ਲੁਧਿਆਣਾ: ਮਜ਼ਦੂਰਾਂ ਦੀ ਕਮੀ ਹੋਣ ਕਾਰਨ ਕਿਸਾਨਾਂ ਨੂੰ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਪਾਸੇ ਨਵੇਂ ਬਣੇ ਖੇਤੀ ਸਬੰਧਤ ਕਾਨੂੰਨਾਂ ਖਿਲਾਫ਼ ਕਿਸਾਨ ਲਗਾਤਾਰ ਅੰਦੋਲਨ ਕਰ ਰਹੇ ਹਨ, ਦੂਜੇ ਪਾਸੇ ਕਣਕ ਦੀ ਫਸਲ ਪੱਕ ਚੁੱਕੀ ਹੈ ਅਤੇ ਵਾਢੀ ਨੂੰ ਤਿਆਰ ਹੈ। ਕਿਸਾਨ ਦੀ ਮਿਹਨਤ ਨੂੰ ਫਲ ਲੱਗ ਚੁੱਕਾ ਹੈ, ਪਰ ਫੇਰ ਵੀ ਕਿਸਾਨ ਦੇ ਚਿਹਰੇ ਉਪਰ ਖੁਸ਼ੀ ਨਜ਼ਰ ਨਹੀਂ ਆ ਰਹੀ ਹੈ।
ਇਸ ਦੇ ਸਬੰਧ ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਕਣਕ ਦੀ ਵਾਢੀ ਵਿੱਚ ਪ੍ਰਵਾਸੀ ਮਜਦੂਰ ਵੱਡੀ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਕੋਰੋਨਾ ਮਹਾਂਮਾਰੀ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਵੱਡੀਆਂ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨਾਂ ਕਿਹਾ ਕਿ ਡੀਜ਼ਲ ਦੇ ਰੇਟ ਵੱਧਣ ਕਾਰਨ ਵੀ ਉਨ੍ਹਾਂ ਨੂੰ ਵੱਡੀਆਂ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਾਲੇ ਕਨੂੰਨਾਂ ਰੱਦ ਕੀਤਾ ਜਾਵੇ ਅਤੇ ਮਹਿੰਗਾਈ ਉੱਪਰ ਕਾਬੂ ਪਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਜ਼ਿੰਦਗੀ ਵਿੱਚ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਕਿਸਾਨਾਂ ਨੇ ਸਿੱਧੀ ਅਦਾਇਗੀ ਦੇ ਮਾਮਲੇ ਵਿੱਚ ਵੀ ਕਿਹਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਦੇ ਵਧੀਆ ਸਬੰਧ ਹਨ, ਪਰ ਸਰਕਾਰ ਇਨ੍ਹਾਂ ਨੂੰ ਖਰਾਬ ਨਾ ਕਰੇ।