ਲੁਧਿਆਣਾ : ਲੁਧਿਆਣਾ ਦੇ ਦੋ ਸਕੂਲਾਂ ਦੇ ਵਿੱਚ 20 ਵਿਦਿਆਰਥੀਆਂ ਦੇ ਕੋਰੋਨਾ ਪੌਜ਼ੇਟਿਵ ਆਉਣ ਤੋਂ ਬਾਅਦ ਮਾਪਿਆਂ ਦੇ ਵਿੱਚ ਡਰ ਦਾ ਮਾਹੌਲ ਹੈ, ਜਿਸਨੂੰ ਲੈ ਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਕਿਹਾ ਹੈ ਕਿ ਮਾਪਿਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਸਕੂਲ ਸਿਰਫ ਉਹੀ ਬੰਦ ਕੀਤੇ ਜਾਣਗੇ ਜਿਥੇ ਕੋਰੋਨਾ ਦੇ ਮਾਮਲੇ ਆਉਣਗੇ।
ਉਨ੍ਹਾਂ ਸਾਫ ਕਿਹਾ ਕਿ ਬਾਕੀ ਸਕੂਲਾਂ ਵਿੱਚ ਪੜ੍ਹਾਈ ਨਿਰੰਤਰ ਚੱਲਦੀ ਰਹੇਗੀ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਸਾਫ ਕੀਤਾ ਕਿ ਹੁਣ ਵਿਦਿਆਰਥੀਆਂ ਦੇ ਜੋ ਟੈਸਟ ਹਨ ਉਹ ਆਰ.ਟੀ.ਪੀ.ਸੀ.ਆਰ ਟੈਸਟ ਕਿੱਟਾਂ ਰਾਹੀਂ ਕੀਤੇ ਜਾਣਗੇ ਕਿਉਂਕਿ ਰੈਪਿਡ ਟੈਸਟ ਕਿੱਟਾਂ ਭਾਰਤ ਤੋਂ ਨਤੀਜੇ ਚੰਗੀ ਤਰ੍ਹਾਂ ਸਾਫ ਨਹੀਂ ਹੁੰਦੇ ਭਾਵੇਂ ਇੱਕ ਦਿਨ ਬਾਅਦ ਨਤੀਜੇ ਆ ਜਾਣਗੇ ਪਰ ਨਤੀਜੇ ਜ਼ਰੂਰ ਸਾਫ ਹੋਣਗੇ।
ਇਹ ਵੀ ਪੜ੍ਹੋ:ਸੂਬੇ ਦੇ ਇਸ ਸਕੂਲ ‘ਚ ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ, ਮੱਚਿਆ ਹੜਕੰਪ
ਡਿਪਟੀ ਕਮਿਸ਼ਨਰ ਨੂੰ ਜਦੋਂ ਤੀਜੀ ਵੇਵ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਹਾਲੇ ਇਹ ਕਹਿਣਾ ਮੁਸ਼ਕਿਲ ਹੈ ਪਰ ਪ੍ਰਸ਼ਾਸਨ ਵੱਲੋਂ ਤਿਆਰੀਆਂ ਪੂਰੀਆਂ ਕੀਤੀਆਂ ਗਈਆਂ ਨੇ ਖਾਸ ਤੌਰ 'ਤੇ ਬੱਚਿਆਂ ਲਈ ਕੋਰੋਨਾ ਦੇ ਸਪੈਸ਼ਲ ਵਾਰਡ ਵੀ ਬਣਾਏ ਗਏ ਨੇ ਅਤੇ ਹੋਰ ਵੀ ਪ੍ਰਬੰਧ ਮੁਕੰਮਲ ਨੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਦੋ ਸਕੂਲਾਂ ਵਿੱਚ ਕੇਸ ਆਏ ਹਨ ਉਨ੍ਹਾਂ ਨੂੰ 14 ਦਿਨਾਂ ਦੇ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ਬਾਕੀ ਵਿਦਿਆਰਥੀਆਂ ਦੇ ਵੀ ਟੈਸਟ ਕਰਵਾਏ ਜਾ ਰਹੇ ਨੇ।