ਲੁਧਿਆਣਾ : ਪੰਜਾਬ 'ਚ ਪਿਛਲੇ ਦਿਨਾਂ 'ਚ ਹੋਈ ਬਾਰਿਸ਼ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ, ਪੱਕੀ ਹੋਈ ਕਣਕ ਦੀ ਫਸਲ ਖੇਤਾਂ 'ਚ ਡਿੱਗ ਗਈ ਹੈ ਅਤੇ ਹੁਣ ਕਿਸਾਨ ਭਾਰੀ ਨੁਕਸਾਨ ਨੂੰ ਲੈ ਕੇ ਚਿੰਤਤ ਹਨ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਅਤੇ ਜਿਨ੍ਹਾਂ ਕਿਸਾਨਾਂ ਦਾ 50 ਤੋਂ 80 ਫੀਸਦੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ 15000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਗੱਲ ਕਹੀ ਗਈ ਹੈ। ਦੂਜੇ ਪਾਸੇ ਕਿਸਾਨਾਂ ਨੇ ਇਸ ਨੂੰ ਨਾਕਾਫ਼ੀ ਦੱਸਿਆ ਹੈ। ਮੌਸਮ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਲੁਧਿਆਣਾ ਵਿੱਚ ਵੀ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਣਾ ਸੀ ਪਰ ਉਨ੍ਹਾ ਦੀ ਥਾਂ ਏਡੀਸੀ ਅਮਨਦੀਪ ਬੈਂਸ ਨੇ ਮੰਗ ਪੱਤਰ ਹਾਸਿਲ ਕੀਤਾ ਅਤੇ ਕਿਸਾਨਾਂ ਨੂੰ ਭਰੋਸਾ ਦਿੱਤਾ
ਬਦਲਾਅ ਲਈ ਆਪ ਨੂੰ ਵੋਟਾਂ ਪਈਆਂ ਸੀ, ਪਰ ਬਦਲਾਅ ਦਿਸਿਆ ਨਹੀਂ : ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਅਸੀਂ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਪਈਆਂ ਸਨ ਪਰ ਕਿਸੇ ਕਿਸਮ ਦਾ ਕੋਈ ਬਦਲਾਅ ਨਹੀਂ ਵੇਖਣ ਨੂੰ ਮਿਲ ਰਿਹਾ ਹੈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਪਹਿਲਾਂ ਤਾਂ ਵੱਡੇ-ਵੱਡੇ ਕਰ ਰਿਹਾ ਹੈ ਪਰ ਜਮੀਨੀ ਪੱਧਰ ਤੇ ਕਿਸੇ ਕਿਸਮ ਦਾ ਕੋਈ ਕੰਮ ਨਹੀਂ ਹੋ ਰਿਹਾ। ਕਿਸਾਨ ਆਗੂਆਂ ਨੇ ਕਿਹਾ ਇਹੀ ਕਾਰਨ ਹੈ ਕਿ ਅੱਜ ਵੀ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ।
ਇਹ ਵੀ ਪੜ੍ਹੋ : Search Opration Amritpal Live update: ਅੰਮ੍ਰਿਤਪਾਲ ਦੇ ਗੰਨਮੈਨ ਵਰਿੰਦਰ ਜੌਹਲ ਉਤੇ ਲਗਾਇਆ NSA
ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਕਰਾਂਗੇ : ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਕੁਝ ਇਲਾਕਿਆਂ ਵਿੱਚ ਪਟਵਾਰੀ ਵੱਲੋਂ ਗਿਰਦਾਵਰੀ ਕਰਨ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਹ ਕਹਿ ਕੇ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਨੁਕਸਾਨ 33 ਫੀਸਦੀ ਤੋਂ ਘੱਟ ਹੈ ਜਦੋਂ ਕਿ ਦੂਜੇ ਪਾਸੇ ਕਿਸਾਨਾਂ ਦਾ ਨੁਕਸਾਨ 80 ਫੀਸਦੀ ਤੋਂ ਵੀ ਵਧੇਰੇ ਹੋ ਚੁੱਕਾ ਹੈ ਅਤੇ ਸਰਕਾਰ 15 ਹਜ਼ਾਰ ਰੁਪਏ ਮੁਆਵਜ਼ੇ ਦੀ ਗੱਲ ਕਰ ਰਹੀ ਹੈ, ਜਿਸ ਨਾਲ ਇਕ ਕਿੱਲੇ ਦੀ ਕਣਕ ਦੀ ਤੂੜੀ ਨਿਕਲ ਆਉਂਦੀ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਮੁਆਵਜ਼ਾ ਨਹੀਂ ਦਿੱਤਾ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।
ਇਹ ਵੀ ਪੜ੍ਹੋ : Panthak Meeting at Sri Akal Takhat Sahib: ਪੰਜਾਬ ਦੇ ਮੌਜੂਦਾ ਹਾਲਾਤ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਮੀਟਿੰਗ
ਲੁਧਿਆਣਾ ਦੇ ਏ ਡੀ ਸੀ ਅਮਨਦੀਪ ਬੈਂਸ ਨੇ ਕਿਹਾ ਕਿ ਸਰਕਾਰ ਦੀ ਪਾਲਸੀ ਦੇ ਮੁਤਾਬਕ ਜਿਨ੍ਹਾਂ ਕਿਸਾਨਾਂ ਦਾ ਨੁਕਸਾਨ ਮੌਸਮ ਦੇ ਖ਼ਰਾਬੇ ਦੇ ਨਾਲ ਹੋਇਆ ਹੈ, ਉਹਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਗਰਦਾਵਰੀ ਵੀ ਕਰਵਾਈ ਜਾ ਰਹੀ ਜਿਨ੍ਹਾਂ ਇਲਾਕਿਆਂ ਦੇ ਵਿੱਚ ਕਿਸਾਨਾਂ ਨੂੰ ਤਸੱਲੀ ਨਹੀਂ ਹੋਈ ਹੈ, ਉਹ ਗਿਰਦਾਵਰੀ ਧਿਆਨ ਨਾਲ ਕਰਵਾਈ ਜਾਵੇਗੀ ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਏਸ ਤੇ ਗੰਭੀਰ ਹੈ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ।