ETV Bharat / state

ਕਿਸਾਨ ਜਥੇਬੰਦੀਆਂ ਨੇ ਕੀਤਾ ਚੱਕਾ ਜਾਮ, ਲਾਡੋਵਾਲ ਟੋਲ ਪਲਾਜ਼ਾ 'ਤੇ ਆਵਾਜਾਈ ਠੱਪ

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ 2 ਘੰਟੇ ਦਾ ਚੱਕਾ ਜਾਮ ਕੀਤਾ ਗਿਆ। ਜਦੋਂ ਸਵਾਲ ਕੀਤਾ ਗਿਆ ਕਿ ਕਾਨੂੰਨ ਕੇਂਦਰ ਨੇ ਪਾਸ ਕੀਤਾ ਹੈ ਤਾਂ ਕੇਂਦਰ ਸਰਕਾਰ ਦਾ ਘਿਰਾਓ ਕਿਉਂ ਨਹੀਂ ਤਾਂ, ਉਨ੍ਹਾਂ ਨੇ ਕਿਹਾ ਕਿ ਜਿਵੇਂ ਸਾਡੀ ਜਥੇਬੰਦੀਆਂ ਅੱਗੇ ਰਣਨੀਤੀ ਬਣਾਉਣਗੀਆਂ ਉਵੇਂ ਉਹ ਚੱਲਣਗੇ ਅਤੇ ਲੋੜ ਪੈਣ 'ਤੇ ਕੇਂਦਰ ਸਰਕਾਰ ਦਾ ਵੀ ਦਿੱਲੀ ਜਾ ਕੇ ਘਿਰਾਓ ਕਰਨਗੇ।

ਕਿਸਾਨ ਜਥੇਬੰਦੀਆਂ ਨੇ ਕੀਤਾ ਚੱਕਾ ਜਾਮ
ਕਿਸਾਨ ਜਥੇਬੰਦੀਆਂ ਨੇ ਕੀਤਾ ਚੱਕਾ ਜਾਮ
author img

By

Published : Oct 9, 2020, 3:16 PM IST

ਲੁਧਿਆਣਾ: ਖੇਤੀ ਕਾਨੂੰਨ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਟੋਲ ਪਲਾਜ਼ਾ ਲਾਡੋਵਾਲ ਵਿਖੇ 2 ਘੰਟੇ ਚੱਕਾ ਜਾਮ ਕੀਤਾ ਗਿਆ। ਇਸ ਦੌਰਾਨ ਸੜਕ 'ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਗਈ। ਚੱਕਾ ਜਾਮ ਦੌਰਾਨ ਸਿਰਫ਼ ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਹੀ ਜਾਰੀ ਸਨ।

ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੁੱਧ ਉਨ੍ਹਾਂ ਵੱਲੋਂ ਇਹ ਸੰਘਰਸ਼ ਜਾਰੀ ਹੈ। ਉਨ੍ਹਾਂ ਨੂੰ ਜਦੋਂ ਪੁੱਛਿਆ ਗਿਆ ਕਿ ਇਸ ਨਾਲ ਪੰਜਾਬ ਦੇ ਲੋਕ ਪ੍ਰੇਸ਼ਾਨ ਹੋ ਰਹੇ ਹਨ ਤਾਂ ਉਨ੍ਹਾਂ ਨੇ ਕਿਹਾ ਕਿ 2 ਘੰਟਿਆਂ ਲਈ ਹੀ ਉਨ੍ਹਾਂ ਦਾ ਬੰਦ ਹੈ ਕਿਉਂਕਿ ਆਮ ਲੋਕਾਂ ਦਾ ਵੀ ਇਸ ਵਿੱਚ ਨੁਕਸਾਨ ਹੋਵੇਗਾ, ਇਸ ਕਰਕੇ ਉਨ੍ਹਾਂ ਨੂੰ ਕਿਸਾਨਾਂ ਦਾ ਸਮਰਥਨ ਕਰਨਾ ਚਾਹੀਦਾ ਹੈ।

ਕਿਸਾਨ ਜਥੇਬੰਦੀਆਂ ਨੇ ਕੀਤਾ ਚੱਕਾ ਜਾਮ

ਜਦੋਂ ਸਵਾਲ ਕੀਤਾ ਗਿਆ ਕਿ ਕਾਨੂੰਨ ਕੇਂਦਰ ਨੇ ਪਾਸ ਕੀਤਾ ਹੈ ਤਾਂ ਕੇਂਦਰ ਸਰਕਾਰ ਦਾ ਘਿਰਾਓ ਕਿਉਂ ਨਹੀਂ ਤਾਂ, ਉਨ੍ਹਾਂ ਨੇ ਕਿਹਾ ਕਿ ਜਿਵੇਂ ਸਾਡੀ ਜਥੇਬੰਦੀਆਂ ਅੱਗੇ ਰਣਨੀਤੀ ਬਣਾਉਣਗੀਆਂ ਉਵੇਂ ਉਹ ਚੱਲਣਗੇ ਅਤੇ ਲੋੜ ਪੈਣ 'ਤੇ ਕੇਂਦਰ ਸਰਕਾਰ ਦਾ ਵੀ ਦਿੱਲੀ ਜਾ ਕੇ ਘਿਰਾਓ ਕਰਨਗੇ।

ਉਨ੍ਹਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਹੁਣ ਆਰ ਪਾਰ ਦੀ ਲੜਾਈ ਛੇੜ ਚੁੱਕੀਆਂ ਹਨ। ਕਿਸਾਨ ਆਗੂ ਨੇ ਕਿਹਾ ਕਿ ਲਾਡੋਵਾਲ ਟੋਲ ਪਲਾਜ਼ਾ ਆਵਾਜਾਈ ਲਈ ਮੁਫ਼ਤ ਕਰ ਦਿੱਤਾ ਗਿਆ ਹੈ ਅਤੇ ਆਉਂਦੇ ਦਿਨਾਂ 'ਚ ਵੀ ਉਹ ਮੁਫ਼ਤ ਰਹੇਗਾ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਲੋਕਾਂ ਨੂੰ ਸਾਡਾ ਸਾਥ ਦੇਣਾ ਚਾਹੀਦਾ ਹੈ। ਅੱਜ ਇਹ 2 ਘੰਟਿਆਂ ਲਈ ਬੰਦ ਕੀਤਾ ਗਿਆ ਹੈ, ਹੋ ਸਕਦਾ ਹੈ ਆਉਣ ਵਾਲੇ ਦਿਨਾਂ 'ਚ ਖੇਤੀ ਨੂੰ ਬਚਾਉਣ ਲਈ ਬੰਦ ਦੀ ਮਿਆਦ ਹੋਰ ਵਧਾਉਣੀ ਪੈ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.