ਲੁਧਿਆਣਾ: ਉੱਤਰਪ੍ਰਦੇਸ਼ ਦੇ ਲਖੀਮਪੁਰ ਚ ਹੋਈ ਘਟਨਾ ਤੋਂ ਬਾਅਦ ਜਿੱਥੇ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਵੀ ਇਸ ਦਾ ਵਿਰੋਧ ਜਤਾਇਆ ਜਾ ਰਿਹਾ ਹੈ। ਬੇਸ਼ਕ ਪ੍ਰਸ਼ਾਸਨ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਕਿਸਾਨਾਂ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪੂਰੀ ਘਟਨਾ ਨੂੰ ਲੈ ਕੇ ਕਿਸਾਨਾਂ ਵੱਲੋਂ ਵੱਖ ਵੱਖ ਥਾਵਾਂ ਤੇ ਵਿਰੋਧ ਜਤਾਇਆ ਜਾ ਰਿਹਾ ਹੈ। ਉੱਥੇ ਹੀ ਲੁਧਿਆਣਾ ਜ਼ਿਲ੍ਹੇ ਚ ਵੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜ਼ਿਲ੍ਹਾ ਡੀਸੀ ਦਫਤਰ ਦਾ ਘਿਰਾਓ ਕੀਤਾ ਗਿਆ।
ਕਿਸਾਨਾਂ ਨੇ ਕੀਤਾ ਡੀਸੀ ਦਫਤਰਾਂ ਦਾ ਘਿਰਾਓ
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਲਖੀਮਪੁਰ ਵਿੱਚ ਜੋ ਬੀਤੇ ਦਿਨ ਭਾਜਪਾ ਦੇ ਗੁੰਡਿਆਂ ਵੱਲੋਂ ਕਿਸਾਨਾਂ ’ਤੇ ਗੱਡੀ ਚੜ੍ਹਾ ਕੇ ਉਨ੍ਹਾਂ ਦਾ ਕਤਲੇਆਮ ਕੀਤਾ ਗਿਆ, ਉਹ ਬੇਹੱਦ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਪੂਰੇ ਕਿਸਾਨੀ ਜਥੇਬੰਦੀਆਂ ਵਿੱਚ ਰੋਸ ਦੀ ਲਹਿਰ ਹੈ ਅਤੇ ਇਸ ਤੋਂ ਜ਼ਾਹਿਰ ਹੁੰਦਾ ਹੈ ਕਿ ਭਾਜਪਾ ਦੀ ਮਨਸ਼ਾ ਕੀ ਹੈ।
ਕਿਸਾਨਾਂ ਨੇ ਕੀਤੀ ਸਖਤ ਕਾਰਵਾਈ ਦੀ ਮੰਗ
ਕਿਸਾਨ ਆਗੂ ਨੇ ਮੰਗ ਕੀਤੀ ਹੈ ਕਿ ਇਸ ਪੂਰੀ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੇ ਖਿਲਾਫ ਤੁਰੰਤ ਸਖਤ ਕਰਵਾਈ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੁਲਾਜ਼ਮਾਂ ’ਤੇ ਕਾਰਵਾਈ ਨਾ ਕੀਤੀ ਗਈ ਤਾਂ ਆਉਂਦੇ ਦਿਨਾਂ ’ਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੋਈ ਹਾਦਸਾ ਨਹੀਂ ਹੈ ਸਗੋਂ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਕਿਸਾਨਾਂ ਦਾ ਕਤਲੇਆਮ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਆਪਣਾ ਅੜੀਅਲ ਰਵੱਇਆ ਨਹੀਂ ਛੱਡ ਰਹੀ ਹੈ ਜਿਸਦੇ ਚਲਦਿਆਂ ਕਿਸਾਨਾਂ ਵੱਲੋਂ ਭਾਜਪਾ ਦੇ ਲੀਡਰਾਂ ਅਤੇ ਮੰਤਰੀਆਂ ਦਾ ਜੰਮਕੇ ਵਿਰੋਧ ਕੀਤਾ ਜਾ ਰਿਹਾ ਹੈ। ਯੂਪੀ ਦੇ ਲਖੀਮਪੁਰ 'ਚ ਕਿਸਾਨਾਂ 'ਤੇ ਗੱਡੀ ਚੜਾ ਕੇ ਕਿਸਾਨਾਂ ਨੂੰ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਗਰਮਾ ਗਿਆ ਹੈ।
ਇਹ ਵੀ ਪੜੋ: ਗਵਰਨਰ ਹਾਊਸ ਬਾਹਰ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੱਧੂ ਨੂੰ ਹਿਰਾਸਤ 'ਚ ਲਿਆ