ETV Bharat / state

ਕਿਸਾਨਾਂ ਨੇ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਘੇਰਿਆ, ਆਵਾਜਾਈ ਕੀਤੀ ਮੁਫ਼ਤ - agriculture ordinance

ਖੇਤੀ ਕਾਨੂੰਨਾਂ ਵਿਰੁੱਧ ਬੁੱਧਵਾਰ ਨੂੰ ਕਿਸਾਨਾਂ ਨੇ ਲੁਧਿਆਣਾ ਦੇ ਲਾਡੋਵਾਲ ਵਿਖੇ ਟੋਲ-ਪਲਾਜ਼ਾ, ਜੋ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੈ, ਨੂੰ ਘੇਰ ਲਿਆ। ਕਿਸਾਨਾਂ ਨੇ ਮੌਕੇ 'ਤੇ ਇਥੋਂ ਲੰਘਣ ਵਾਲੇ ਸਾਰੇ ਵਾਹਨਾਂ ਲਈ ਮੁਫ਼ਤ ਆਵਾਜਾਈ ਕਰ ਦਿੱਤੀ।

ਕਿਸਾਨਾਂ ਨੇ ਲੁਧਿਆਣਾ ਦਾ ਲਾਡੋਵਾਲ ਟੌਲ ਪਲਾਜ਼ਾ ਘੇਰਿਆ, ਆਵਾਜਾਈ ਕੀਤੀ ਮੁਫ਼ਤ

author img

By

Published : Oct 7, 2020, 5:09 PM IST

ਲੁਧਿਆਣਾ: ਖੇਤੀ ਕਾਨੂੰਨਾਂ ਵਿਰੁੱਧ ਟੋਲ ਪਲਾਜ਼ੇ ਤੇ ਪੈਟਰੋਲ ਪੰਪ ਘੇਰਨ ਦੀ ਕੜੀ ਤਹਿਤ ਬੁੱਧਵਾਰ ਨੂੰ ਕਿਸਾਨ ਸੰਘਰਸ਼ ਕਮੇਟੀ ਵੱਲੋਂ ਪੂਰੇ ਭਾਰਤ ਦਾ ਮਹਿੰਗਾ ਟੋਲ ਪਲਾਜ਼ੇ ਨੂੰ ਘੇਰ ਕੇ ਬੰਦ ਕਰ ਦਿੱਤਾ ਗਿਆ। ਕਿਸਾਨਾਂ ਵੱਲੋਂ ਘਿਰਾਉ ਹੁੰਦੇ ਵੇਖ ਕੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨੂੰ ਇੱਕਦਮ ਹੱਥਾਂ-ਪੈਰਾਂ ਦੀ ਪੈ ਗਈ ਅਤੇ ਵੱਡੀ ਤਦਾਦ ਵਿੱਚ ਪੁਲਿਸ ਨੂੰ ਬੁਲਾਇਆ ਗਿਆ। ਕਿਸਾਨਾਂ ਨੇ ਘਿਰਾਉ ਦੌਰਾਨ ਆਉਣ-ਜਾਣ ਵਾਲੇ ਸਾਰੇ ਵਾਹਨਾਂ ਨੂੰ ਮੁਫ਼ਤ ਵਿੱਚ ਲੰਘਾਉਣਾ ਸ਼ੁਰੂ ਕਰ ਦਿੱਤਾ।

ਕਿਸਾਨਾਂ ਨੇ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਘੇਰਿਆ, ਆਵਾਜਾਈ ਕੀਤੀ ਮੁਫ਼ਤ

ਘਿਰਾਉ ਦੌਰਾਨ ਗੱਲਬਾਤ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਸੰਧੂ ਨੇ ਕਿਹਾ ਕਿ ਕਿਸਾਨਾਂ ਵੱਲੋਂ ਲਗਾਤਾਰ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਕੇਂਦਰ ਸਰਕਾਰ ਗੱਲ ਮੰਨਣ ਨੂੰ ਤਿਆਰ ਨਹੀਂ। ਇਸ ਲਈ ਲਾਡੋਵਾਲ ਟੋਲ ਪਲਾਜ਼ਾ, ਜੋ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੈ, ਨੂੰ ਘੇਰਿਆ ਗਿਆ ਹੈ।

ਆਗੂਆਂ ਨੇ ਕਿਹਾ ਕਿ ਇਸ ਟੋਲ ਪਲਾਜ਼ਾ ਨਾਲ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮੁੰਡੇ ਨੂੰ ਆਮਦਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿਸਾਨ ਮਾਰੂ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜਦੋਂ ਸਾਰੇ ਫ਼ੈਸਲੇ ਕੇਂਦਰ ਸਰਕਾਰ ਨੇ ਹੀ ਕਰਨੇ ਹਨ ਤਾਂ ਫਿਰ ਪੰਜਾਬ ਦੀ ਕੈਬਿਨੇਟ ਨੂੰ ਭੰਗ ਕਰ ਦੇਣਾ ਚਾਹੀਦਾ ਹੈ। ਮੰਤਰੀ ਅਤੇ ਵਿਧਾਇਕ ਜਦੋਂ ਲੱਖਾਂ ਰੁਪਏ ਤਨਖਾਹਾਂ ਲੈਂਦੇ ਹਨ, ਜੋ ਚਿੱਟਾ ਹਾਥੀ ਸਾਬਤ ਹੋ ਰਹੇ ਹਨ ਤਾਂ ਉਨ੍ਹਾਂ ਦਾ ਕੀ ਫ਼ਾਇਦਾ। ਉਨ੍ਹਾਂ ਕਿਹਾ ਕਿ ਸਰਕਾਰ ਨਾ ਸਿਰਫ ਕਿਸਾਨਾਂ ਸਗੋਂ ਆਮ ਲੋਕਾਂ ਦਾ ਵੀ ਲੱਕ ਤੋੜ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.