ਲੁਧਿਆਣਾ: ਲੁਧਿਆਣਾ ਦੇ ਖੇਤੀਬਾੜੀ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਖੇਤੀ ਦੀਆਂ ਕਿਸਮਾਂ ਤੇ ਬੀਜਾਂ ਬਾਰੇ ਜਾਣਕਾਰੀ ਦਿੱਤੀ ਗਈ। ਜਿੱਥੇ ਵੱਖ-ਵੱਖ ਦੁਕਾਨ ਉੱਤੇ ਆ ਕੇ ਕਿਸਾਨਾਂ ਨੇ ਮਾਹਿਰਾਂ ਕੋਲੋਂ ਜਾਣਕਾਰੀ ਹਾਸਲ ਕੀਤੀ। ਉੱਥੇ ਹੀ ਡਿਪਟੀ ਕਮਿਸ਼ਨਰ ਸੂਰਭੀ ਮਲਿਕ ਨੇ ਸਿਖਲਾਈ ਕੈਂਪ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਕਿਸਾਨਾਂ ਨੂੰ ਵੱਖ-ਵੱਖ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਡੀਸੀ ਨੇ ਦੱਸਿਆ ਕਿ ਉਹ ਜ਼ਿਲ੍ਹੇ ਦੇ ਵਿੱਚ ਹੁਣ ਤੱਕ ਪੰਜਾਬ ਸਰਕਾਰ ਦੀ ਸਕੀਮ ਦੇ ਤਹਿਤ 1800 ਤੋਂ ਵੱਧ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਦੇ ਤਹਿਤ ਵੰਡੀਆਂ ਜਾ ਚੁੱਕੀਆਂ ਹਨ।
ਕਿਸਾਨਾਂ ਨੂੰ ਕੀਤਾ ਜਾ ਰਿਹਾ ਪ੍ਰੇਰਿਤ:- ਇਸ ਮੌਕੇ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਕਿਸਾਨਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ ਹੈ, ਜਿਸ ਵਿੱਚ ਦੂਰ ਦੁਰਾਡੇ ਤੋਂ ਕਿਸਾਨ ਆਏ ਹਨ। ਉਨ੍ਹਾਂ ਕਿਹਾ ਪਰਾਲੀ ਦੀ ਸਾਂਭ-ਸੰਭਾਲ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕੀਟਨਾਸ਼ਕ ਅਤੇ ਬੀਜਾਂ ਨੂੰ ਲੈ ਕੇ ਕਿਹਾ ਕਿ ਸਮੇਂ-ਸਮੇਂ ਸਿਰ ਖੇਤੀਬਾੜੀ ਵਿਭਾਗ ਇਨ੍ਹਾਂ ਖ਼ਿਲਾਫ਼ ਐਕਸ਼ਨ ਲੈਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਰੋਟਾਵੇਟਰ ਮਸ਼ੀਨਾਂ ਉੱਤੇ ਸਬਸਿਡੀ ਦੀ ਗੱਲ ਕਹੀ।
ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ:- ਉੱਥੇ ਹੀ ਕੈਂਪ ਵਿੱਚ ਪਹੁੰਚੇ ਮਾਹਿਰ ਅਧਿਕਾਰੀਆਂ ਨੇ ਕਿਹਾ ਕਿ ਉਹਨਾਂ ਵੱਲੋਂ ਸਮੇਂ-ਸਮੇਂ ਉੱਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਵੱਖ-ਵੱਖ ਬੀਜਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਉਹ ਆਪਣੀ ਫਸਲਾਂ ਤੋਂ ਵਧੀਆ ਮੁਨਾਫਾ ਕਮਾ ਸਕਣ।
- Prisoners Fighting In Fridkot Jail : ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਭਿੜੇ ਹਵਾਲਾਤੀ ਤੇ ਕੈਦੀ, ਇੱਕ ਕੈਦੀ ਜ਼ਖਮੀ
- Raid At The Spa Center: ਲੁਧਿਆਣਾ ਦੇ ਸਪਾ ਮੈਂਟਰ 'ਤੇ ਪਿਆ ਛਾਪਾ, 5 ਲੜਕਿਆਂ ਸਣੇ 2 ਲੜਕੀਆਂ ਗ੍ਰਿਫਤਾਰ
- Bar Association Strike : ਫ਼ਤਹਿਗੜ੍ਹ ਸਾਹਿਬ ਬਾਰ ਐਸੋਸੀਏਸ਼ਨ ਨੇ ਕੀਤੀ ਹੜਤਾਲ, ਸ੍ਰੀ ਮੁਕਤਸਰ ਸਾਹਿਬ 'ਚ ਵਕੀਲ 'ਤੇ ਪੁਲਿਸ ਤਸ਼ੱਦਦ ਦਾ ਮਾਮਲਾ
ਕਿਸਾਨਾਂ ਨੇ ਕਿਹਾ ਪਰਾਲੀ ਨੂੰ ਅੱਗ ਲਗਾਉਣ ਦੀ ਰਵਾਇਤ ਖ਼ਤਮ:- ਇਸ ਸਿਖਲਾਈ ਕੈਂਪ ਵਿੱਚ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕਰਨ ਪਹੁੰਚੇ ਕਈ ਕਿਸਾਨਾਂ ਨੇ ਦੱਸਿਆ ਕਿ ਉਹਨਾਂ ਦੇ ਪਿੰਡਾਂ ਦੇ ਵਿੱਚ ਹੁਣ ਪਰਾਲੀ ਨੂੰ ਅੱਗ ਲਗਾਉਣ ਦੀ ਰਵਾਇਤ ਖ਼ਤਮ ਹੋ ਚੁੱਕੀ ਹੈ, ਹੁਣ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਸਗੋਂ, ਉਸ ਦਾ ਨਿਬੇੜਾ ਖੇਤ ਦੇ ਵਿੱਚ ਹੀ ਕਰਦੇ ਹਨ। ਕਿਸਾਨਾਂ ਨੇ ਦੱਸਿਆ ਕਿ ਹੁਣ ਕਈ ਤਰ੍ਹਾਂ ਦੀਆਂ ਮਸ਼ੀਨਾਂ ਆ ਗਈਆਂ ਹਨ, ਜਿਸ ਨਾਲ ਪਰਾਲੀ ਦਾ ਪ੍ਰਬੰਧਨ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ, ਪੰਜਾਬ ਸਰਕਾਰ ਵੀ ਕਿਸਾਨਾਂ ਦੀ ਮਦਦ ਕਰ ਰਹੀ ਹੈ। ਇਸ ਤੋਂ ਇਲਾਵਾ ਉਹ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀਆਂ ਗਈਆਂ ਖੇਤੀ ਤਕਨੀਕਾਂ ਨੂੰ ਅਪਣਾਉਂਦੇ ਹਨ।