ETV Bharat / state

ਸਿੰਘੂ ਬਾਰਡਰ 'ਤੇ ਇੱਕ ਹੋਰ ਕਿਸਾਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ - ਪੰਜਾਬ ਦੇ ਲੁਧਿਆਣਾ ਵਾਸੀ ਲਾਭ ਸਿੰਘ

ਸਿੰਘੂ ਸਰਹੱਦ 'ਤੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਪੰਜਾਬ ਦੇ ਰਹਿਣ ਵਾਲੇ ਇਕ ਹੋਰ ਕਿਸਾਨ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਕਿਸਾਨ ਦੀ ਪਛਾਣ 50 ਸਾਲਾ ਲਾਭ ਸਿੰਘ ਵਜੋਂ ਹੋਈ ਹੈ।

singhu border,farmer from punjab has attempted suicide
ਸਿੰਘੂ ਬਾਰਡਰ 'ਤੇ ਇੱਕ ਹੋਰ ਕਿਸਾਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ
author img

By

Published : Jan 11, 2021, 10:37 PM IST

ਸੋਨੀਪਤ: ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਮੁੜ ਇੱਕ ਹੋਰ ਕਿਸਾਨ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਿੰਘੂ ਸਰਹੱਦ 'ਤੇ ਪੰਜਾਬ ਦੇ ਲੁਧਿਆਣਾ ਵਾਸੀ ਲਾਭ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਕਿਸਾਨ ਨੂੰ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਕਿਸਾਨ ਦੀ ਪਛਾਣ ਲਾਭ ਸਿੰਘ ਵਾਸੀ ਲੁਧਿਆਣਾ ਤੇ ਉਮਰ 50 ਸਾਲ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ ਵੀ ਸਿੰਘੂ ਅਤੇ ਟਿਕਰੀ ਬਾਰਡਰ ਉੱਤੇ ਕਈ ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ।

ਟਿਕਰੀ ਬਾਰਡਰ ਉੱਤੇ ਪੰਜਾਬ ਦੇ ਕਿਸਾਨ ਜਗਦੀਸ਼ ਦੀ ਮੌਤ

ਦੱਸਣਯੋਗ ਹੈ ਕਿ ਮ੍ਰਿਤਕ ਦੀ ਪਛਾਣ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਲੁੰਡੇਵਾਲਾ ਦੇ ਰਹਿਣ ਵਾਲੇ 60 ਸਾਲਾ ਜਗਦੀਸ਼ ਸਿੰਘ ਵਜੋਂ ਹੋਈ ਹੈ। ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ। ਟਿਕਰੀ ਬਾਰਡਰ ਉੱਤੇ ਹੁਣ ਤੱਕ 14 ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਉੱਥੇ ਹੀ ਕਿਸਾਨ ਅੰਦੋਲਨ ਵਿੱਚ ਹੁਣ ਤੱਕ 50 ਕਿਸਾਨ ਫੌਤ ਹੋ ਚੁੱਕੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.