ETV Bharat / state

ਈਟੀਵੀ ਭਾਰਤ ਦੀ ਮੁਹਿੰਮ ਦਾ ਅਸਰ, ਕਿਸਾਨਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਫ਼ੈਸਲਾ

author img

By

Published : Oct 12, 2019, 7:58 AM IST

ਈਟੀਵੀ ਭਾਰਤ ਵੱਲੋਂ ਧੂੰਆਂ ਰਹਿਤ ਵਾਤਾਵਰਣ ਅਤੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੁਕ ਕਰਨ ਲਈ ਚਲਾਈ ਮੁਹਿੰਮ ਨੂੰ ਕਿਸਾਨਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ। ਦੋਰਾਹਾ ਅਤੇ ਸਮਰਾਲਾ ਦੇ ਨੇੜਲੇ ਪਿੰਡਾਂ ਦੇ ਕਿਸਾਨਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਫ਼ੈਸਲਾ।

ਫ਼ੋਟੋ

ਖੰਨਾ: ਈਟੀਵੀ ਭਾਰਤ ਵੱਲੋਂ ਧੂੰਆਂ ਰਹਿਤ ਵਾਤਾਵਰਣ ਅਤੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੁਕ ਕਰਨ ਲਈ ਚਲਾਈ ਮੁਹਿੰਮ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰਖਦਿਆਂ ਦੋਰਾਹਾ ਅਤੇ ਸਮਰਾਲਾ ਦੇ ਨੇੜਲੇ ਪਿੰਡਾਂ ਦੇ ਕਿਸਾਨਾਂ ਨੇ ਪ੍ਰਣ ਲਿਆ ਹੈ ਕਿ ਉਹ ਇਸ ਵਰ੍ਹੇ ਪਰਾਲੀ ਨਹੀਂ ਸਾੜਨਗੇ।

ਵੀਡੀਓ

ਕਿਸਾਨਾਂ ਦਾ ਇਹ ਕਹਿਣਾ ਹੈ ਕਿ ਉਹ ਤਾਂ ਪਰਾਲੀ ਨਾ ਸਾੜ ਕੇ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ ਪਰ ਸਰਕਾਰ ਖ਼ੁਦ ਵਾਤਾਵਰਣ ਪ੍ਰਦੂਸ਼ਣ ਫੈਲਾ ਕੇ ਬੱਚਿਆਂ ਨੂੰ ਗ਼ਲਤ ਸਿੱਖਿਆ ਦੇ ਰਹੀ ਹੈ। ਕਿਸਾਨਾਂ ਨੇ ਇਹ ਵੀ ਮੰਗ ਕੀਤੀ ਕਿ ਪਰਾਲੀ ਨਾ ਸਾੜਨ ਦੇ ਬਦਲੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।

ਦੂਜੇ ਪਾਸੇ ਬਲਾਕ ਦੋਰਾਹਾ ਦੇ ਖੇਤੀਬਾੜੀ ਅਫ਼ਸਰ ਰਜਿੰਦਰ ਸਿੰਘ ਔਲਖ ਨੇ ਪਰਾਲੀ ਨੂੰ ਕੁਦਰਤੀ ਤੱਤਾਂ ਨਾਲ ਭਰਪੂਰ ਦੱਸਦਿਆਂ ਕਿਹਾ ਕਿ ਇਸ ਸਾੜਨਾ ਨਹੀਂ ਚਾਹੀਦਾ। ਨਾਲ ਹੀ ਉਨ੍ਹਾਂ ਦੋਰਾਹਾ ਦੇ ਕਿਸਾਨਾਂ ਦੇ ਪਰਾਲੀ ਨਾ ਸਾੜਨ ਦੇ ਇਸ ਕਦਮ ਦੀ ਸ਼ਲਾਘਾ ਕੀਤੀ।

ਵਾਤਾਵਰਣ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝ ਇਨ੍ਹਾਂ ਕਿਸਾਨਾਂ ਨੇ ਪਰਾਲੀ ਨਾ ਸਾੜਨ ਦਾ ਫੈਸਲਾ ਤਾਂ ਲਿਆ ਹੈ ਪਰ ਹੁਣ ਵੇਖਣਾ ਇਹ ਹੋਵੇਗਾ ਕਿ ਸਰਕਾਰ ਇਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦੇ ਕੇ ਆਪਣੀ ਜ਼ਿੰਮੇਵਾਰੀ ਕਦੋਂ ਪੂਰੀ ਕਰੇਗੀ।

Intro:Body:

khanna

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.