ਲੁਧਿਆਣਾ: ਜ਼ਿਲ੍ਹੇ ਦੇ ਉਪਕਾਰ ਨਗਰ ਦੇ ਵਿੱਚ ਇੱਕ ਕੋਠੀ ਅੰਦਰ ਕੰਮ ਕਰਨ ਵਾਲੀ ਲੜਕੀ ਦੀ ਭੇਤਭਰੇ ਹਾਲਤ ਵਿੱਚ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਦੇ ਮਾਮਲਾ ਦੱਬਣ ’ਤੇ ਇਲਜ਼ਾਮ ਲਗਾਏ ਹਨ। ਵੱਡੀ ਤਦਾਦ ਵਿੱਚ ਇਕੱਠੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਕੋਠੀ ਦੇ ਬਾਹਰ ਜੰਮ ਕੇ ਹੰਗਾਮਾ ਕੀਤਾ ਗਿਆ ਕਿ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਈ।
ਇਲਾਕੇ ਵਿੱਚ ਮਾਹੌਲ ਤਣਾਪੂਰਨ ਹੁੰਦਿਆਂ ਦੇਖ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਘਰ ਦੇ ਅੰਦਰ ਜਾਣ ਦੀ ਜ਼ਿੱਦ ’ਤੇ ਅੜੇ ਹੋਏ ਹਨ ਜਦੋਂ ਕਿ ਪੁਲਿਸ ਅਫਸਰ ਨੇ ਮੌਕੇ ’ਤੇ ਉਨ੍ਹਾਂ ਨੂੰ ਸਮਝਾਇਆ ਦੀ ਕੋਸ਼ਿਸ਼ ਕੀਤੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਮਾਰ ਕੇ ਜਾਣਬੁੱਝ ਕੇ ਫਾਹੇ ਟੰਗ ਦਿੱਤਾ ਗਿਆ ਤਾਂ ਕਿ ਉਹ ਖੁਦਕੁਸ਼ੀ ਲੱਗੇ।
ਪੀੜਤ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਪਿਛਲੇ ਤਿੰਨ ਸਾਲ ਤੋਂ ਇਸ ਕੋਠੀ ਵਿੱਚ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਮਾਰ ਕੇ ਫਾਹੇ ਟੰਗ ਦਿੱਤਾ ਗਿਆ। ਉਧਰ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੀਨੀਅਰ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ਹਨ ਤਾਂ ਜੋ ਮਾਹੌਲ ਸ਼ਾਂਤ ਕਰਵਾਇਆ ਜਾ ਸਕੇ।
ਏਸੀਪੀ ਹਰੀਸ਼ ਬਹਿਲ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਖੁਦਕੁਸ਼ੀ ਦਾ ਮਾਮਲਾ ਲੱਗ ਰਿਹਾ ਹੈ ਪਰ ਇਸਦੇ ਬਾਵਜੂਦ ਉਹ ਪੂਰੇ ਮਾਮਲੇ ਦੀ ਜਾਂਚ ਡੂੰਘਾਈ ਨਾਲ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਫਿਲਹਾਲ ਜਾਂਚ ਸ਼ੁਰੂ ਹੋਈ ਹੈ ਇਸ ਕਰਕੇ ਹਾਲੇ ਕੁਝ ਵੀ ਕਹਿਣਾ ਸਹੀ ਨਹੀਂ ਹੋਵੇਗਾ।
ਇਹ ਵੀ ਪੜ੍ਹੋ: ਸਿਮਰਜੀਤ ਬੈਂਸ ਜਬਰਜਨਾਹ ਮਾਮਲਾ: ਬਲਵਿੰਦਰ ਬੈਂਸ ਨੇ ਮਹਿਲਾ ਤੇ ਸੁਖਬੀਰ ਬਾਦਲ ’ਤੇ ਲਾਏ ਵੱਡੇ ਇਲਜ਼ਾਮ