ਲੁਧਿਆਣਾ: ਗਾਂਧੀ ਨਗਰ ਮਾਰਕੀਟ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕੱਪੜਾ ਫੈਕਟਰੀ 'ਚ ਕੰਮ ਕਰਨ ਵਾਲੀ 20 ਸਾਲ ਦੀ ਲੜਕੀ ਵੱਲੋਂ ਖੁਦਕੁਸ਼ੀ ਕਰ ਲਈ ਗਈ। ਇਹ ਮਾਮਲਾ ਦੇਰ ਸ਼ਾਮ ਸਾਹਮਣੇ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਨੇ ਫੈਕਟਰੀ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਲੜਕੀ ਦੀ ਸ਼ਨਾਖਤ ਨੇਹਾ ਵਜੋਂ ਹੋਈ ਹੈ ਜੋ ਕਿ ਵਿਸ਼ਨੂੰਪੁਰੀ ਲੁਧਿਆਣਾ ਦੀ ਰਹਿਣ ਵਾਲੀ ਸੀ। ਕੁਝ ਦਿਨ ਪਹਿਲਾਂ ਹੀ ਉਸ ਨੇ ਫੈਕਟਰੀ 'ਚ ਧਾਗੇ ਤੋੜਨ ਦੀ ਨੌਕਰੀ ਸ਼ੁਰੂ ਕੀਤੀ ਸੀ ਪਰ ਅੱਜ ਅਚਾਨਕ ਹੀ ਉਹ ਛੱਤ ਉੱਤੇ ਗਈ ਅਤੇ ਉਸ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ।
ਮ੍ਰਿਤਕਾ ਦੇ ਪਿਤਾ ਦਾ ਕੀ ਕਹਿਣਾ: ਉੱਧਰ ਇਸ ਘਟਨਾ ਤੋਂ ਬਾਅਦ ਮ੍ਰਿਤਕਾ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮ੍ਰਿਤਕਾ ਨੇ ਕਦੇ ਕੁੱਝ ਨਹੀਂ ਦੱਸਿਆ। ਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਲੜਕੀ ਦਾ ਫੋਨ ਨਹੀਂ ਮਿਲ ਰਿਹਾ ਜਿਸ ਤੋਂ ਬਾਅਦ ਹੀ ਅਸਲ ਕਾਰਨ ਸਾਹਮਣੇ ਆਉਣਗੇ। ਉਨ੍ਹਾਂ ਇਹ ਵੀ ਆਖਿਆ ਕਿ ਮਈ 2024 'ਚ ਇਸ ਦਾ ਵਿਆਹ ਵੀ ਰੱਖਿਆ ਹੋਇਆ ਸੀ।
- ਅੰਮ੍ਰਿਤਸਰ ਤੋਂ ਲੁੱਟੀ ਕਾਰ, ਲੁਟੇਰਿਆਂ ਦਾ ਪਿੱਛਾ ਕਰਕੇ ਮੋਹਾਲੀ ਤੋਂ ਕੀਤੀ ਬਰਾਮਦ, ਪੁਲਿਸ ਕਮਿਸ਼ਨਰ ਨੇ ਕੀਤੇ ਵੱਡੇ ਖੁਲਾਸੇ
- young man killed with sharp weapons: ਤਰਨਤਾਰਨ ਦੇ ਇਸ ਪਿੰਡ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
- Ludhiana Police arreste accused: ਲੁਧਿਆਣਾ ਪੁਲਿਸ ਨੇ ਸੁਲਝਾਇਆ ਰਘਬੀਰ ਪਾਰਕ 'ਚ ਹੋਏ ਕਤਲ ਦਾ ਮਾਮਲਾ, ਦੋ ਮੁਲਜ਼ਮ ਗ੍ਰਿਫਤਾਰ
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ: ਘਟਨਾ ਤੋਂ ਬਾਅਦ ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਸਾਫ਼ ਨਹੀਂ ਹੋਇਆ ਕਿ ਆਖਰ ਇਸ ਲੜਕੀ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਹੈ ਪਰ ਇਸ ਦੀਆਂ ਸੀਸੀਟੀਵੀ ਤਸਵੀਰਾਂ ਜਰੂਰ ਸਾਹਮਣੇ ਆਈਆਂ ਹਨ। ਪੁਲਿਸ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਉੱਧਰ ਇਸ ਮਾਮਲੇ 'ਤੇ ਫੈਕਟਰੀ ਦੇ ਮਾਲਕ ਨੇ ਕੁੱਝ ਵੀ ਕਹਿਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।