ਲੁਧਿਆਣਾ : ਬੀਤੇ ਦਿਨੀਂ ਕਿਸਾਨਾਂ ਨੂੰ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧਾ ਕੀਤਾ ਹੈ । ਇਹ ਵਿੱਤੀ ਸਾਲ 2023-24 ਦੀਆਂ ਸਾਉਣੀ ਦੀਆਂ ਫਸਲਾਂ ਲਈ ਕੀਤਾ ਗਿਆ ਹੈ। ਇਹ ਐਲਾਨ ਮੰਤਰੀ ਮੰਡਲ ਦੀ ਬੈਠਕ 'ਚ ਮੋਦੀ ਸਰਕਾਰ ਵੱਲੋਂ ਕੀਤਾ ਗਿਆ। ਜਿਸ ਵਿਚ ਅਰਹਰ ਦੀ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ, ਜਦਕਿ ਝੋਨਾ, ਮੱਕੀ ਤੇ ਮੂੰਗਫਲੀ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਵੀ ਵਾਧਾ ਕੀਤਾ ਗਿਆ ਹੈ। ਇਸ ਨਾਲ ਦੇਸ਼ ਦੇ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਫਾਇਦਾ ਹੋਵੇਗਾ ਅਤੇ ਉਹ ਨਵੀਂ ਫਸਲ ਦਾ ਚੰਗਾ ਭਾਅ ਹਾਸਲ ਕਰ ਸਕਣਗੇ। ਉਥੇ ਹੀ ਕੇਂਦਰ ਸਰਕਾਰ ਦੇ ਇਸ ਐਲਾਨ ਤੋਂ ਕਿਸਾਨ ਨਾਖੁਸ਼ ਹਨ। ਉਹਨਾਂ ਕਿਹਾ ਕਿ ਕੇਂਦਰ ਵੱਲੋਂ ਇਸ ਖਰੀਫ ਦੀਆ ਫਸਲਾ 'ਤੇ ਸਾਲ ਬੋਨਸ ਵਧਾਇਆ ਗਿਆ ਹੈ।
ਮੂੰਗੀ ਦੀ ਦਾਲ ਦੇ ਵਿੱਚ ਵੀ 800 ਰੁਪਏ : ਝੋਨੇ ਦੇ ਐਮਐਸਪੀ 2040 ਰੁਪਏ ਪ੍ਰਤੀ ਕੁਇੰਟਲ ਦੇ ਵਿੱਚ ਵਾਧਾ ਕਰਕੇ 2183 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ ਇਸ ਤੋਂ ਇਲਾਵਾ ਏ ਗ੍ਰੇਡ ਝੋਨੇ ਦੇ ਐਮਐਸਪੀ ਦੇ ਵਿੱਚ ਵੀ ਲਗਪਗ 160 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਸ ਤੋ ਇਲਾਵਾ ਮੂੰਗੀ ਦੀ ਦਾਲ ਦੇ ਵਿੱਚ ਵੀ 800 ਰੁਪਏ ਦੇ ਕਰੀਬ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਕਿਸਾਨਾਂ ਨੇ ਆਪਣੀ ਤਿੱਖੀ ਪ੍ਰਤੀਕ੍ਰਿਆ ਜਾਹਿਰ ਕਰਦਿਆਂ ਇਸ ਨੂੰ ਨਾਕਾਫੀ ਦੱਸਿਆ ਹੈ।ਕਿਸਾਨ ਯੁਨੀਅਨ ਦੇ ਆਗੂਆਂ ਨੇ ਕਿਹਾ ਹੈ ਕਿ ਮੂੰਗੀ ਦੇ ਉੱਤੇ 800 ਰੁਪਏ ਪ੍ਰਤੀ ਕੁਇੰਟਲ ਵਾਧਾ ਕਰ ਦਿੱਤਾ ਗਿਆ ਹੈ ਪਰ ਕਿਸਾਨਾਂ ਨੂੰ ਇਹ ਫਾਇਦਾ ਨਹੀਂ ਮਿਲਦਾ ਹੈ ਕਿਉਂਕਿ ਪਿਛਲੇ ਸਾਲ ਵੀ 500 ਰੁਪਏ ਪ੍ਰਤੀ ਕੁਇੰਟਲ ਦੇ ਵਿੱਚ ਵਾਧਾ ਕੀਤਾ ਗਿਆ ਸੀ, ਪਰ ਕਿਸਾਨਾਂ ਨੂੰ ਇਹ ਮੁੱਲ ਮਿਲਿਆ ਹੀ ਨਹੀਂ।
ਖੇਤੀ ਖਰਚੇ ਵੱਧ ਗਏ : ਝੋਨੇ ਦੇ ਐਮਐਸਪੀ ਚ ਹੋਏ ਵਾਧੇ ਨੂੰ ਲੈ ਕੇ ਵੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸੁਆਮੀਨਾਥਨ ਰਿਪੋਰਟ ਦੀਆਂ ਸਿਫਾਰਸ਼ਾਂ ਲਾਗੂ ਹੋਣੀਆਂ ਚਾਹੀਦੀਆਂ ਹਨ, ਤਾਂ ਹੀ ਕਿਸਾਨਾਂ ਦੀ ਆਮਦਨ ਵਧੇਗੀ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਆਮਦਨ ਦੁੱਗਣੀ ਕਰ ਦਿੱਤੀ ਜਾਵੇਗੀ ਪਰ ਆਮਦਨ ਨਹੀਂ ਵਧ ਸਗੋਂ ਹੋਰ ਘੱਟ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀ ਖੇਤੀ ਖਰਚੇ ਵੱਧ ਗਏ ਹਨ, ਇਸ ਵਿਚ ਕੋਈ ਸ਼ੱਕ ਨਹੀਂ ਕਿ ਕਿਸਾਨਾਂ ਨੂੰ ਇਸ ਵਾਰ ਝੋਨੇ ਦੀ ਥੋੜੀ ਵੱਧ ਰਕਮ ਮਿਲੇਗੀ ਪਰ ਸਰਕਾਰਾਂ ਨੂੰ ਸਾਡੇ ਲਾਗਤ ਮੁੱਲ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ, ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਸ ਦਾ ਇੱਕੋ ਇੱਕ ਹੱਲ ਹੈ ਕਿ ਸਵਾਮੀਨਾਥਨ ਰਿਪੋਰਟ ਦੀਆਂ ਸਿਫਾਰਸ਼ਾਂ ਲਾਗੂ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਲਾਗਤ ਤੋਂ 50 ਫੀਸਦੀ ਤੱਕ ਦਾ ਵੱਧ ਮੁਨਾਫਾ ਹੋ ਸਕੇ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਸਮਰਥਨ ਮੁੱਲ ਦੇ ਵਾਧੇ ਨੂੰ ਨਾਕਾਫੀ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਘੱਟ ਹੈ ਇਸ ਨਾਲ ਕੁਝ ਨਹੀਂ ਹੋਣ ਵਾਲਾ, ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਕਿ ਝੋਨੇ ਅਤੇ ਕਣਕ ਦੇ ਨਾਲ ਹੋਰਨਾਂ ਫਸਲਾਂ ਦੇ ਵੀ ਸਮਰਥਨ ਮੁੱਲ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਵਰਤਣ ਲਈ ਵੀ ਸਾਨੂੰ ਕਾਫ਼ੀ ਜੱਦੋ-ਜਹਿਦ ਕਰਨੀ ਪੈ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਯੂਰੀਆ ਖਾਦ ਦਾ ਮੁੱਲ ਵਧ ਗਿਆ ਹੈ, ਜਦੋਂ ਕਿ ਹਰ ਸਾਲ ਝੋਨੇ ਅਤੇ ਕਣਕ ਦੇ ਵਿੱਚ ਮਾਮੂਲੀ ਜਿਹੇ ਰੇਸ਼ਮੀ ਦੇ ਵਿੱਚ ਵਾਧਾ ਕਰਨ ਦੇ ਨਾਲ ਸਾਡਾ ਕੁਝ ਨਹੀਂ ਬਣਦਾ।