ਲੁਧਿਆਣਾ: ਬੀਤੇ ਦਿਨੀਂ ਲੇਹ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਸੋਨੀ ਦਾ ਅੱਜ ਅੰਤਿਮ ਸਸਕਾਰ ਹੋਇਆ। ਸ਼ਹੀਦ ਸੂਬੇਦਾਰ ਦਾ ਸਸਕਾਰ ਰਾਸ਼ਟਰੀ ਸਨਮਾਨਾਂ ਨਾਲ ਜਗਰਾਉਂ ਰਾਏਕੋਟ ਰੋਡ ਨੇੜੇ ਮਹਾਪ੍ਰਗਿਆ ਸਕੂਲ ਦੇ ਕੋਲ ਬਣੇ ਸ਼ਮਸ਼ਾਨਘਾਟ ਵਿੱਚ ਕੀਤਾ।
ਇਸ ਮੌਕੇ ਜਗਰਾਉਂ ਦੇ ਐਸਡੀਐਮ ਨਰਿੰਦਰ ਸਿੰਘ ਧਾਲੀਵਾਲ ਅਤੇ ਡੀਐਸਪੀ ਸਿਟੀ ਜਤਿੰਦਰਜੀਤ ਸਿੰਘ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਾਬਕਾ ਮੰਤਰੀ ਕਾਂਗਰਸ ਮਲਕੀਤ ਸਿੰਘ ਦਾਖਾ, ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ, ਸਾਬਕਾ ਵਿਧਾਇਕ ਐਸਆਰ ਕਲੇਰ, ਮਾਰਕੀਟ ਕਮੇਟੀ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਸਮੇਤ ਵੱਖ-ਵੱਖ ਪਾਰਟੀਆਂ ਦੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਆਮ ਲੋਕਾਂ ਨੇ ਨਮ ਅੱਖਾਂ ਨਾਲ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਸੋਨੀ ਨੂੰ ਆਖਰੀ ਵਿਦਾਈ ਦਿੱਤੀ।
ਸੂਬੇਦਾਰ ਪਰਵਿੰਦਰ ਸਿੰਘ ਸੋਨੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਸੂਬੇਦਾਰ ਪਰਵਿੰਦਰ ਸਿੰਘ ਸੋਨੀ ਨਾਲ ਤਿੰਨ ਦਿਨ ਪਹਿਲਾਂ ਗੱਲ ਕੀਤੀ ਸੀ। ਉਨ੍ਹਾਂ ਨੇ ਆਉਣ ਵਾਲੀ 10 ਮਾਰਚ ਨੂੰ ਆਪਣੇ ਘਰ ਛੁੱਟੀ ਆਉਣ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੀ ਪਤਾ ਸੀ ਕਿ ਪਰਵਿੰਦਰ ਇਸ ਤਰ੍ਹਾਂ ਸ਼ਹੀਦ ਹੋ ਕੇ ਘਰ ਪਰਤੇਗਾ ਅਤੇ ਇਸ ਦੁਨੀਆਂ ਤੋਂ ਰੁਖ਼ਸਤ ਹੋ ਜਾਵੇਗਾ।
ਇਹ ਵੀ ਪੜ੍ਹੋ:ਬਜਟ ਇਜਲਾਸ ਤੋਂ ਪਹਿਲਾਂ ਵਿਧਾਨ ਸਭਾ 'ਚ ਮਰਹੂਮ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ
ਫੌਜ ਦੇ ਸੀਨੀਅਰ ਕਮਾਂਡਰ ਗੁਰਮੇਜ ਸਿੰਘ ਨੇ ਦੱਸਿਆ ਕਿ ਸੂਬੇਦਾਰ ਪਰਵਿੰਦਰ ਪਿਛਲੇ 25 ਸਾਲਾਂ ਤੋਂ ਫੌਜ ਵਿੱਚ ਆਪਣੀ ਸੇਵਾਵਾਂ ਨਿਭਾ ਰਹੇ ਸਨ। ਬਹੁਤ ਹੀ ਅੱਛੇ ਅਤੇ ਨੇਕ ਇਨਸਾਨ ਸਨ। ਉਨ੍ਹਾਂ ਦਾ ਰਾਤ ਨੂੰ ਡਿਊਟੀ ਦੌਰਾਨ ਪੈਰ ਸਲਿੱਪ ਕਰਨ ਕਰਕੇ ਪਹਾੜੀ ਤੋਂ ਹੇਠਾਂ ਡਿੱਗਣ ਦੌਰਾਨ ਮੌਤ ਹੋਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਮ੍ਰਿਤਕ ਦੇਹ ਨਾਲ 60 ਫੌਜੀ ਆਏ। ਉਨ੍ਹਾਂ ਨੂੰ ਸਲਾਮੀ ਦੇਣ ਅਤੇ ਘਰਦਿਆਂ ਦਾ ਦੁੱਖ ਸਾਂਝਾ ਕਰਨ।