ETV Bharat / state

ਸਿੱਧੂ ਮੂਸੇਵਾਲੇ ਦੇ ਕਤਲ ’ਚ ਸ਼ਾਮਿਲ ਗੋਲਡੀ ਬਰਾੜ ਦਾ ਸਾਥੀ ਲੁਧਿਅਣਾ ਤੋਂ ਗ੍ਰਿਫਤਾਰ - ਗੋਲਡੀ ਬਰਾੜ ਜਸਕਰਨ

ਲੁਧਿਆਣਾ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਚ ਸ਼ਾਮਿਲ ਗੋਲਡੀ ਬਰਾੜ ਦੇ ਸਾਥੀ ਜਸਕਰਨ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਲੁਧਿਆਣਾ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਿਆ ਮੁਲਜ਼ਮ ਜਸਕਰਨ ਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਲ ਵੀ ਸਬੰਧਤ ਹੈ।

ਗੋਲਡੀ ਬਰਾੜ ਦਾ ਸਾਥੀ ਲੁਧਿਅਣਾ ਤੋਂ ਗ੍ਰਿਫਤਾਰ
ਗੋਲਡੀ ਬਰਾੜ ਦਾ ਸਾਥੀ ਲੁਧਿਅਣਾ ਤੋਂ ਗ੍ਰਿਫਤਾਰ
author img

By

Published : Jun 24, 2022, 9:39 PM IST

ਲੁਧਿਆਣਾ: ਜ਼ਿਲ੍ਹਾ ਪੁਲਿਸ ਵੱਲੋਂ ਜਸਕਰਨ ਸਿੰਘ ਉਰਫ ਕਰਨ ਨਾਂ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਬਲਦੇਵ ਚੌਧਰੀ ਜੋ ਕਿ ਪਹਿਲਾਂ ਹੀ ਲੁਧਿਆਣਾ ਪੁਲਿਸ ਦੀ ਗ੍ਰਿਫਤ ਵਿਚ ਹੈ ਉਸ ਨੂੰ ਹਥਿਆਰਾਂ ਦੀ ਸਪਲਾਈ ਕਰਦਾ ਸੀ। ਜਸਕਰਨ ਕਬੱਡੀ ਦਾ ਖਿਡਾਰੀ ਹੈ। ਲੁਧਿਆਣਾ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕੈਨੇਡਾ ਬੈਠੇ ਗੋਲਡੀ ਬਰਾੜ ਨਾਲ ਵੀ ਉਸਦੇ ਸਬੰਧਾਂ ਨੂੰ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਬਲਦੇਵ ਚੌਧਰੀ ਨੂੰ ਜਸਕਰਨ ਵੱਲੋਂ ਹੀ ਹਥਿਆਰ ਸਪਲਾਈ ਕੀਤੇ ਜਾਂਦੇ ਸਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਿਆ ਮੁਲਜ਼ਮ ਜਸਕਰਨ ਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਲ ਵੀ ਸਬੰਧਤ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਬਲਦੇਵ ਚੌਧਰੀ ਜਿਸ ਨੂੰ ਬੀਤੇ ਦਿਨੀਂ ਲੁਧਿਆਣਾ ਪੁਲਿਸ ਵਲੋਂ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ ਉਸ ਤੋਂ ਪੁੱਛਗਿੱਛ ਤੋਂ ਬਾਅਦ ਜਸਕਰਨ ਸਿੰਘ ਉਰਫ ਕਰਨ ਨਾਂ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਜੋ ਬਲਦੇਵ ਚੌਧਰੀ ਨੂੰ ਹਥਿਆਰ ਦਿੰਦਾ ਸੀ।

ਉਨ੍ਹਾਂ ਕਿਹਾ ਜਸਕਰਨ ਦੇ ਸਿੱਧੇ ਲਿੰਕ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਲ ਹਨ। ਉਨ੍ਹਾਂ ਦੱਸਿਆ ਕਿ ਸਾਲ 2021 ਦੇ ਵਿੱਚ ਇੱਕ ਕਤਲ ਮਾਮਲੇ ਤੋਂ ਬਾਅਦ ਇਸ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਸੀ। ਪੁਲਿਸ ਕਮਿਸ਼ਨਰ ਕਿਹਾ ਕਿ ਮੁਲਜ਼ਮ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।

ਸਿੱਧੂ ਮੁਸੇਵਾਲੇ ਦੇ ਕਤਲ ’ਚ ਸ਼ਾਮਿਲ ਗੋਲਡੀ ਬਰਾੜ ਦਾ ਸਾਥੀ ਲੁਧਿਅਣਾ ਤੋਂ ਗ੍ਰਿਫਤਾਰ

ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਗੋਲਡੀ ਬਰਾੜ ਦੇ ਨਾਲ ਵੀ ਜਸਕਰਨ ਦੀ ਗੱਲਬਾਤ ਹੁੰਦੀ ਰਹੀ ਹੈ ਅਤੇ ਇਹੀ ਗੱਲਬਾਤ ਕੋਈ ਪੁਰਾਣੀ ਨਹੀਂ ਸਗੋਂ ਥੋੜ੍ਹਾ ਸਮਾਂ ਪਹਿਲਾਂ ਹੀ ਹੋਈ ਹੈ। ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਜਸਕਰਨ ਨੂੰ ਆਪਣੇ ਮੈਸੇਜ ਅੱਗੇ ਪਹੁੰਚਾਉਣ ਅਤੇ ਹਥਿਆਰਾਂ ਦੀ ਸਪਲਾਈ ਕਰਨ ਵਿਚ ਇਸਤੇਮਾਲ ਕਰਦਾ ਸੀ।

ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲੇ ਦੇ ਕਤਲ ਮਾਮਲੇ ਦੇ ਵਿੱਚ ਵੀ ਇਸ ਦੇ ਲਿੰਕ ਤਲਾਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲੇ ਕਤਲ ਮਾਮਲੇ ਦੇ ਵਿੱਚ ਜਿਸ ਤਰ੍ਹਾਂ ਕਤਲ ਕੀਤਾ ਗਿਆ ਅਤੇ ਜੋ ਲਿੰਕ ਇਸ ਸਾਹਮਣੇ ਆ ਰਹੇ ਹਨ ਉਸ ਦੀ ਤਫਤੀਸ਼ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਵਿਧਾਨਸਭਾ ਵੱਲ ਮਾਰਚ ਕਰ ਰਹੀਆਂ ਮਜ਼ਦੂਰ ਜਥੇਬੰਦੀਆਂ ਨੂੰ ਪੁਲਿਸ ਨੇ ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਰੋਕਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.