ETV Bharat / state

ਸੋਨਾ ਲੁੱਟਣ ਵਾਲਾ ਡਕੈਤ ਪੁਲਿਸ ਦੀ ਵਰਦੀ ਅਤੇ ਪਿਸਤੌਲ ਸਣੇ ਕਾਬੂ - punjab Khalistan news

ਪੰਜਾਬ ਪੁਲਿਸ ਨੇ ਲੁਧਿਆਣਾ ਵਿੱਚ ਹਾਲ ਹੀ ਵਿੱਚ ਵਾਪਰੀ 2 ਕਿੱਲੋ ਸੋਨੇ ਦੀ ਡਕੈਤੀ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਕੋਲੋਂ ਪੰਜਾਬ ਪੁਲਿਸ ਦੀ ਵਰਦੀ ਦਾ ਇੱਕ ਸੈੱਟ ਵੀ ਬਰਾਮਦ ਕੀਤਾ ਗਿਆ ਹੈ।

Ludhiana Police
ਲੁਧਿਆਣਾ ਪੁਲਿਸ
author img

By

Published : Jun 2, 2020, 7:44 PM IST

Updated : Jun 2, 2020, 11:26 PM IST

ਚੰਡੀਗੜ੍ਹ: ਪੰਜਾਬ ਪੁਲਿਸ ਨੇ ਲੁਧਿਆਣਾ ਵਿੱਚ ਹਾਲ ਹੀ ਵਿੱਚ ਵਾਪਰੀ 2 ਕਿੱਲੋ ਸੋਨੇ ਦੀ ਡਕੈਤੀ ਕਰਨ ਵਾਲੇ ਸਰਗਣਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਰਾਜ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਲਾਂਬੂ ਲਾਉਣ ਲਈ ਖਾਲਿਸਤਾਨ ਪੱਖੀ ਏਜੰਡੇ ਦੇ ਹਿੱਸੇ ਵੱਜੋਂ ਮਿਥ ਕੇ ਕਤਲਾਂ ਨੂੰ ਅੰਜ਼ਾਮ ਦੇਣ ਲਈ ਫੰਡ ਇਕੱਤਰ ਕਰਨ ਦੀ ਯੋਜਨਾ ਤਿਆਰ ਕੀਤੀ ਸੀ।

ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ ਦੀ ਇੱਕ ਵਿਸ਼ੇਸ ਟੀਮ ਨੇ ਐਸ.ਏ.ਐਸ.ਨਗਰ ਤੋਂ ਅਤਿ ਲੋੜੀਂਦੇ ਗੈਂਗਸਟਰ-ਅੱਤਵਾਦੀ ਨੂੰ ਗ੍ਰਿਫਤਾਰ ਕੀਤਾ, ਜਿਸ ਦੀ ਪਛਾਣ ਤੇਜਿੰਦਰ ਸਿੰਘ ਉਰਫ ਤੇਜਾ ਉਰਫ਼ ਜੁਝਾਰ ਸਿੰਘ ਵਾਸੀ ਮਹਿਦਪੁਰ, ਥਾਣਾ ਬਲਾਚੌਰ ਵੱਜੋਂ ਹੋਈ ਹੈ।

ਡੀਜੀਪੀ ਦਿਨਕਰ ਗੁਪਤਾ ਨੇ ਖੁਲਾਸਾ ਕੀਤਾ ਕਿ ਦੋਸ਼ੀ ਤੇਜਿੰਦਰ ਕੋਲੋਂ ਪੰਜਾਬ ਪੁਲਿਸ ਦੀ ਵਰਦੀ ਦਾ ਇੱਕ ਸੈੱਟ, ਸੀਮਾ ਸੁਰੱਖਿਆ ਬੱਲ ਜੋ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੀ ਅਰਧ ਸੈਨਿਕ ਬਲ ਹੈ, ਦਾ ਇੱਕ ਆਈਡੀ ਕਾਰਡ ਬਰਾਮਦ ਕੀਤਾ ਗਿਆ ਸੀ, ਜੋ ਜਨਵਰੀ 2020 ਵਿੱਚ ਖਰੜ ਤੋਂ ਟੋਯੋਟਾ ਫਾਰਚੂਨਰ ਖੋਹਣ ਦੀ ਇੱਕ ਘਟਨਾ ਵਿੱਚ ਮੁੱਖ ਮੁਲਜ਼ਮ ਵੀ ਸੀ।

ਗੁਪਤਾ ਨੇ ਕਿਹਾ ਕਿ ਮੁਲਜ਼ਮ ਨੇ ਕਥਿਤ ਤੌਰ ‘ਤੇ ਅੱਤਵਾਦੀ ਕਾਰਵਾਈਆਂ ਸਮੇਤ ਕਈ ਤਰ੍ਹਾਂ ਦੇ ਅਪਰਾਧਾਂ ਦੇ ਪ੍ਰਤਿਬੰਧਤ ਖੇਤਰਾਂ ਤੱਕ ਪਹੁੰਚ ਪ੍ਰਾਪਤ ਕਰਨ ਲਈ ਵਰਦੀ ਅਤੇ ਕਾਰਡ ਆਦਿ ਦੀ ਵਰਤੋਂ ਕਰਨ ਦੀ ਯੋਜਨਾ ਬਣਾਈ ਸੀ। ਉਨ੍ਹਾਂ ਕਿਹਾ ਕਿ ਦੋਸ਼ੀ ਸਪੱਸ਼ਟ ਤੌਰ ’ਤੇ ਰਾਜ ਨੂੰ ਉੱਚ ਸੁਰੱਖਿਆ ਦਾ ਜ਼ੋਖਮ ਪਾਇਆ ਹੈ।

ਪੁਲਿਸ ਨੇ ਤੇਜਿੰਦਰ ਦੇ ਕਬਜੇ ਵਿੱਚੋਂ ਇੱਕ 30 ਬੋਰ ਦਾ ਚੀਨੀ ਪਿਸਤੌਲ, 10 ਕਾਰਤੂਸ ਅਤੇ ਇੱਕ ਸ਼ੈਵਰਲੇਟ ਆਪਟਰਾ ਕਾਰ ਵੀ ਬਰਾਮਦ ਕੀਤੀ ਹੈ। ਜਾਂਚ ਤੋਂ ਪਤਾ ਲੱਗਿਆ ਹੈ ਕਿ ਉਸਨੇ ਗ੍ਰਿਫਤਾਰੀ ਤੋਂ ਬਚਣ ਲਈ ਹੋਰ ਨਕਲੀ ਆਈਡੀ ਕਾਰਡ ਜਿਵੇਂ ਕਿ ਆਧਾਰ ਕਾਰਡ, ਨੋਇਡਾ (ਯੂ ਪੀ) ਤੋਂ ਡਰਾਈਵਿੰਗ ਲਾਇਸੈਂਸ ਵੀ ਤਿਆਰ ਕੀਤੇ ਸਨ।

ਤੇਜਾ ਪਹਿਲਾਂ ਵੀ ਕਤਲ, ਕਤਲ ਦੀ ਕੋਸ਼ਿਸ਼, ਕਾਰ ਖੋਹਣ, ਡਕੈਤੀ ਆਦਿ 25 ਤੋਂ ਵੱਧ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਹੋਣ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੇ ਹੋਰ ਖੁਲਾਸਾ ਕੀਤਾ ਕਿ ਉਹ ਕੱਟੜਪੰਥੀ ਸੀ ਅਤੇ ਕੁਝ ਕੱਟੜ ਅੱਤਵਾਦੀਆਂ ਦੁਆਰਾ ਮਿਥਕੇ ਕਤਲ ਕਰਨ ਲਈ ਪ੍ਰੇਰਿਤ ਕੀਤਾ ਗਿਆ ਸੀ।

ਇਹ ਵੀ ਪੜੋ: ਆਦੇਸ਼ ਗੁਪਤਾ ਨੇ ਸਾਂਭਿਆ ਦਿੱਲੀ ਭਾਜਪਾ ਪ੍ਰਧਾਨ ਦਾ ਅਹੁਦਾ, ਮਨੋਜ ਤਿਵਾੜੀ ਨੂੰ ਹਟਾਇਆ ਗਿਆ

ਮੁੱਢਲੀ ਪੁੱਛਗਿੱਛ ਦੌਰਾਨ ਤੇਜਿੰਦਰ ਸਿੰਘ ਉਰਫ਼ ਤੇਜਾ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਅਤੇ ਉਸ ਦਾ ਨਜਦੀਕੀ ਸਾਥੀ ਰਛਪਾਲ ਸਿੰਘ ਉਰਫ ਦੌਲਾ ਵਾਸੀ ਪਿੰਡ ਭੁੱਚਰ ਕਲਾਂ (ਜ਼ਿਲਾ ਤਰਨ ਤਾਰਨ) ਮੌੜ ਅਤੇ ਤਲਵੰਡੀ ਸਾਬੋ ਵਿਚ ਐਸਬੀਆਈ ਦੀਆਂ ਮੁੱਖ ਸ਼ਾਖਾਵਾਂ ਤੋਂ ਕਰੰਸੀ ਲੈਣ ਲਈ ਵਰਤੀ ਜਾਂਦੀ ਇੱਕ ਬੈਂਕ ਕੈਸ਼ ਵੈਨ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਇਸ ਬਾਰੇ ਰਸਤਾ ਵੀ ਚੈੱਕ ਕਰ ਲਿਆ ਸੀ ਅਤੇ ਹੋਰ ਜਾਂਚ ਵੀ ਕੀਤੀ ਸੀ।

Last Updated : Jun 2, 2020, 11:26 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.