ਲੁਧਿਆਣਾ: ਲੁਧਿਆਣਾ ਬਹੁ ਕਰੋੜੀ ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਚ ਸਾਬਕਾ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਲੁਧਿਆਣਾ ਜਿਲਾ ਅਦਾਲਤ ਨੇ ਰੱਦ ਕਰ ਦਿੱਤੀ ਹੈ। ਇਸ ਮਾਮਲੇ ਵਿੱਚ 7 ਤਰੀਕ ਨੂੰ ਬਹਿਸ ਹੋਈ ਸੀ। ਆਏ ਡੇਢ ਘੰਟਾ ਬਹਿਸ ਹੋਣ ਤੋਂ ਬਾਅਦ ਅਦਾਲਤ ਨੇ ਫੈਸਲਾ ਅੱਜ ਲਈ ਰਾਖਵਾਂ ਰੱਖਿਆ ਗਿਆ ਸੀ, ਜਿਸ ਤੋਂ ਬਾਅਦ ਜੱਜ ਨੇ ਆਸ਼ੂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
ਜਿਸ ਦੀ ਸਰਕਾਰੀ ਵਕੀਲ ਨੇ ਪੁਸ਼ਟੀ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਆਸ਼ੂ ਦੇ ਇਕ ਹੋਰ ਸਾਥੀ ਇੰਦਰਜੀਤ ਇੰਦੀ ਦੀ ਵੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ।Bharat Bhushan Ashu Corruption Case.Transport tender scam cases.
ਮਾਮਲੇ ਵਿੱਚ ਸਰਕਾਰੀ ਵਕੀਲ ਨੇ ਕਿਹਾ ਕਿ ਆਸ਼ੂ ਤੇ ਉਸ ਦੇ ਸਾਥੀ ਦੀ ਬੇਲ ਰੱਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਹਾਲੇ ਸ਼ੁਰੂਆਤੀ ਦੌਰ ਵਿੱਚ ਹੈ। ਇਸ ਕਰਕੇ ਹਾਲੇ ਉਸ ਨੂੰ ਰਾਹਤ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਹਾਲੇ ਜਾਂਚ ਚੱਲ ਰਹੀ ਹੈ। ਇਸੇ ਅਧਾਰ ਕਰਕੇ ਹੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਾਮਲੇ ਵਿੱਚ ਭਾਰਤ ਭੂਸ਼ਣ ਆਸ਼ੂ ਅਤੇ ਤੇਲੁ ਰਾਮ ਦੋਵੇਂ ਹੀ ਜੁਡੀਸ਼ੀਅਲ ਤੇ ਹੈ ਅਤੇ ਇਸ ਵਿੱਚ ਫਿਲਹਾਲ ਕੋਰਟ ਦੀ ਕਾਰਵਾਈ ਪਹਿਲਾਂ ਦੀ ਤਰ੍ਹਾਂ ਹੀ ਚਲੇਗੀ।
ਦੱਸ ਦੇਈਏ ਕਿ ਟਰਾਂਸਪੋਰਟ ਟੈਂਡਰ ਘੁਟਾਲਿਆਂ ਮਾਮਲੇ (Transport tender scam cases) ਵਿਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਲੁਧਿਆਣਾ ਜ਼ਿਲ੍ਹਾ ਅਦਾਲਤ ਵਿਚ ਲਾਈ ਗਈ ਜ਼ਮਾਨਤ ਅਰਜ਼ੀ ਪਾਈ ਗਈ ਸੀ। ਜਿਸ ਤੋਂ ਬਾਅਦ ਅਦਾਲਤ ਨੇ 9 ਸਤੰਬਰ ਤੱਕ ਆਰਡਰ ਨੂੰ ਸੁਰੱਖਿਅਤ ਰੱਖਿਆ ਸੀ।
ਸੈਲੂਨ ਵਿਚੋਂ ਕੀਤਾ ਸੀ ਗ੍ਰਿਫ਼ਤਾਰ: ਕਾਬਿਲੇਗੌਰ ਹੈ ਕਿ ਸਾਬਕਾ ਮੰਤਰੀ ਫੂਡ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu Arrest) ਨੂੰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਲੁਧਿਆਣਾ ਵਿਖੇ ਇੱਕ ਸੈਲੂਨ ਵਿਚੋਂ (Bharat Bhushan Ashu case new update) ਗ੍ਰਿਫ਼ਤਾਰ ਕੀਤਾ ਸੀ।
ਇਹ ਹੈ ਮਾਮਲਾ : ਦੱਸ ਦਈਏ ਕਿ 200 ਕਰੋੜ ਦੇ ਟੈਂਡਰ ਘੁਟਾਲੇ (Corruption Case) ਨੂੰ ਲੈ ਕੇ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਠੇਕੇਦਾਰ ਤੇਲੂ ਰਾਮ ਜਗਰੂਪ ਸਿੰਘ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਅਤੇ ਭਾਗੀਦਾਰਾਂ ਦੇ ਨਾਮ ਸ਼ਾਮਲ ਹਨ। ਤੇਲੂ ਰਾਮ ਨੂੰ ਵਿਜੀਲੈਂਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਵਿਜੀਲੈਂਸ ਨੇ ਪ੍ਰੈੱਸ ਨੋਟ ਵਿੱਚ ਖੁਲਾਸਾ ਕੀਤਾ ਹੈ ਕਿ ਤੇਲੂ ਰਾਮ ਨੇ ਹੀ ਮੰਨ ਲਿਆ ਹੈ ਕਿ ਉਹ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂ ਮਲਹੋਤਰਾ ਰਾਹੀ ਆਸ਼ੂ ਨੂੰ ਮਿਲਿਆ ਸੀ ਅਤੇ ਟੈਂਡਰ ਪ੍ਰਾਪਤ ਕੀਤਾ ਸੀ।
ਮਾਮਲੇ ਚ ਸਰਕਾਰੀ ਵਕੀਲ ਨੇ ਕਿਹਾ ਕਿ ਆਸ਼ੂ ਤੇ ਉਸ ਦੇ ਸਾਥੀ ਦੀ ਬੇਲ ਰੱਦ ਹੋ ਗਈ ਹੈ, ਉਨ੍ਹਾਂ ਦੱਸਿਆ ਕਿ ਮਾਮਲਾ ਹਾਲੇ ਸ਼ੁਰੂਆਤੀ ਦੌਰ ਚ ਹੈ ਇਸ ਕਰਕੇ ਹਾਲੇ ਉਸ ਨੂੰ ਰਾਹਤ ਨਹੀਂ ਦਿੱਤੀ ਗਈ, ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਹਾਲੇ ਜਾਂਚ ਚੱਲ ਰਹੀ ਹੈ ਇਸੇ ਅਧਾਰ ਕਰਕੇ ਹੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ ਉਨ੍ਹਾਂ ਇਹ ਵੀ ਦੱਸਿਆ ਕਿ ਮਾਮਲੈ ਚ ਭਾਰਤ ਭੂਸ਼ਣ ਆਸ਼ੂ ਅਤੇ ਤੇਲੁ ਰਾਮ ਦੋਵੇਂ ਹੀ ਜੁਡੀਸ਼ੀਅਲ ਤੇ ਹੈ ਅਤੇ ਇਸ ਚ ਫਿਲਹਾਲ ਕੋਰਟ ਦੀ ਕਾਰਵਾਈ ਪਹਿਲਾਂ ਦੀ ਤਰਾਂ ਹੀ ਚਲੇਗੀ।
ਇਹ ਵੀ ਪੜ੍ਹੋ: ਬਲਾਤਕਾਰ ਮਾਮਲੇ ਵਿਚ ਸਿਮਰਜੀਤ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ