ETV Bharat / state

ਆਫ਼ਲਾਈਨ ਪੇਪਰਾਂ ਦੇ ਵਿਰੋਧ ਵਿੱਚ ਬੱਚਿਆਂ ਦੇ ਮਾਪਿਆਂ ਨੇ ਸਕੂਲ ਘੇਰਿਆ

author img

By

Published : Mar 3, 2021, 9:24 PM IST

ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰ ਨੇ ਸਾਰੇ ਹੀ ਸਕੂਲ ਬੰਦ ਕਰ ਆਨਲਾਈਨ ਪੜਾਈ ਦੇ ਆਦੇਸ਼ ਜਾਰੀ ਕੀਤੇ ਸਨ ਤੇ ਮੁੜ ਤੋਂ ਸਕੂਲ ਖੋਲੇ ਗਏ ਹਨ। ਸਕੂਲਾਂ ਵੱਲੋਂ ਆਫਲਾਈਨ ਪੇਪਰਾਂ ਨੂੰ ਲੈ ਕੇ ਮਾਪਿਆਂ ਨੇ ਸਕੂਲ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ ਹੈ।

ਆਫ਼ਲਾਈਨ ਪੇਪਰਾਂ ਦੇ ਵਿਰੋਧ ਵਿੱਚ ਬੱਚਿਆਂ ਦੇ ਮਾਪਿਆਂ ਨੇ ਸਕੂਲ ਘੇਰਿਆ
ਆਫ਼ਲਾਈਨ ਪੇਪਰਾਂ ਦੇ ਵਿਰੋਧ ਵਿੱਚ ਬੱਚਿਆਂ ਦੇ ਮਾਪਿਆਂ ਨੇ ਸਕੂਲ ਘੇਰਿਆ

ਲੁਧਿਆਣਾ: ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰ ਨੇ ਸਾਰੇ ਹੀ ਸਕੂਲ ਬੰਦ ਕਰ ਆਨਲਾਈਨ ਪੜ੍ਹਾਈ ਦੇ ਆਦੇਸ਼ ਜਾਰੀ ਕੀਤੇ ਸਨ, ਪਰ ਹੁਣ ਕੋਰੋਨਾ ਵਾਇਰਸ ਦੇ ਘਟਣ ਕਾਰਨ ਮੁੜ ਤੋਂ ਸਕੂਲ ਖੋਲੇ ਗਏ ਹਨ। ਇਸ ਵਿੱਚ ਮਾਪਿਆਂ ਨੂੰ ਇੱਕ ਛੋਟ ਦਿੱਤੀ ਗਈ ਸੀ ਕਿ ਉਹ ਚਾਹੁਣ ਤਾਂ ਆਪਣੇ ਬੱਚੇ ਭੇਜ ਸਕਦੇ ਹਨ ਅਤੇ ਨਹੀਂ ਤਾਂ ਆਨਲਾਈਨ ਪੜ੍ਹਾਈ ਵੀ ਕਰਵਾਈ ਜਾਵੇਗੀ। ਸਕੂਲਾਂ ਵੱਲੋਂ ਆਫਲਾਈਨ ਪੇਪਰਾਂ ਨੂੰ ਲੈ ਕੇ ਮਾਪਿਆਂ ਨੇ ਸਕੂਲ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਦਾ ਖ਼ਤਰਾ ਫਿਰ ਤੋਂ ਵੱਧ ਰਿਹਾ ਹੈ ਆਪਣੇ ਬੱਚੇ ਸਕੂਲ ਨਹੀਂ ਭੇਜਣਾ ਚਾਹੁੰਦੇ। ਇਸ ਨੂੰ ਲੈ ਕੇ ਉਨ੍ਹਾਂ ਦੇ ਸਕੂਲ ਬਾਹਰ ਪ੍ਰਦਰਸ਼ਨ ਕੀਤਾ ਅਤੇ ਆਨਲਾਈਨ ਪੇਪਰਾਂ ਦੀ ਮੰਗ ਵੀ ਕੀਤੀ ਹੈ। ਦੂਜੇ ਪਾਸੇ ਪ੍ਰਿੰਸੀਪਲ ਨੇ ਕਿਹਾ ਕਿ ਬੋਰਡ ਦੀਆ ਹਿਦਾਇਤਾਂ ਅਨੁਸਾਰ ਹੀ ਚਲਣਾ ਪਵੇਗਾ। ਉਹ ਕਿਸੇ ਵੀ ਵਿਦਿਆਰਥੀ ਨੂੰ ਫੇਲ੍ਹ ਨਹੀਂ ਕਰਨਾ ਚਾਹੁੰਦੇ, ਪਰ ਇਹ ਜਾਨਣਾ ਜ਼ਰੂਰੀ ਹੈ ਕਿ ਆਨਲਾਈਨ ਪੜ੍ਹਾਈ ਦੇ ਵਿੱਚ ਬੱਚਿਆ ਨੇ ਕੀ ਸਿੱਖਿਆ ਹੈ।

ਬੱਚਿਆਂ ਦੇ ਮਾਪਿਆਂ ਨੇ ਸਕੂਲ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਸਕੂਲ ਨੂੰ ਫੀਸਾਂ ਦੇ ਰਹੇ ਹਨ, ਪਰ ਵੱਧ ਰਹੇ ਕੋਰੋਨਾ ਖ਼ਤਰੇ ਨੂੰ ਦੇਖਦੇ, ਬੱਚਿਆਂ ਦੇ ਆਨਲਾਈਨ ਪੇਪਰ ਹੋਣੇ ਚਾਹੀਦੇ ਹਨ। ਕੁੱਝ ਮਾਪਿਆਂ ਨੇ ਤਾਂ ਆਪਣੇ ਬੱਚਿਆਂ ਨੂੰ ਬਿਮਾਰੀ ਗ੍ਰਸਤ ਵੀ ਦੱਸਿਆ ਅਤੇ ਕਿਹਾ ਕਿ ਉਹ ਆਪਣੇ ਬੱਚੇ ਨੂੰ ਕਿਸੇ ਕੀਮਤ 'ਤੇ ਵੀ ਸਕੂਲ ਨਹੀਂ ਭੇਜਣਾ ਚਾਹੁੰਦੇ, ਜਦੋਂ ਤੱਕ ਇਸ ਮਹਾਂਮਾਰੀ ਦਾ ਖ਼ਤਰਾ ਟਲ ਨਹੀਂ ਜਾਂਦਾ।

ਇਹ ਵੀ ਪੜ੍ਹੋ: ਕਾਂਗਰਸ, ਮੁਖਤਾਰ ਅੰਸਾਰੀ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰ ਰਹੀ: ਵੇਰਕਾ

ਦੂਜੇ ਪਾਸੇ ਪ੍ਰਿੰਸੀਪਲ ਪੂਨਮ ਡੋਗਰਾ ਨੇ ਕਿਹਾ ਕਿ ਕੀ ਉਹ ਸੀਬੀਐਸਈ ਬੋਰਡ ਦੀਆਂ ਹਦਾਇਤਾਂ ਅਨੁਸਾਰ ਹੀ ਪ੍ਰੀਖਿਆ ਲੈਣਗੇ ਅਤੇ ਉਨ੍ਹਾਂ ਵੱਲੋਂ ਸਕੂਲ ਵਿੱਚ ਪੂਰੀ ਤਰ੍ਹਾਂ ਕੋਰੋਨਾ ਨੂੰ ਲੈ ਕੇ ਦਿੱਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੱਚੇ ਨੂੰ ਕਿਸੇ ਤਰ੍ਹਾਂ ਦੀ ਵੀ ਬਿਮਾਰੀ ਹੈ ਉਹ ਆਨਲਾਈਨ ਪ੍ਰੀਖਿਆ ਦੇ ਸਕਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.