ਲੁਧਿਆਣਾ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਡੀਸੀ ਦਫ਼ਤਰ ਲੁਧਿਆਣਾ ਅੱਗੇ ਨਵੇਂ ਖੇਤੀ ਕਾਨੂੰਨਾਂ ਅਤੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਡੀਸੀ ਲੁਧਿਆਣਾ ਨੂੰ ਰਾਸ਼ਟਰਪਤੀ ਦੇ ਨਾਮ ਇੱਕ ਮੰਗ ਪੱਤਰ ਵੀ ਸੌਂਪਿਆ। ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਸੀ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ ਨਵੇਂ ਖੇਤੀ ਕਾਨੂੰਨ ਲਿਆਂਦੇ ਗਏ ਹਨ ਉਹ ਕਿਸਾਨਾਂ ਦੇ ਬਿਲਕੁਲ ਵਿਰੁੱਧ ਹਨ ਅਤੇ ਇਸ ਦੇ ਨਾਲ ਕਿਸਾਨ ਬਰਬਾਦ ਹੋ ਜਾਣਗੇ।
ਅਗੂਆਂ ਨੇ ਨਾਲ ਹੀ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਿਚ ਹੋ ਰਹੇ ਬੇਹਤਾਸ਼ਾ ਵਾਧੇ ਨਾਲ ਆਮ ਲੋਕ ਅਤੇ ਕਿਸਾਨਾਂ ਦਾ ਜਿਊਣਾ ਮੁਹਾਲ ਹੋ ਗਿਆ ਹੈ ਜਿਸ ਕਾਰਨ ਅੱਜ ਦੇ ਸਮੇਂ ਚ ਖੇਤੀਬਾੜੀ ਕਰਨਾ ਬਹੁਤ ਔਖਾ ਹੈ। ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਸੱਤਵੇਂ ਆਸਮਾਨ ਨੂੰ ਛੂਹ ਰਹੀਆਂ ਜਿਸ ਕਾਰਨ ਉਨ੍ਹਾਂ ਦੇ ਘਰ ਦਾ ਬਜਟ ਵੀ ਬਿਲਕੁਲ ਵਿਗੜ ਚੁੱਕਾ ਹੈ। ਇਸ ਲਈ ਉਹ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਇਨ੍ਹਾਂ ਵਧੇ ਉਹ ਕੀਮਤਾਂ ਨੂੰ ਤੁਰੰਤ ਵਾਪਸ ਲੈਣ ਅਤੇ ਨਵੇਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।