ਲੁਧਿਆਣਾ: ਟਰਾਂਸਪੋਰਟ ਟੈਂਡਰ ਘੁਟਾਲਿਆਂ ਮਾਮਲੇ ਵਿੱਚ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅੱਜ ਮੁੜ ਤੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੱਜ 2 ਦਿਨ ਦਾ ਰਿਮਾਂਡ ਖ਼ਤਮ ਹੋਇਆ ਸੀ ਜਿਸ ਤੋਂ ਬਾਅਦ ਅੱਜ ਵਿਜੀਲੈਂਸ ਨੇ 5 ਦਿਨ ਦੇ ਰਿਮਾਂਡ (Grain transport scam) ਦੀ ਮੰਗ ਕੀਤੀ, ਪਰ ਅਦਾਲਤ ਨੇ 2 ਦਿਨ ਦਾ ਰਿਮਾਂਡ ਦਿੱਤਾ। ਉੱਥੇ ਹੀ ਅੱਜ ਠੇਕੇਦਾਰ ਤੇਲੂ ਰਾਮ ਨੂੰ ਵੀ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ, ਇਸ ਦੌਰਾਨ ਵਿਜੀਲੈਂਸ ਨੇ ਉਸ ਦੇ ਵੀ ਇਕ ਦਿਨ ਦੇ ਰਿਮਾਂਡ ਦੀ ਮੰਗ ਕੀਤੀ, ਪਰ ਅਦਾਲਤ ਨੇ ਇਨਕਾਰ ਕਰਦਿਆਂ ਉਸ ਨੂੰ ਜੁਡੀਸ਼ੀਆਲ ਰਿਮਾਂਡ ਉੱਤੇ ਮੁੜ ਭੇਜ ਦਿੱਤਾ।
ਸਰਕਾਰੀ ਵਕੀਲ ਬਲਵਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਸਾਬਕਾ ਮੰਤਰੀ ਨੂੰ ਮੁੜ ਪੇਸ਼ ਕੀਤਾ ਗਿਆ ਸੀ, ਹਾਲਾਂਕਿ ਉਸ ਨੇ ਕੋਰਟ ਵਿੱਚ ਕਿਸੇ ਵੀ ਫੁਟੇਜ ਸਬੰਧੀ ਕੋਈ ਵੀ ਬਹਿਸ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਚ ਬਹਿਸ ਦਾ ਵਿਸ਼ਾ ਅਤੇ ਸਬੂਤਾਂ ਦਾ ਵੇਰਵਾ ਮੀਡੀਆ ਵਿੱਚ ਖੁੱਲ੍ਹ ਕੇ ਬਿਆਨ ਨਹੀਂ ਕੀਤਾ ਜਾ ਸਕਦਾ। ਹੁਣ ਮੁੜ ਤੋਂ ਆਸ਼ੂ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਸੈਲੂਨ ਵਿਚੋਂ ਕੀਤਾ ਸੀ ਗ੍ਰਿਫ਼ਤਾਰ: ਕਾਬਿਲੇਗੌਰ ਹੈ ਕਿ ਸਾਬਕਾ ਮੰਤਰੀ ਫੂਡ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu Arrest) ਨੂੰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਲੁਧਿਆਣਾ ਵਿਖੇ ਇੱਕ ਸੈਲੂਨ ਵਿਚੋਂ (Bharat Bhushan Ashu case new update) ਗ੍ਰਿਫ਼ਤਾਰ ਕੀਤਾ ਸੀ।
ਇਹ ਹੈ ਮਾਮਲਾ : ਦੱਸ ਦਈਏ ਕਿ 200 ਕਰੋੜ ਦੇ ਟੈਂਡਰ ਘੁਟਾਲੇ (Corruption Case) ਨੂੰ ਲੈ ਕੇ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਠੇਕੇਦਾਰ ਤੇਲੂ ਰਾਮ ਜਗਰੂਪ ਸਿੰਘ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਅਤੇ ਭਾਗੀਦਾਰਾਂ ਦੇ ਨਾਮ ਸ਼ਾਮਲ ਹਨ। ਤੇਲੂ ਰਾਮ ਨੂੰ ਵਿਜੀਲੈਂਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਵਿਜੀਲੈਂਸ ਨੇ ਪ੍ਰੈੱਸ ਨੋਟ ਵਿੱਚ ਖੁਲਾਸਾ ਕੀਤਾ ਹੈ ਕਿ ਤੇਲੂ ਰਾਮ ਨੇ ਹੀ ਮੰਨ ਲਿਆ ਹੈ ਕਿ ਉਹ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂ ਮਲਹੋਤਰਾ ਰਾਹੀ ਆਸ਼ੂ ਨੂੰ ਮਿਲਿਆ ਸੀ ਅਤੇ ਟੈਂਡਰ ਪ੍ਰਾਪਤ ਕੀਤਾ ਸੀ।
ਇਹ ਵੀ ਪੜ੍ਹੋ: ਅੱਜ ਤੋਂ ਪੰਜਾਬ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦਾ ਹੋਵੇਗਾ ਆਗਾਜ਼, ਮੀਂਹ ਕਾਰਨ ਪ੍ਰੋਗਰਾਮ ਵਿੱਚ ਦੇਰੀ