ਲੁਧਿਆਣਾ: ਪੁਲਿਸ ਨੇ ਸੀਆਈਏ ਸਟਾਫ਼ ਦੇ ਮੁਲਾਜ਼ਮ ਦੱਸ ਲੋਕਾਂ ਦੇ ਘਰਾਂ ਤੇ ਮੈਡੀਕਲ ਸਟੋਰਾਂ 'ਚ ਛਾਪੇਮਾਰੀ ਕਰਨ ਵਾਲੇ ਨਕਲੀ ਪੁਲਿਸ ਮੁਲਾਜ਼ਮਾਂ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਦੋ ਪੁਲਿਸ ਦੀ ਗ੍ਰਿਫ਼ਤ 'ਚੋਂ ਭੱਜਣ 'ਚ ਕਾਮਯਾਬ ਰਹੇ। ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਲੁਧਿਆਣਾ ਪੁਲਿਸ ਦੀ ਗ੍ਰਿਫ਼ਤ 'ਚ ਖੜ੍ਹੇ ਇਨ੍ਹਾਂ ਮੁਲਜ਼ਮਾਂ ਦੇ ਇਲਜ਼ਾਮ ਹਨ ਕਿ ਇਹ ਦੋਵੇਂ ਖੁਦ ਨੂੰ ਸੀਆਈਏ ਸਟਾਫ਼ ਦੇ ਮੁਲਾਜ਼ਮ ਦੱਸ ਲੋਕਾਂ ਦੇ ਘਰਾਂ ਅਤੇ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਕਰਨ ਦਾ ਡਰਾਮਾ ਰਚ ਕੇ ਉਨ੍ਹਾਂ ਤੋਂ ਪੈਸੇ ਵਸੂਲਦੇ ਸਨ।
ਇਹ ਵੀ ਪੜੋ: ਦਿੱਲੀ ਹਿੰਸਾ: CM ਕੇਜਰੀਵਾਲ ਦਾ ਐਲਾਨ, ਆਈ ਬੀ ਕਰਮਚਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਨੂੰ ਮਿਲੇਗਾ 1 ਕਰੋੜ
ਲੁਧਿਆਣਾ ਦੇ ਏਡੀਸੀਪੀ ਗੁਰਪ੍ਰੀਤ ਸਿੰਘ ਸਿਕੰਦ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਬਾਜਵਾ ਨਗਰ ਪੁਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਗਿਰੋਹ 'ਚ ਕੁੱਲ 4 ਮੈਂਬਰ ਹਨ। ਜਿਨ੍ਹਾਂ 'ਚੋਂ 2 ਨੂੰ ਪੁਲਿਸ ਨੇ ਕਾਬੂ ਕਰ ਲਿਆ, ਜਦੋਂ ਕਿ ਬਾਕੀ ਮੁਲਜ਼ਮ ਭੱਜਣ 'ਚ ਕਾਮਯਾਬ ਰਹੇ। ਏਡੀਸੀਪੀ ਨੇ ਦੱਸਿਆ ਕਿ ਬਾਕੀਆਂ ਦੀ ਵੀ ਛੇਤੀ ਗ੍ਰਿਫ਼ਤਾਰੀ ਕੀਤੀ ਜਾਵੇਗੀ।