ETV Bharat / state

ਲੁਧਿਆਣਾ ਪਹੁੰਚੇ ਰਾਜ ਸਭਾ ਮੈਂਬਰ ਰਾਮ ਚੰਦਰ ਦਾ ਕਿਸਾਨਾਂ ਨੇ ਕੀਤਾ ਵਿਰੋਧ - ਹਰਿਆਣਾ ਤੋਂ ਭਾਜਪਾ ਦੇ ਮੈਂਬਰ ਪਾਰਲੀਮੈਂਟ ਰਾਮ ਚੰਦਰ ਜਾਂਗੜਾ

ਲੁਧਿਆਣਾ ਰਾਮਗੜ੍ਹੀਆ ਸਮਾਜ ਵਲੋਂ ਅੱਜ (ਸ਼ਨੀਵਾਰ) ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਸਮਾਗਮ ਦਾ ਪ੍ਰਬੰਧ ਕਰਵਾਇਆ ਗਿਆ। ਜਿੱਥੇ ਹਰਿਆਣਾ ਤੋਂ ਭਾਜਪਾ ਦੇ ਮੈਂਬਰ ਪਾਰਲੀਮੈਂਟ ਰਾਮ ਚੰਦਰ ਜਾਂਗੜਾ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਲੁਧਿਆਣਾ ਦੀ ਭਾਜਪਾ ਦੀ ਲੀਡਰਸ਼ਿਪ ਪਹੁੰਚੇ।

ਲੁਧਿਆਣਾ ਪਹੁੰਚੇ ਰਾਜ ਸਭਾ ਮੈਂਬਰ ਰਾਮ ਚੰਦਰ ਦਾ ਕਿਸਾਨਾਂ ਨੇ ਕੀਤਾ ਵਿਰੋਧ

author img

By

Published : Nov 6, 2021, 6:54 PM IST

ਲੁਧਿਆਣਾ: ਲੁਧਿਆਣਾ ਰਾਮਗੜ੍ਹੀਆ ਸਮਾਜ ਵਲੋਂ ਅੱਜ (ਸ਼ਨੀਵਾਰ) ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਸਮਾਗਮ ਦਾ ਪ੍ਰਬੰਧ ਕਰਵਾਇਆ ਗਿਆ। ਜਿੱਥੇ ਹਰਿਆਣਾ ਤੋਂ ਭਾਜਪਾ ਦੇ ਮੈਂਬਰ ਪਾਰਲੀਮੈਂਟ ਰਾਮ ਚੰਦਰ ਜਾਂਗੜਾ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਲੁਧਿਆਣਾ ਦੀ ਭਾਜਪਾ ਦੀ ਲੀਡਰਸ਼ਿਪ ਪਹੁੰਚੇ।

ਇਸ ਦੌਰਾਨ ਗੁਰੂ ਨਾਨਕ ਭਵਨ(Guru Nanak Bhavan) ਦੇ ਬਾਹਰ ਕੁਝ ਕੁ ਕਿਸਾਨਾਂ ਨੇ ਭਾਜਪਾ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਛੇਤੀ ਕਾਨੂੰਨ ਰੱਦ ਕਰਨ ਦੀ ਮੰਗ ਵੀ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿਥੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਪੈਟਰੋਲ ਡੀਜ਼ਲ ਤੇ ਰਾਹਤ ਦਿੱਤੀ ਗਈ ਹੈ, ਹੁਣ ਪੰਜਾਬ ਸਰਕਾਰ(Government of Punjab) ਰਾਹਤ ਕਿਉਂ ਨਹੀਂ ਦੇ ਰਹੀ।

ਮੁੱਖ ਮੰਤਰੀ ਚੰਨੀ ਨੂੰ ਲੈ ਕੇ ਉਹਨਾਂ ਕਿਹਾ ਕਿ ਉਨ੍ਹਾਂ ਦੀ ਕਾਰਗੁਜ਼ਾਰੀ ਕਿਹੋ ਜਿਹੀ ਹੈ, ਇਸ ਸੰਬੰਧੀ ਤਾਂ ਕਾਂਗਰਸ ਦੇ ਪ੍ਰਧਾਨ ਖੁਦ ਹੀ ਦੱਸ ਦਿੰਦੇ ਹਨ। ਕਿਸੇ ਹੋਰ ਨੂੰ ਕਹਿਣ ਦੀ ਲੋੜ ਨਹੀਂ।

ਲੁਧਿਆਣਾ ਪਹੁੰਚੇ ਰਾਜ ਸਭਾ ਮੈਂਬਰ ਰਾਮ ਚੰਦਰ ਦਾ ਕਿਸਾਨਾਂ ਨੇ ਕੀਤਾ ਵਿਰੋਧ

ਉਧਰ ਦੂਜੇ ਪਾਸੇ ਵਿਸ਼ੇਸ਼ ਤੌਰ 'ਤੇ ਸਮਾਗਮ 'ਚ ਸ਼ਿਰਕਤ ਕਰਨ ਪਹੁੰਚੇ, ਹਰਿਆਣਾ ਤੋਂ ਭਾਜਪਾ ਦੀ ਰਾਜ ਸਭਾ ਮੈਂਬਰ ਰਾਮਚੰਦਰ ਨੇ ਕਿਹਾ ਕਿ ਜੋ ਵੀ ਕਿਸਾਨ ਧਰਨੇ ਦੇ ਰਹੇ ਹਨ। ਉਨ੍ਹਾਂ ਨੂੰ ਗੁੰਮਰਾਹ ਕੀਤਾ ਗਿਆ ਹੈ, ਉਨ੍ਹਾਂ ਇਹ ਵੀ ਕਿਹਾ ਕਿ ਸਭ ਕਾਂਗਰਸ ਵੱਲੋਂ ਕਰਵਾਇਆ ਜਾ ਰਿਹਾ ਹੈ।

ਉਧਰ ਜਦੋਂ ਕੈਪਟਨ ਨਾਲ ਸਮਝੌਤੇ ਸਬੰਧੀ ਉਨ੍ਹਾਂ ਨੂੰ ਸਵਾਲ ਕੀਤਾ ਗਿਆ, ਤਾਂ ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸੰਭਾਵਨਾਵਾਂ ਹੁੰਦੀਆਂ ਹਨ। ਮੌਕਾ ਆਉਣ ਤੇ ਹਾਲਾਤ ਦੇਖਣ ਤੇ ਹੀ ਇਹ ਤੈਅ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਹੋਰ ਵੀ ਕਈ ਅਹਿਮ ਮੁੱਦਿਆਂ ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ।

ਉਧਰ ਦੂਜੇ ਪਾਸੇ ਗੁਰੂ ਨਾਨਕ ਭਵਨ ਦੇ ਬਾਹਰ ਪਹੁੰਚੇ, ਕੁਝ ਕੁ ਕਿਸਾਨ ਭਾਰਤ ਦੇ ਵਿਦਿਆਰਥੀਆਂ ਵੱਲੋਂ ਭਾਜਪਾ ਦੇ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ।

ਇਸ ਦੌਰਾਨ ਕਿਸਾਨ ਆਗੂਆਂ ਅਤੇ ਵਿਦਿਆਰਥੀਆਂ ਨੇ ਕਿਹਾ ਕਿ ਭਾਜਪਾ ਦੇ ਆਗੂਆਂ ਦਾ ਉਦੋਂ ਤੱਕ ਵਿਰੋਧ ਕਰਦੇ ਰਹਿਣਗੇ, ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ। ਉਨ੍ਹਾਂ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਜੋ ਜ਼ਿਮਨੀ ਚੋਣਾਂ ਹੋਈਆਂ ਹਨ, ਉਸ ਵਿੱਚ ਭਾਜਪਾ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਵੀ ਕਰਨਾ ਪਿਆ ਹੈ।

ਇਹ ਵੀ ਪੜ੍ਹੋ: ਅਰਵਿੰਦ ਸ਼ਰਮਾ ਦਾ ਵਿਵਾਦਤ ਬਿਆਨ, ਕਿਹਾ ਅੱਖ ਚੁੱਕਣ ਵਾਲੇ ਦੀ ਅੱਖ ਕੱਢ ਦਿਆਂਗੇ

ETV Bharat Logo

Copyright © 2024 Ushodaya Enterprises Pvt. Ltd., All Rights Reserved.