ਜਾਣਕਾਰੀ ਮੁਤਾਬਕ ਲੜਕਾ ਅਤੇ ਲੜਕੀ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸਨ ਤਾਂ ਅਚਾਨਕ ਬਦਮਾਸ਼ਾਂ ਨੇ ਉਨ੍ਹਾਂ ਨੂੰ ਰਾਹ ਵਿੱਚ ਰੋਕ ਕੇ ਲੜਕੇ ਦੀ ਕੁੱਟਮਾਰ ਕੀਤੀ ਤੇ ਫ਼ਿਰੋਤੀ ਦੀ ਮੰਗ ਕੀਤੀ। ਇਸ ਤੋਂ ਬਾਅਦ ਦੋਸ਼ੀਆਂ ਨੇ ਲੜਕੀ ਨਾਲ ਸਮੂਹਿਕ ਜ਼ਬਰ ਜਨਾਹ ਕੀਤਾ।
ਪੀੜਤ ਪਰਿਵਾਰ ਦੇ ਰਿਸ਼ਤੇਦਾਰ ਨੇ ਹਸਪਤਾਲ ਪ੍ਰਸ਼ਾਸਨ ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਰਾਤ ਨੂੰ ਹੀ ਲੜਕੀ ਦਾ ਮੈਡੀਕਲ ਕਰਵਾਉਣ ਲਈ ਪੁੱਜ ਗਏ ਸਨ ਪਰ ਉਦੋਂ ਕੋਈ ਵੀ ਮਹਿਲਾਂ ਡਾਕਟਰ ਹਸਪਤਾਲ ਵਿੱਚ ਮੌਜੂਦ ਹੀ ਨਹੀਂ ਸੀ। ਇਸ ਦੇ ਨਾਲ ਹੀ ਉਨ੍ਹਾਂ ਆਰੋਪੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਪੁਲਿਸ ਨੇ ਜਾਣਕਾਰੀ ਮਿਲਦੇ ਹੀ ਦਰਜਨ ਦੇ ਕਰੀਬ ਅਣਪਛਾਤੇ ਲੋਕਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਇਸ ਤੇ ਕਾਰਵਾਈ ਕਰਦਿਆਂ ਸਥਾਨਕ ਏਐੱਸਆਈ ਨੂੰ ਤਾਂ ਬਰਖ਼ਾਸਤ ਕਰ ਦਿੱਤਾ ਹੈ ਪਰ ਅਸਲ ਆਰੋਪੀ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਹਨ।