ਲੁਧਿਆਣਾ: ਵੇਟ ਗੰਜ ਲਾਲ ਮਸਜਿਦ ਰੋਡ ਉੱਤੇ ਸਭਰਵਾਲ ਹੌਜਰੀ ਫੈਕਟਰੀ ਵਿੱਚ ਸਨਿੱਚਰਵਾਰ ਨੂੰ ਅਚਾਨਕ ਅੱਗ ਲੱਗ ਗਈ। ਇਸ ਤੋਂ ਬਾਅਦ ਤੁਰੰਤ ਅੱਗ ਬੁਝਾਊ ਅਮਲੇ ਨੂੰ ਸੂਚਿਤ ਕੀਤਾ ਗਿਆ। ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਨੇ ਮੌਕੇ ਉੱਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਹੈ।
ਇਹ ਅੱਗ ਕਿਵੇਂ ਲੱਗੀ ਇਸ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਹੈ ਪਰ ਲਗਾਤਾਰ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਗ ਬੂਝਾਊ ਅਮਲੇ ਦੇ ਅਧਿਕਾਰੀ ਸ੍ਰਿਸ਼ਟੀ ਨਾਥ ਨੇ ਦੱਸਿਆ ਕਿ ਲੁਧਿਆਣਾ ਦੇ ਵੇਟ ਗੰਜ ਲਾਲ ਮਸਜਿਦ ਰੋਡ ਉੱਤੇ ਸਥਿਤ ਸਭਰਵਾਲ ਹੌਜਰੀ ਫੈਕਟਰੀ ਵਿੱਚ ਅੱਗ ਲੱਗੀ ਹੈ।
ਇਸ ਤੋਂ ਬਾਅਦ ਮੌਕੇ ਉੱਤੇ ਆਗ ਬੁਝਾਊ ਦਸਤੇ ਦੀਆਂ ਤਿੰਨ ਗੱਡੀਆਂ ਭੇਜੀਆਂ ਗਈਆਂ ਅਤੇ ਹੁਣ ਤੱਕ ਤਿੰਨ ਗੱਡੀਆਂ ਲੱਗ ਚੁੱਕੀਆਂ ਹਨ ਅਤੇ ਤਿੰਨ ਹੋਰ ਗੱਡੀਆਂ ਅੱਗ ਉੱਤੇ ਕਾਬੂ ਪਾਉਣ ਲਈ ਲਾਈਆਂ ਜਾਣਗੀਆਂ।