ਲੁਧਿਆਣਾ: ਪੰਜਾਬ ਦੇ ਵਿੱਚ 78 ਲੱਖ ਹੈਕਟੇਅਰ ਦੇ ਵਿੱਚ ਝੋਨਾ ਲਾਇਆ ਜਾਂਦਾ ਹੈ ਅਤੇ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਪਿਛਲੇ ਸਾਲ ਨਾਲੋਂ ਘਟੇ ਨੇ ਕਿਸਾਨਾਂ ਵੱਲੋਂ ਸੁਪਰ ਸੀਡਰ, ਸਮਾਰਟ ਸੀਡਰ ਅਤੇ ਹੈਪੀ ਸੀਡਰ ਦੀ ਵਰਤੋਂ ਕਰਕੇ ਪਰਾਲੀ ਨੂੰ ਅੱਗ ਨਹੀਂ ਲਗਾਈ, ਜਿੰਨ੍ਹਾਂ ਨੂੰ ਅੱਜ ਸ਼ੁੱਕਰਵਾਰ ਨੂੰ ਪੀ.ਏ.ਯੂ ਲੁਧਿਆਣਾ ਵਿਖੇ ਹੋਰ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।Special honor for farmers in PAU Ludhiana
ਇਸ ਦੌਰਾਨ ਬੁਲਾਰਿਆਂ ਨੇ ਪਰਾਲੀ ਨੂੰ ਅੱਗ ਲਾਉਣ ਦੇ ਮੱਦੇ ਪ੍ਰਭਾਵ ਪ੍ਰਤੀ ਚਿੰਤਾ ਜਾਹਿਰ ਕੀਤੀ। ਪੰਜਾਬ ਭਰ ਤੋਂ ਕਿਸਾਨਾਂ ਨੂੰ ਸੱਦਿਆ ਗਿਆ, ਜਿਨ੍ਹਾਂ ਨੇ ਦੱਸਿਆ ਕਿ ਇਹ ਇਕ ਚੰਗਾ ਉਪਰਾਲਾ ਹੈ। ਜਿਸ ਨਾਲ ਹੋਰ ਕਿਸਾਨ ਵੀ ਪ੍ਰੇਰਿਤ ਹੋਣਗੇ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਹੋਣਗੇ। ਕਿਸਾਨਾਂ ਨੇ ਸਾਡੀ ਟੀਮ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਤਕਨੀਕ ਬਾਰੇ ਵੀ ਦੱਸਿਆ ਕਿ ਉਨ੍ਹਾਂ ਨੇ ਕਿਵੇਂ ਪਰਾਲੀ ਦਾ ਪ੍ਰਬੰਧਨ ਕੀਤਾ ਅਤੇ ਕਈ ਕਈ ਸਾਲਾਂ ਤੋਂ ਉਨ੍ਹਾਂ ਨੇ ਆਪਣੇ ਖੇਤ ਦੇ ਵਿੱਚ ਪਰਾਲੀ ਨੂੰ ਅੱਗ ਨਹੀਂ ਲਈ।
ਕਿਸਾਨਾਂ ਦਾ ਉਪਰਾਲਾ:- ਇਸ ਮੌਕੇ ਗੱਲਬਾਤ ਕਰਦੇ ਹੋਏ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਆਏ ਕਿਸਾਨਾਂ ਨੇ ਦੱਸਿਆ ਕਿ ਅਸੀਂ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਈ, ਪਰਾਲੀ ਨੂੰ ਮਰਚਲ ਕਰਕੇ ਹੈਪੀ ਸੀਡਰ ਅਤੇ ਹੋਰ ਮਸ਼ੀਨਾਂ ਦੀ ਵਰਤੋਂ ਕਰਕੇ ਅਸੀਂ ਉਸ ਨੂੰ ਖੇਤ ਵਿਚ ਹੀ ਵਾਹਿਆ ਹੈ ਜਿਸ ਨਾਲ ਉਨ੍ਹਾਂ ਦੀਆਂ ਅਗਲੀਆਂ ਫ਼ਸਲਾਂ ਦਾ ਝਾੜ ਵੀ ਵਧਿਆ ਅਤੇ ਪਰਾਲੀ ਦਾ ਪ੍ਰਬੰਧਨ ਵੀ ਸੁੱਚਜੇ ਢੰਗ ਨਾਲ ਹੋ ਸਕਿਆ ਹੈ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕੇ ਅੱਜ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਹੈ।
ਇਹ ਕਬਿਲੇਤਾਰੀਫ ਹੈ ਕਿਉਂਕਿ ਇਸ ਨਾਲ ਹੋਰ ਕਿਸਾਨ ਵੀ ਪਰਾਲੀ ਨੂੰ ਅੱਗ ਲਾਉਣ ਤੋਂ ਤੌਬਾ ਕਰਨਗੇ, ਉਨ੍ਹਾ ਕਿਹਾ ਕਿ ਅਸੀਂ ਆਲੂਆਂ ਦੀ ਖੇਤੀ ਕਰਦੇ ਹਨ ਅਸੀਂ ਪਰਾਲੀ ਨੂੰ ਖਾਧ ਦੇ ਰੂਪ ਵਿੱਚ ਵਰਤਿਆ ਹੈ, ਜਿਸ ਨਾਲ ਵਾਤਾਵਰਨ ਵੀ ਗੰਧਲਾ ਹੋਣ ਤੋਂ ਬਚਿਆ ਹੈ। ਕਿਸਾਨਾਂ ਨੇ ਬਾਕੀਆਂ ਨੂੰ ਵੀ ਕਿਹਾ ਕੇ ਉਹ ਪਰਾਲੀ ਨੂੰ ਅੱਗ ਨਾ ਲਾਉਣ ਇਸ ਵਿੱਚ ਉਨ੍ਹਾਂ ਦੀ ਜ਼ਮੀਨ ਦਾ ਵੀ ਫਾਇਦਾ ਹੈ ਅਤੇ ਨਾਲ ਹੀ ਵਾਤਾਵਰਨ ਨੂੰ ਵੀ ਕੋਈ ਨੁਕਸਾਨ ਨਹੀਂ ਹੁੰਦਾ।
ਸਪੀਕਰ ਕੁਲਤਾਰ ਸਿੰਘ ਦੀ ਅਪੀਲ:- ਇਸ ਦੌਰਾਨ ਮੁੱਖ ਮਹਿਮਾਨ ਵਜੋਂ ਆਏ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਈ ਉਨ੍ਹਾਂ ਨੂੰ ਅੱਜ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਮੰਚ ਤੋਂ ਸੰਬੋਧਿਤ ਕਰਦਿਆਂ ਕਿਹਾ ਕਿ ਸਰਕਾਰ ਅਤੇ ਯੂਨੀਵਰਸਿਟੀਆਂ ਦੇ ਉਪਰਾਲੇ ਤੋਂ ਜਿਆਦਾ ਇਹ ਕਿਸਾਨਾਂ ਦਾ ਉਪਰਾਲਾ ਹੈ, ਉਨ੍ਹਾ ਕਿਹਾ ਕਿ ਪੰਜਾਬ ਦੇ ਵਿੱਚ ਪਿਛਲੇ ਸਾਲ ਨਾਲੋਂ 30 ਫੀਸਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ ਕਟੌਤੀ ਆਈ ਹੈ।
ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੇ 55 ਫੀਸਦੀ ਮਾਮਲੇ ਘਟੇ ਹਨ, ਜੋ ਕਿ ਕਿਸਾਨਾਂ ਦਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਸਭ ਦੇ ਸਹਿਯੋਗ ਨਾਲ ਹੀ ਸਭਵ ਹੈ, ਬਾਬੇ ਨਾਨਕ ਦੇ ਦੱਸੇ ਮਾਰਗ ਉੱਤੇ ਜੇਕਰ ਕੋਈ ਚੱਲਦਾ ਹੈ ਤਾਂ ਉਹ ਅੱਗੇ ਹੋ ਵੱਧਦਾ ਹੈ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਅਜਿਹੇ ਕਿਸਾਨ ਹੈ, ਜੋ ਕਿ ਕਈ ਸਾਲਾਂ ਤੋਂ ਅੱਗ ਨਹੀਂ ਲਗਾ ਰਹੇ, ਓਹ ਸਿਰਫ ਬਾਬੇ ਨਾਨਕ ਨੂੰ ਸਿਰਫ ਮੰਨਦੇ ਨਹੀਂ ਸਗੋਂ ਉਨ੍ਹਾਂ ਦੀ ਮੰਨਦੇ ਵੀ ਹਨ।
ਇਹ ਵੀ ਪੜੋ:- ਗੈਂਗਸਟਰ ਗੋਲਡੀ ਬਰਾੜ ਦੀ ਹੋਈ ਗ੍ਰਿਫ਼ਤਾਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਪੁਸ਼ਟੀ