮਰ ਦੇ ਉਮੀਦਵਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.