ਲੁਧਿਆਣਾ: ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ 'ਤੇ ਕੁਝ ਸਮੇਂ ਲਈ ਫਿਲਹਾਲ ਰੋਕ ਲਾ ਦਿੱਤੀ ਗਈ ਹੈ ਅਤੇ ਇਸ ਨੂੰ ਲੈ ਕੇ ਬਣਾਈ ਗਈ ਕਮੇਟੀ 'ਚ ਇੱਕ ਮੈਂਬਰ ਨੇ ਆਪਣਾ ਨਾਂ ਵੀ ਵਾਪਸ ਲੈ ਲਿਆ ਹੈ ਜਦੋਂਕਿ ਲਗਾਤਾਰ ਦਿੱਲੀ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੇ ਕਿਹਾ ਹੈ ਕਿ ਉਹ ਗਣਤੰਤਰ ਦਿਵਸ ਮੌਕੇ ਵੱਡਾ ਟਰੈਕਟਰ ਮਾਰਚ ਦਿੱਲੀ ਵਿੱਚ ਕੱਢਣਗੇ। ਜਿਸ ਨੂੰ ਲੈ ਕੇ ਤਿਆਰੀਆਂ ਲਗਾਤਾਰ ਜਾਰੀ ਹੈ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਵਿੱਚ ਅਨਾਊਂਸਮੈਂਟ ਕਰਵਾ ਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਇਕੱਠੇ ਹੋ ਕੇ ਦਿੱਲੀ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ।
ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਕਿਸਾਨਾਂ ਨੂੰ ਨਾ ਮਨਜ਼ੂਰ
ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਕੰਮ ਸਿਰਫ ਇਹ ਦੇਖਣਾ ਹੈ ਕਿ ਬਿੱਲ ਸੰਵਿਧਾਨਕ ਹੈ ਜਾਂ ਨਹੀਂ ਬਾਕੀ ਕੰਮ ਸਰਕਾਰ ਦਾ ਹੈ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਜੇਕਰ ਬਿੱਲ ਰੱਦ ਨਹੀਂ ਕਰ ਸਕਦਾ ਤਾਂ ਸਰਕਾਰ ਨੂੰ ਵਿਸ਼ੇਸ਼ ਸੈਸ਼ਨ ਬੁਲਾ ਕੇ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਨ ਤੋਂ ਇਲਾਵਾ ਕਿਸਾਨ ਇਸ ਵਿੱਚ ਕਿਸੇ ਤਰ੍ਹਾਂ ਦੀ ਸੋਧ ਨੂੰ ਨਹੀਂ ਮੰਨਣਗੇ।