ETV Bharat / state

'ਪੰਜਾਬ 'ਚ 1 ਅਕਤੂਬਰ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕਰਨਗੀਆਂ ਕਿਸਾਨ ਜਥੇਬੰਦੀਆਂ'

ਖੇਤੀ ਬਿੱਲ ਵਿਰੁੱਧ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ 'ਤੇ ਸਵੇਰ ਤੋਂ ਹੀ ਕਿਸਾਨ ਡਟੇ ਹੋਏ ਹਨ। ਹੁਣ ਪੰਜਾਬ 'ਚ ਕਿਸਾਨ ਜਥੇਬੰਦੀਆਂ 1 ਅਕਤੂਬਰ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕਰਨਗੀਆਂ।

ਫ਼ੋਟੋ।
ਫ਼ੋਟੋ।
author img

By

Published : Sep 25, 2020, 3:01 PM IST

ਲੁਧਿਆਣਾ: ਖੇਤੀ ਬਿੱਲ ਵਿਰੁੱਧ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ 'ਤੇ ਸਵੇਰ ਤੋਂ ਹੀ ਕਿਸਾਨ ਡਟੇ ਹੋਏ ਹਨ ਅਤੇ ਮੁਕੰਮਲ ਬੰਦ ਕੀਤਾ ਹੋਇਆ ਹੈ।

ਵੇਖੋ ਵੀਡੀਓ

ਇਸ ਦੌਰਾਨ ਜਿੱਥੇ ਸਿਆਸੀ ਲੀਡਰ ਸਟੇਜਾਂ ਸਾਂਝੀਆਂ ਕਰਨ ਕਿਸਾਨਾਂ ਦੇ ਕੋਲ ਪਹੁੰਚੇ ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੀ ਮੌਕੇ 'ਤੇ ਪਹੁੰਚੇ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਈਟੀਵੀ ਭਾਰਤ ਦੀ ਟੀਮ ਵੱਲੋਂ ਵਿਸ਼ੇਸ਼ ਗੱਲਬਾਤ ਵੀ ਕੀਤੀ ਗਈ।

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਦੇ ਹੱਕ 'ਚ ਅੱਜ ਕੇਂਦਰ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਇਹ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਬਿੱਲ ਕਿਸਾਨ ਮਾਰੂ ਹਨ ਅਤੇ ਸਰਕਾਰ ਵਿਰੁੱਧ ਕਿਸਾਨਾਂ ਦਾ ਇਹ ਸੰਘਰਸ਼ ਅੱਜ ਸ਼ੁਰੂ ਹੋਇਆ ਹੈ ਜੋ ਇਸ ਬਿੱਲ ਨੂੰ ਵਾਪਸ ਕਰਵਾ ਕੇ ਹੀ ਸਾਹ ਲੈਣਗੇ।

ਇਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 1 ਅਕਤੂਬਰ ਤੋਂ ਪੰਜਾਬ ਦੇ ਵਿੱਚ ਕਿਸਾਨ ਜਥੇਬੰਦੀਆਂ ਰੇਲ ਰੋਕੋ ਅੰਦੋਲਨ ਸ਼ੁਰੂ ਕਰਨਗੀਆਂ। ਹਰਮੀਤ ਸਿੰਘ ਕਾਦੀਆਂ ਅਤੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 1 ਤਰੀਕ ਤੋਂ ਕਿਸਾਨ ਰੇਲ ਰੋਕੂ ਅੰਦੋਲਨ ਸ਼ੁਰੂ ਕਰਨਗੇ ਜਿਸ ਵਿੱਚ ਪੰਜਾਬ ਭਰ 'ਚ ਵੱਖ-ਵੱਖ ਸੂਬਿਆਂ ਤੋਂ ਆਉਣ ਵਾਲੀਆਂ ਟਰੇਨਾਂ ਨੂੰ ਰੋਕਣਗੇ ਤੇ ਅੱਗੇ ਨਹੀਂ ਜਾਣ ਦੇਣਗੇ।

ਉਨ੍ਹਾਂ ਕਿਹਾ ਕਿ ਇਹ ਕਿਸਾਨ ਦੇ ਸੰਘਰਸ਼ ਦੀ ਸ਼ੁਰੂਆਤ ਹੈ ਉੱਧਰ ਬਲਬੀਰ ਸਿੰਘ ਰਾਜੇਵਾਲ ਨੇ ਵੀ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਹੁਣ ਕਿਸਾਨਾਂ ਦੀ ਯਾਦ ਆਈ ਹੈ ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕ ਦੀ ਲੜਾਈ ਲੜਨਾ ਜਾਣਦੇ ਹਨ। ਸਿਆਸੀ ਪਾਰਟੀਆਂ ਮੁਕਾਬਲੇ ਕਰ ਰਹੀਆਂ ਹਨ, ਅੱਜ ਅਸੀਂ ਧਰਨੇ ਐਲਾਨੇ ਤੇ ਅੱਜ ਸਿਆਸੀ ਪਾਰਟੀਆਂ ਨੇ ਵੀ ਧਰਨੇ ਲਾਉਣ ਦਾ ਫ਼ੈਸਲਾ ਕੀਤਾ।

ਉਨ੍ਹਾਂ ਕਿਹਾ ਕਿ 1 ਤਰੀਕ ਨੂੰ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਤਾਂ ਸਿਆਸੀ ਪਾਰਟੀਆਂ ਵੀ 1 ਤਰੀਕ ਨੂੰ ਧਰਨੇ ਲਾਉਣ ਦੇ ਫੈਸਲੇ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਮੁਕਾਬਲਾ ਜਾਂ ਵੋਟ ਬੈਂਕ ਨਹੀਂ ਸਗੋਂ ਕਿਸਾਨਾਂ ਦੇ ਹੱਕ ਦੀ ਲੜਾਈ ਹੈ ਜੋ ਉਹ ਲੜ ਕੇ ਰਹਿਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.