ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਸਾਲ 2021-22 ਲਈ ਬਜਟ ਪੇਸ਼ ਕੀਤਾ ਜਾਣਾ ਹੈ ਜਿਸ ਨੂੰ ਲੈ ਕੇ ਸ਼ਹਿਰ ਦੇ ਲੋਕਾਂ ਨੂੰ ਇਸ ਬਜਟ ਤੋਂ ਵਿਸ਼ੇਸ਼ ਉਮੀਦਾਂ ਹਨ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਇਹ ਇਸ ਕਾਰਜਕਾਲ ਦਾ ਆਖਰੀ ਬਜਟ ਹੈ, ਜਿਸ ਕਾਰਨ ਲੋਕਾਂ ਨੂੰ ਉਮੀਦ ਹੈ ਕਿ ਆਖਰੀ ਸਾਲ ’ਚ ਮੁੱਖ ਮੰਤਰੀ ਪੰਜਾਬ ਲੋਕਾਂ ਨਾਲ ਕੀਤੇ ਵਾਅਦੇ ਜ਼ਰੂਰ ਪੂਰੇ ਕਰਨਗੇ।
ਇਸ ਬਜਟ ਤੋਂ ਪਹਿਲਾਂ ਈਟੀਵੀ ਭਾਰਤ ਦੀ ਟੀਮ ਵੱਲੋਂ ਲੁਧਿਆਣਾ ਦੀਆਂ ਘਰੇਲੂ ਔਰਤਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਰਕਾਰ ਨੂੰ ਸਿਹਤ, ਸਿੱਖਿਆ ਦੇ ਖੇਤਰ ’ਚ ਧਿਆਨ ਦੇਣ ਦੀ ਲੋੜ ਹੈ। ਇਸ ਮੌਕੇ ਮਹਿਲਾਵਾਂ ਨੇ ਵੀ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਨੂੰ ਬਜਟ ਵਿਚ ਵਿਸ਼ੇਸ਼ ਤਜਵੀਜ਼ ਰੱਖਣੀਆਂ ਚਾਹੀਦੀਆਂ ਹਨ।
ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਅਤੇ ਐਲਪੀਜੀ ਮਹਿੰਗਾ ਹੁੰਦਾ ਜਾ ਰਿਹਾ ਹੈ ਜਿਸ ਕਾਰਨ ਆਮ ਆਦਮੀ ਤੇ ਮਹਿੰਗਾਈ ਦਾ ਬੋਝ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਲੋਕਾਂ ਨਾਲ ਘਰ-ਘਰ ਨੌਕਰੀ, ਪੈਨਸ਼ਨ ਦੇ ਵਾਅਦੇ ਕੀਤੇ ਸਨ ਜੋ ਪੂਰੇ ਕਰਨੇ ਚਾਹੀਦੇ ਹਨ।