ਲੁਧਿਆਣਾ: ਕਿਸਾਨੀ ਸੰਘਰਸ ਵਿੱਚ ਜਿੱਤ ਤੋਂ ਬਾਅਦ ਹੁਣ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਘਿਰਾਓ ਕਰਨਾ ਸ਼ੁਰੂ ਕਰ ਦਿੱਤਾ ਹੈ। ਜਥੇਬੰਦੀ ਉਗਰਾਹਾਂ ਵੱਲੋਂ ਲੁਧਿਆਣਾ ਦੇ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ। ਜਿੱਥੇ ਪਹਿਲਾਂ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਤੋਂ ਥੋਖੀ ਦੂਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਹੁਣ ਉਹ ਡੀਸੀ ਦਫ਼ਤਰ ਪਹੁੰਚ ਚੁੱਕੇ ਹਨ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
- ਕਿਸਾਨਾਂ ਵੱਲੋਂ ਰੱਖੀਆਂ ਮੰਗਾਂ ਦੇ ਵੇਰਵਾ...
1. ਜਿਸ ਵਿੱਚ ਕਿਸਾਨਾਂ ਵੱਲੋਂ ਕਰਜਾ ਮਾਫੀ ਦੀ ਮੁੱਖ ਮੰਗ ਰੱਖੀ ਗਈ ਹੈ।
2. ਕਿਸਾਨਾਂ ਵੱਲੋਂ ਗੁਲਾਬੀ ਸੁੰਡੀ ਨਾਲ ਖਰਾਬ ਹੋਈ ਨਰਮੇ ਦੀ ਫਸਲ ਦੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
3. ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ਉਪਰ ਦਰਜ ਹੋਏ ਪਰਚੇ ਕੀਤੇ ਜਾਣ ਰੱਦ।
4. ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤਾ ਜਾਵੇ ਬਣਦਾ ਮੁਆਵਜ਼ਾ।
ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੰਨੇ ਐਲਾਨ ਕੀਤੇ ਗਏ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ 24 ਤਰੀਕ ਤੱਕ ਡੀਸੀ ਦਫਤਰਾਂ ਦਾ ਘਿਰਾਉ ਕੀਤਾ ਜਾਵੇਗਾ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।
ਇਹ ਵੀ ਪੜ੍ਹੋ: ਬਿਕਰਮ ਮਜੀਠੀਆ ’ਤੇ ਦਰਜ ਮਾਮਲੇ ਨੂੰ ਲੈਕੇ ਕਾਂਗਰਸ ਆਗੂ ਦਾ ਵੱਡਾ ਬਿਆਨ