ਲੁਧਿਆਣਾ : ਲੁਧਿਆਣਾ ਤੋਂ ਦੁਖਦ ਖ਼ਬਰ ਸਾਹਮਣੇ ਆਈ ਹੈ, ਜਿੱਥੇ ਅਨੁਸਾਰ ਭਾਰਤੀ ਜਨਤਾ ਪਾਰਟੀ ਦੇ ਦਿੱਗਜ ਆਗੂ ਅਤੇ ਇੰਪਰੂਵਮੈਂਟ ਟਰੱਸਟ ਲੁਧਿਆਣਾ ਦੇ ਸਾਬਕਾ ਚੇਅਰਮੈਨ ਮਦਨ ਮੋਹਨ ਵਿਆਸ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 28 ਜੁਲਾਈ ਨੂੰ ਸਵੇਰੇ 11:30 ਵਜੇ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ ਦੀ ਖਬਰ ਮਿਲਦੇ ਹੀ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ।ਲੁਧਿਆਣਾ ਜ਼ਿਲ੍ਹੇ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਮਦਨ ਮੋਹਨ ਵਿਆਸ (89) ਦਾ ਦੇਹਾਂਤ ਹੋ ਗਿਆ ਹੈ। ਵਿਆਸ ਪਿਛਲੇ ਇੱਕ ਮਹੀਨੇ ਤੋਂ ਬਿਮਾਰ ਸਨ।
ਉਨ੍ਹਾਂ ਨੇ ਦੇਰ ਰਾਤ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਆਖਰੀ ਸਾਹ ਲਿਆ। ਅੱਜ ਸਵੇਰੇ 11.30 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਵਿਆਸ ਮੂਲ ਰੂਪ ਤੋਂ ਜੋਧਪੁਰ,ਰਾਜਸਥਾਨ ਦੇ ਰਹਿਣ ਵਾਲੇ ਸਨ।
- World Hepatitis day: ਜਾਣੋ ਕੀ ਹੈ ਹੈਪੇਟਾਈਟਸ ਦੀ ਬਿਮਾਰੀ ਅਤੇ ਇਸਦੇ ਲੱਛਣ, ਬਚਾਅ ਲਈ ਕਰੋ ਇਹ ਕੰਮ
- ਮੁੱਖ ਮੰਤਰੀ ਨੇ ਮਨਪ੍ਰੀਤ ਬਾਦਲ ‘ਤੇ ਸਾਧਿਆ ਨਿਸ਼ਾਨਾ, ਕਿਹਾ- ਮੈਂ ਸਮਝਦਾ ਤੁਹਾਡੀ ਨੌਟੰਕੀ
- Teachers In Punjab: ਅੱਜ ਖ਼ਤਮ ਹੋਵੇਗਾ ਪੰਜਾਬ ਦੇ ਕੱਚੇ ਅਧਿਆਪਕਾਂ ਦਾ ਇੰਤਜ਼ਾਰ, 10 ਸਾਲ ਬਾਅਦ ਰੈਗੂਲਰ ਹੋਣਗੇ ਪੰਜਾਬ ਦੇ ਅਧਿਆਪਕ
ਸੰਸਥਾਵਾਂ ਨੇ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ : ਵਿਆਸ ਸਪਿਨਰਜ਼ ਐਸੋਸੀਏਸ਼ਨ ਅਤੇ ਪੰਜਾਬ ਸਪਿਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਵਿਆਸ ਬੀਵੀਐਮ (ਭਾਰਤੀ ਵਿਦਿਆ ਮੰਦਰ) ਦੇ ਮੈਨੇਜਿੰਗ ਡਾਇਰੈਕਟਰ ਵੀ ਰਹਿ ਚੁੱਕੇ ਹਨ। ਉਹ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਬੱਚਿਆਂ ਨੂੰ ਸਿੱਖਿਆ ਦਿਵਾਉਣ ਲਈ ਹਮੇਸ਼ਾ ਯਤਨਸ਼ੀਲ ਰਹੇ। ਵਿਆਸ ਦੇ ਦੇਹਾਂਤ 'ਤੇ ਵੱਖ-ਵੱਖ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਮੋਹਨ ਵਿਆਸ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਿਮਾਰ ਸਨ ਜਿੰਨਾ ਦਾ ਇਲਾਜ ਨਿਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਉਥੇ ਹੀ ਹੁਣ ਓਹਨਾ ਦੀ ਮੌਤ ਤੋਂ ਬਾਅਦ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ।