ਲੁਧਿਆਣਾ: ਪੰਜਾਬ ਦੇ ਸ਼ਰਾਬ ਕਾਰੋਬਾਰੀ ਚੰਨੀ ਬਜਾਜ (raids liquor baron Channi Bajaj house in Ludhiana) ਦੀ ਦੱਖਣੀ ਸਿਟੀ ਲੁਧਿਆਣਾ ਵਿਖੇ ਸਥਿਤ ਜਨਪਥ ਇਸਟੇਟ ਉੱਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵੱਲੋਂ ਅੱਜ ਮੰਗਲਵਾਰ ਨੂੰ ਸਵੇਰੇ ਛਾਪੇਮਾਰੀ ਕੀਤੀ ਗਈ ਹੈ।
ED ਵੱਲੋਂ ਟੀਮ ਵੱਲੋਂ ਚੰਨੀ ਬਜਾਜ ਦੀ ਆਮਦਨ ਦਾ ਡਾਟਾ ਇਕੱਠਾ ਕੀਤਾ ਜਾ ਰਿਹਾ:- ਦੱਸ ਦਈਏ ਕਿ ਚੰਨੀ ਬਜਾਜ ਵੱਡੇ ਸ਼ਰਾਬ ਕਾਰੋਬਾਰੀ ਹਨ। ਚੰਨੀ ਬਜਾਜ ਦੇ ਘਰ ਤੇ ਦਫ਼ਤਰ ਦੇ ਬਾਹਰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ ਪੁਲਿਸ ਦਾ ਸਖ਼ਤ ਪਹਿਰਾ ਲਗਵਾਇਆ ਗਿਆ ਹੈ ਅਤੇ ਇੰਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ ਘਰ ਦੇ ਵਿੱਚ ਦਸਤਾਵੇਜ਼ ਖੰਗਾਲਿਆ ਜਾ ਰਹੇ ਹਨ। ਚੰਨੀ ਬਜਾਜ ਦੇ ਖਾਤਿਆਂ ਦੇ ਜਾਇਦਾਦਾਂ ਸੰਬੰਧੀ ਵੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ।
ਸ਼ਰਾਬ ਕਾਰੋਬਾਰੀਆਂ ਵਿੱਚ ਹੜਕੰਪ:- ਹਾਲਾਂਕਿ ਇਹ ਛਾਪੇਮਾਰੀ ਕਿਸ ਗੱਲ ਕਰਕੇ ਹੋਈ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆ ਸਕੀ ਹੈ। ਪਰ ਇਸ ਛਾਪੇਮਾਰੀ ਤੋਂ ਬਾਅਦ ਲੁਧਿਆਣਾ ਵਿੱਚ ਰਹਿਣ ਵਾਲੇ ਕਈ ਸ਼ਰਾਬ ਕਾਰੋਬਾਰੀਆਂ ਦੇ ਵਿੱਚ ਹੜਕੰਪ ਜ਼ਰੂਰ ਮਚ ਗਿਆ ਹੈ। ਇਸ ਤੋਂ ਪਹਿਲਾਂ ਵੀ ਕੁਝ ਮਹੀਨੇ ਪਹਿਲਾਂ ਲੁਧਿਆਣਾ ਸ਼ਰਾਬ ਕਾਰੋਬਾਰੀਆਂ ਦੇ ਘਰ ਉੱਤੇ ਛਾਪੇਮਾਰੀ ਕੀਤੀ ਗਈ ਸੀ।
ED ਵੱਲੋਂ ਪੰਜਾਬ ਦੇ ਸ਼ਰਾਬ ਕਾਰੋਬਾਰੀਆਂ ਉੱਤੇ ਸਖ਼ਤ ਪਹਿਰਾ:- ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਵਿੱਚ ਵੀ ਪੰਜਾਬ ਦੇ ਅੰਦਰ ਈ.ਡੀ ਵੱਲੋਂ ਸ਼ਰਾਬ ਕਾਰੋਬਾਰੀਆਂ ਦੇ ਦਫਤਰਾਂ ਅਤੇ ਘਰਾਂ ਉੱਤੇ ਛਾਪੇਮਾਰੀ ਕੀਤੀ ਗਈ ਸੀ। ਇਸ ਦੇ ਤਹਿਤ ਸਾਬਕਾ ਅਕਾਲੀ ਦਲ ਦੇ ਐਮ.ਐਲ.ਏ ਦੀਪ ਮਲਹੋਤਰਾ ਦੇ ਫਰੀਦਕੋਟ ਸਥਿਤ ਰਿਹਾਇਸ਼ ਉੱਤੇ ਵੀ ਛਾਪੇਮਾਰੀ ਕੀਤੀ ਗਈ ਸੀ। ਲਗਾਤਾਰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਸ਼ਰਾਬ ਕਾਰੋਬਾਰੀਆਂ ਉੱਤੇ ਨਕੇਲ ਕਸੀ ਜਾ ਰਹੀ ਹੈ।
'ਆਪ' ਦੀ ਸ਼ਰਾਬ ਨੀਤੀ ਉੱਤੇ ਸਵਾਲ:- ਇਸ ਤੋਂ ਪਹਿਲਾਂ ਵੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਣਾਈ ਗਈ ਸ਼ਰਾਬ ਨੀਤੀ ਉੱਤੇ ਵੀ ਸਵਾਲ ਖੜ੍ਹੇ ਹੋਏ ਸਨ। ਇੱਥੋਂ ਤੱਕ ਕਿ ਦਿੱਲੀ ਦੇ ਵਿੱਚ ਵੀ ਸ਼ਰਾਬ ਨੀਤੀ ਨੂੰ ਲੈ ਕੇ ਕੇਂਦਰੀ ਜਾਂਚ ਏਜੰਸੀ ਦੀਆਂ ਟੀਮਾਂ ਵੱਲੋਂ ਲਗਾਤਾਰ ਛਾਪੇਮਾਰੀ ਵੀ ਕੀਤੀ ਗਈ ਸੀ ਅਤੇ ਕਈ ਆਗੂਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।
ਇਹ ਵੀ ਪੜੋ:- ਕਿਰਾਏਦਾਰਾਂ ਤੋਂ ਬਿਜਲੀ ਬਿੱਲ ਵਸੂਲਣ ਵਾਲੇ ਮਕਾਨ ਮਾਲਕਾਂ 'ਤੇ ਹੋਵੇਗੀ ਕਾਰਵਾਈ, ਐਕਸ਼ਨ ’ਚ ਸਰਕਾਰ