ਲੁਧਿਆਣਾ: ਜ਼ਿਲ੍ਹੇ ਦੇ ਇੱਕ ਨਿੱਜੀ ਹਸਪਤਾਲ ’ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਲੜਕੀ ਦੀ ਭੇਦਭਰੀ ਹਲਾਤਾਂ ’ਚ ਮੌਤ ਹੋ ਗਈ। ਇਸ ਦੌਰਾਨ ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਨਿੱਜੀ ਹਸਪਤਾਲ ਦੇ ਡਾਕਟਰਾਂ ਦੀ ਲਾਪਰਵਾਹੀ ਦੇ ਇਲਜ਼ਾਮ ਲਗਾਏ ਹਨ। ਨਾਲ ਹੀ ਪੀੜਤ ਪਰਿਵਾਰ ਨੇ ਹਸਪਤਾਲ ਦੇ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤਾ ਅਤੇ ਇਨਸਾਫ ਦੀ ਮੰਗ ਵੀ ਕੀਤੀ।
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਛੋਟਾ ਜਿਹਾ ਆਪ੍ਰੇਸ਼ਨ ਹੋਣਾ ਸੀ, ਉਸ ਸਮੇਂ ਤੱਕ ਉਨ੍ਹਾਂ ਦੀ ਲੜਕੀ ਠੀਕ ਸੀ, ਇਸ ਤੋਂ ਬਾਅਦ ਆਪ੍ਰੇਸ਼ਨ ਸਹੀ ਵੀ ਹੋ ਗਿਆ, ਪਰ ਡਾਕਟਰਾਂ ਨੇ ਕਿਹਾ ਕਿ ਆਪ੍ਰੇਸ਼ਨ ਮੁੜ ਤੋਂ ਹੋਵੇਗਾ ਜਿਸ ਤੋਂ ਬਾਅਦ ਉਨ੍ਹਾਂ ਦੀ ਲੜਕੀ ਦੀ ਸਿਹਤ ਅਚਾਨਕ ਖਰਾਬ ਹੋ ਗਈ ਅਤੇ ਉਸਦੀ ਮੌਤ ਹੋ ਗਈ।

ਦੂਜੇ ਪਾਸੇ ਪੁਲਿਸ ਨੇ ਕਿਹਾ ਕਿ ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਲੁਧਿਆਣਾ ਦੇ ਸਿਵਲ ਸਰਜਨ ਨੂੰ ਇਤਲਾਹ ਦੇ ਦਿੱਤੀ ਜਾਵੇਗੀ। ਮ੍ਰਿਤਕ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਜਾਂਚ ਦੌਰਾਨ ਜੇਕਰ ਕਿਸੇ ਦੀ ਵੀ ਕੋਈ ਗਲਤੀ ਹੋਈ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ: ਰਾਏਕੋਟ: ਮ੍ਰਿਤਕ ਪਾਵਰਕਾਮ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾ