ETV Bharat / state

ਨਵ-ਵਿਆਹੁਤਾ ਦੀ ਮੌਤ ਨੂੰ ਲੈ ਕੇ ਪੇਕਿਆਂ ਨੇ ਸਹੁਰਿਆਂ 'ਤੇ ਲਾਏ ਦੋਸ਼, ਪੁਲਿਸ ਨੇ ਆਰੰਭੀ ਜਾਂਚ - ਨਵ ਵਿਆਹੁਤਾ ਦੀ ਮੌਤ

ਲੁਧਿਆਣਾ ਦੇ ਪਿੰਡ ਚੱਕ ਭਾਈਕਾ ਵਿਖੇ ਇੱਕ ਨਵ-ਵਿਆਹੁਤਾ ਦੀ ਭੇਤਭਰੇ ਹਾਲਾਤਾਂ ਵਿੱਚ ਅੱਗ ਲੱਗ ਜਾਣ ਕਾਰਨ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੇ ਸਹੁਰੇ ਪਰਿਵਾਰ ਉੱਪਰ ਜਾਨੋਂ ਮਾਰਨ ਦੇ ਦੋਸ਼ ਲਾਏ ਹਨ। ਦੂਜੇ ਪਾਸੇ ਸਹੁਰੇ ਪਰਿਵਾਰ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ।

ਨਵ-ਵਿਆਹੁਤਾ ਦੀ ਮੌਤ ਨੂੰ ਲੈ ਕੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ 'ਤੇ ਲਾਏ ਦੋਸ਼

author img

By

Published : Nov 29, 2020, 10:46 PM IST

Updated : Nov 29, 2020, 11:07 PM IST

ਲੁਧਿਆਣਾ: ਰਾਏਕੋਟ ਦੇ ਪਿੰਡ ਚੱਕ ਭਾਈਕਾ ਵਿਖੇ ਅੰਤਰਜਾਤੀ ਪ੍ਰੇਮ ਵਿਆਹ ਕਰਵਾਉਣ ਵਾਲੀ ਇੱਕ ਨਵ-ਵਿਆਹੁਤਾ ਦੀ ਭੇਤਭਰੇ ਹਾਲਾਤਾਂ ਵਿੱਚ ਅੱਗ ਲੱਗ ਕੇ ਮੌਤ ਹੋ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਦਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਸਹੁਰੇ ਪਰਿਵਾਰ ਉੱਪਰ ਉਨ੍ਹਾਂ ਦੀ ਲੜਕੀ ਨੂੰ ਤੇਲ ਪਾ ਕੇ ਸਾੜ ਕੇ ਮਾਰਨ ਦਾ ਦੋਸ਼ ਲਗਾਇਆ ਹੈ, ਦੂਜੇ ਪਾਸੇ ਸਹੁਰੇ ਪਰਿਵਾਰ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ।

ਅੱਜ ਮ੍ਰਿਤਕਾ ਦੇ ਸਸਕਾਰ ਮੌਕੇ ਪੇਕੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਭਾਰੀ ਹੰਗਾਮਾ ਕੀਤਾ ਗਿਆ, ਜਿਸ 'ਤੇ ਥਾਣਾ ਹਠੂਰ, ਥਾਣਾ ਸਦਰ ਰਾਏਕੋਟ ਅਤੇ ਥਾਣਾ ਸਿਟੀ ਰਾਏਕੋਟ ਦੀ ਪੁਲਿਸ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਲੋਕਾਂ ਨੂੰ ਸਾਂਤ ਕੀਤਾ।

ਨਵ-ਵਿਆਹੁਤਾ ਦੀ ਮੌਤ ਨੂੰ ਲੈ ਕੇ ਪੇਕਿਆਂ ਨੇ ਸਹੁਰਿਆਂ 'ਤੇ ਲਾਏ ਦੋਸ਼

ਮ੍ਰਿਤਕਾ ਦੀ ਮਾਤਾ ਅਤੇ ਚਾਚਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਿੰਡ ਚੱਕ ਭਾਈਕਾ ਦਾ ਵਸਨੀਕ ਭੁਪਿੰਦਰ ਸਿੰਘ ਪੁੱਤਰ ਰਾਜਵਿੰਦਰ ਸਿੰਘ ਨੇ ਉਨ੍ਹਾਂ ਦੀ ਧੀ ਨਾਲ ਕੋਰਟ ਵਿੱਚ ਵਿਆਹ ਕਰਵਾਇਆ ਸੀ ਅਤੇ ਡੇਢ ਸਾਲ ਤੋਂ ਸਹੁਰਾ ਪਰਿਵਾਰ ਵਿਆਹੁਤਾ ਨੂੰ ਪ੍ਰੇਸ਼ਾਨ ਕਰਦਾ ਆ ਰਿਹਾ ਸੀ। 23 ਨਵੰਬਰ ਨੂੰ ਕਥਿਤ ਤੌਰ 'ਤੇ ਉਸ ਦੇ ਸਹੁਰਾ ਪਰਿਵਾਰ ਨੇ ਉਨ੍ਹਾਂ ਦੀ ਲੜਕੀ ਨੂੰ ਪੈਟਰੋਲ ਪਾ ਕੇ ਅੱਗ ਲਗਾ ਕੇ ਸਾੜ ਦਿੱਤਾ ਹੈ, ਜਿਸ ਦੀ ਚੰਡੀਗੜ੍ਹ ਹਸਪਤਾਲ ਵਿੱਚ 27 ਨਵੰਬਰ ਨੂੰ ਮੌਤ ਹੋ ਗਈ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਸਹੁਰੇ ਪਰਿਵਾਰ ਉੱਪਰ ਸਖ਼ਤ ਕਾਰਵਾਈ ਕਰ ਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।

ਉੱਧਰ, ਦੂਜੇ ਪਾਸੇ ਮ੍ਰਿਤਕਾ ਦੇ ਸਹੁਰੇ ਰਾਜਵਿੰਦਰ ਸਿੰਘ ਵਾਸੀ ਚੱਕ ਭਾਈਕਾ ਨੇ ਪੇਕੇ ਪਰਿਵਾਰ ਵੱਲੋਂ ਲਗਾਏ ਸਾਰੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ 23 ਨਵੰਬਰ ਨੂੰ ਸਵੇਰ ਚਾਹ ਬਣਾਉਂਦੇ ਸਮੇਂ ਅਚਾਨਕ ਉਸ ਦੀ ਨੂੰਹ ਦੀ ਸ਼ਾਲ ਨੂੰ ਅੱਗ ਲੱਗ ਗਈ ਅਤੇ ਅੱਗ ਦੀ ਲਪੇਟ ਵਿੱਚ ਆ ਜਾਣ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਈ ਸੀ, ਜਿਸ ਦੀ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਵਿੱਚ ਮੌਤ ਹੋ ਗਈ।

ਤਣਾਅਪੂਰਨ ਮਾਹੌਲ ਨੂੰ ਦੇਖਦੇ ਹੋਏ ਪੁੱਜੇ ਡੀਐਸਪੀ ਜਗਰਾਓਂ ਦਵਿੰਦਰ ਸਿੰਘ ਸੰਧੂ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੀ ਗੱਲਬਾਤ ਸੁਣਨ ਤੋਂ ਬਾਅਦ ਪੁਲਿਸ ਥਾਣਾ ਹਠੂਰ ਦੇ ਅਧਿਕਾਰੀਆਂ ਨੂੰ ਪੇਕੇ ਪਰਿਵਾਰ ਦੇ ਬਿਆਨ ਦਰਜ ਕਰਨ ਲਈ ਆਖਿਆ।

ਡੀਐਸਪੀ ਦਵਿੰਦਰ ਸਿੰਘ ਨੇ ਆਖਿਆ ਕਿ ਉਨ੍ਹਾਂ ਨੇ ਹਸਪਤਾਲ ਵਿੱਚ ਜ਼ੇਰੇ ਇਲਾਜ ਰਾਣੀ ਕੌਰ ਦੇ ਬਿਆਨ ਲਏ ਸਨ, ਜਿਸ ਵਿੱਚ ਉਸ ਨੇ ਰਸੋਈ ਵਿੱਚ ਕੰਮ ਦੌਰਾਨ ਅੱਗ ਲੱਗਣ ਬਾਰੇ ਕਿਹਾ ਸੀ। ਉਨ੍ਹਾਂ ਕਿਹਾ ਕਿ ਉਸ ਨੇ ਕਿਸੇ ਉਪਰ ਕਾਰਵਾਈ ਨਾ ਕਰਨ ਬਾਰੇ ਵੀ ਕਿਹਾ ਸੀ। ਪ੍ਰੰਤੂ ਪੇਕੇ ਪਰਿਵਾਰ ਵੱਲੋਂ ਲਗਾਏ ਦੋਸ਼ਾਂ ਦੀ ਬਰੀਕੀ ਨਾਲ ਪੜਤਾਲ ਕਰਵਾਈ ਜਾਵੇਗੀ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Last Updated : Nov 29, 2020, 11:07 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.