ETV Bharat / state

Forced intercourse with child girl : ਵਹਿਸ਼ੀਪੁਣੇ ਦੀਆਂ ਹੱਦਾਂ ਪਾਰ, ਡੇਢ ਸਾਲ ਦੀ ਬੱਚੀ ਨਾਲ ਕੀਤਾ ਜ਼ਬਰ-ਜਨਾਹ - Punjabi News

ਲੁਧਿਆਣਾ ਵਿਖੇ ਇਕ ਡੇਢ ਸਾਲ ਦੀ ਬੱਚੀ ਨਾਲ ਗੁਆਂਢੀ ਵੱਲੋਂ ਜ਼ਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਵੱਲੋਂ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ। ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਮੁਲਜ਼ਮ ਨੂੰ ਕਾਬੂ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Forced intercourse with child girl In Ludhiana
ਡੇਢ ਸਾਲ ਦੀ ਬੱਚੀ ਨਾਲ ਕੀਤਾ ਜ਼ਬਰ-ਜਨਾਹ
author img

By

Published : Feb 10, 2023, 3:34 PM IST

Forced intercourse with child girl In Ludhiana

ਲੁਧਿਆਣਾ: ਲੁਧਿਆਣੇ ਵਿਖੇ ਡੇਢ ਸਾਲ ਦੀ ਬੱਚੀ ਨਾਲ ਜ਼ਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਿਤ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਸਰਾਭਾ ਨਗਰ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਪੀੜਿਤ ਦੇ ਪਿਤਾ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ ਬੇਟੀ ਦੀ ਉਮਰ ਲਗਭਗ ਡੇਢ ਸਾਲ ਦੇ ਕਰੀਬ ਹੈ।

ਇਹ ਵੀ ਪੜ੍ਹੋ : Vadda Ghalughara: ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਸਪੰਨ, ਵੱਖ-ਵੱਖ ਆਗੂਆਂ ਨੇ ਮਹਾਨ ਸ਼ਹੀਦਾਂ ਨੂੰ ਕੀਤਾ ਸਿਜਦਾ

ਉਸ ਨੇ ਦੱਸਿਆ ਕਿ ਮੁਲਜ਼ਮ ਉਸ ਨੂੰ ਖਿਡਾਉਣ ਦੇ ਬਹਾਨੇ ਵਿਹੜੇ ਵਿੱਚੋਂ ਚੁੱਕ ਕੇ ਲੈ ਗਿਆ ਤੇ ਉਸ ਨਾਲ ਜ਼ਬਰ-ਜਨਾਹ ਕੀਤਾ। ਕਾਫੀ ਸਮਾਂ ਬੇਟੀ ਨਾ ਮਿਲਣ ਉਤੇ ਆਲੇ-ਦੁਆਲੇ ਦੇਖਿਆ ਤਾਂ ਉਸ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਘਰ ਦੇ ਦੂਜੇ ਪਾਸੇ ਜਾ ਕੇ ਦੇਖਿਆ ਤਾਂ ਉਨ੍ਹਾਂ ਦੀ ਬੱਚੀ ਗੰਭੀਰ ਹਾਲਤ ਵਿਚ ਪਈ ਹੋਈ ਸੀ। ਪੀੜਤ ਮਾਪਿਆਂ ਨੇ ਤੁਰੰਤ ਬੱਚੀ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਤੇ ਇਸ ਮਾਮਲੇ ਸਬੰਧੀ ਥਾਣਾ ਸਰਾਭਾ ਨਗਰ ਵਿਖੇ ਸ਼ਿਕਾਇਤ ਦਿੱਤੀ। ਪੁਲਿਸ ਨੇ ਫੌਰੀ ਮਾਮਲਾ ਦਰਜ ਕਰ ਕੇ ਉਕਤ ਮੁਲਜ਼ਮ ਖਿਲਾਫ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ : Oil Tanker Accident : ਰੂਪਨਗਰ 'ਚ ਪਲਟਿਆ ਤੇਲ ਦਾ ਟੈਂਕਰ, ਲੋਕਾਂ ਨੇ ਤੇਲ ਨਾਲ ਭਰ ਲਏ ਭਾਂਡੇ, ਕਈ ਲੀਟਰ ਸੜਕ 'ਤੇ ਰੁੜ੍ਹਿਆ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਮਨਦੀਪ ਸਿੰਘ ਨੇ ਦੱਸਿਆ ਕਿ 26 ਨੰਬਰ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 376 ਅਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਸੀਂ ਮਾਮਲੇ ਦੀ ਪੂਰੀ ਤਰ੍ਹਾਂ ਤਫਤੀਸ਼ ਕੀਤੀ ਜਾਵੇਗੀ। ਬੱਚੀ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ ਉਸ ਦੇ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.