ETV Bharat / state

ਬੁੱਧਵਾਰ ਨੂੰ ਕਿਸਾਨ ਅੰਦੋਲਨ 'ਚ ਧਰਨੇ ’ਤੇ ਬੈਠੇ ਕਿਸਾਨ ਦੀ ਮੌਤ

ਖੇਤੀ ਕਾਨੂੰਨਾਂ ਵਿਰੁੱਧ ਸਮਰਾਲਾ ਦੇ ਰੇਲਵੇ ਸਟੇਸ਼ਨ ਉੱਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਿੱਚ ਬੀਤੀ ਰਾਤ ਨੂੰ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੀ ਮੌਤ ਅਚਾਨਕ ਸਿਹਤ ਵਿਗੜਣ ਕਾਰਨ ਹੋਈ ਹੈ।

ਫ਼ੋੋਟੋ
ਫ਼ੋੋਟੋ
author img

By

Published : Nov 19, 2020, 3:32 PM IST

ਲੁਧਿਆਣਾ: ਖੇਤੀ ਕਾਨੂੰਨਾਂ ਵਿਰੁੱਧ ਸਮਰਾਲਾ ਦੇ ਰੇਲਵੇ ਸਟੇਸ਼ਨ ਉੱਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਿੱਚ ਬੀਤੀ ਰਾਤ ਨੂੰ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੀ ਮੌਤ ਅਚਾਨਕ ਸਿਹਤ ਵਿਗੜਣ ਕਾਰਨ ਹੋਈ ਹੈ।

ਕਿਸਾਨ ਆਗੂ ਨੇ ਕਿਹਾ ਕਿ ਮ੍ਰਿਤਕ ਕਿਸਾਨ ਦਾ ਨਾਂਅ ਗੁਰਮੀਤ ਸਿੰਘ ਹੈ ਅਤੇ ਉਸ ਦੀ ਉਮਰ 55 ਸਾਲ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਜਦੋਂ ਦਾ ਕਿਸਾਨ ਜਥੇਬੰਦੀਆਂ ਦਾ ਧਰਨਾ ਚਲ ਰਿਹਾ ਹੈ ਉਦੋਂ ਤੋਂ ਹੀ ਗੁਰਮੀਤ ਸਿੰਘ ਇਨ੍ਹਾਂ ਧਰਨਿਆਂ ਵਿੱਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰੀ ਮੰਤਰੀ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਸੀ ਉਦੋਂ ਕੇਂਦਰ ਸਰਕਾਰ ਨੂੰ ਮੰਨ ਜਾਣਾ ਚਾਹੀਦਾ ਸੀ ਕਿਉਂਕਿ ਹੁਣ ਮੀਂਹ ਪੈਣ ਨਾਲ ਅੱਤ ਦੀ ਠੰਢ ਹੋ ਗਈ ਹੈ। ਇਨ੍ਹਾਂ ਠੰਢ ਦੇ ਦਿਨਾਂ ਵਿੱਚ ਬਿਮਾਰ ਹੋਣ ਦਾ ਖ਼ਤਰਾ ਵੱਧ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਦੁਖਦਾਈ ਘਟਨਾ ਨਾ ਵਾਪਰਦੀ ਜੇ ਸਰਕਾਰ ਮੌਕੇ ਸਿਰ ਐਕਸ਼ਨ ਲੈਂਦੀ। ਇਸ ਘਟਨਾ ਦੀ ਸਿੱਧੇ ਤੌਰ ਉੱਤੇ ਮੋਦੀ ਸਰਕਾਰ ਦੋਸ਼ੀ ਹੈ।

ਵੀਡੀਓ

ਉਨ੍ਹਾਂ ਨੇ ਮ੍ਰਿਤਕ ਕਿਸਾਨ ਨੂੰ ਮੁਆਵਜ਼ਾ ਦੇਣ ਦੀ ਮੰਗ ਕਰਦੇ ਹੋਏ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ, ਮ੍ਰਿਤਕ ਕਿਸਾਨ ਸਿਰ ਚੜੇ ਕਰਜ਼ੇ ਉੱਤੇ ਲੀਕ ਮਾਰੀ ਜਾਵੇ ਅਤੇ ਪੀੜਤ ਪਰਿਵਾਰ ਦੇ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ।

ਤਹਿਸੀਲਦਾਰ ਨਵਦੀਪ ਸਿੰਘ ਭੋਗਲ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੂੰ ਰੈਡ ਕਰਾਸ ਵੱਲੋਂ 1 ਲੱਖ ਰੁਪਏ ਅੱਜ ਹੀ ਦਿੱਤੇ ਜਾਣਗੇ ਤੇ ਸਰਕਾਰ ਦੇ ਨਿਯਮਾਂ ਅਨੁਸਾਰ ਹੋਰ ਵੀ ਪਰਿਵਾਰ ਦੀ ਮਦਦ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.