ਲੁਧਿਆਣਾ: ਦਿੱਲੀ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਵਿਚ ਦੂਜੀ ਵਾਰ ਮੋਰਚਾ ਫਤਿਹ (Farmers won the Verka Milk Plant Morcha) ਕੀਤਾ। ਲੁਧਿਆਣਾ ਵੇਰਕਾ ਮਿਲਕ ਪਲਾਂਟ ਦੇ ਬਾਹਰ ਪੰਜਾਬ ਸਰਕਾਰ ਦੁਆਰਾ ਐਲਾਨੇ ਗਏ ਫੈਟ ਦੇ ਰੇਟ ਨਾ ਦੇਣ ਦੇ ਕਿਸਾਨਾਂ ਵੱਲੋਂ ਲਗਾਇਆ ਪੱਕਾ ਮੋਰਚਾ ਗਿਆ ਸੀ।
ਜਿਸ ਵਿੱਚ ਵੱਡੀ ਗਿਣਤੀ ਵਿਚ ਪਹੁੰਚੇ ਦੁੱਧ ਉਤਪਾਦਕਾਂ ਦੇ ਨਾਲ ਨਾਲ, ਕਿਸਾਨ ਜਥੇਬੰਦੀਆਂ ਵੱਲੋਂ ਵਿਸਥਾਰ ਦਿੱਤਾ ਗਿਆ ਸੀ। ਕਿਸਾਨਾਂ ਵੱਲੋਂ ਵੇਰਕਾ ਮਿਲਕ ਪਲਾਂਟ ਦੇ ਗੇਟ ਦੇ ਬਾਹਰ ਟਰਾਲੀਆਂ ਲਗਾ ਕੇ ਬੰਦ ਕੀਤਾ ਗਿਆ ਸੀ ਅਤੇ ਮੰਗਾਂ ਨਾ ਮੰਨਣ ਤੱਕ ਪੱਕੇ ਮੋਰਚੇ ਦਾ ਐਲਾਨ ਕਰ ਦਿੱਤਾ ਗਿਆ ਸੀ।
ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਸੀ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਵਧੇ ਹੋਏ ਫੈਟ ਦੇ ਰੇਟ ਦੇਣ ਦਾ ਵਾਅਦਾ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਜਿੱਤ ਦਾ ਐਲਾਨ ਕਰਦੇ ਹੋਏ ਮੋਰਚਾ ਚੁੱਕਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਡੇਅਰੀ ਫਾਰਮਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਦੇ ਦੌਰਾਨ ਉਨ੍ਹਾਂ ਨੂੰ ਭਰੋਸਾ ਦਿਤਾ ਗਿਆ ਹੈ ਕਿ 21 ਮਈ ਤੋਂ ਹੀ ਵਧੇ ਹੋਏ ਰੇਟ ਮਿਲਣਗੇ ਗਏ ਅਤੇ 15 ਸਤੰਬਰ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਪਹੁੰਚਣਗੇ।
ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਲੰਪੀ ਸਕਿਨ ਨੂੰ ਮਹਾਮਾਰੀ ਐਲਾਨਿਆ ਜਾ ਰਿਹਾ ਹੈ ਅਤੇ ਅਡਲਟਰੇਸਨ ਦੇ ਖਿਲਾਫ ਵੀ ਵੱਡੀ ਕਾਰਵਾਈ ਦੀ ਗੱਲ ਕਹੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨ੍ਹਾਂ ਵਿੱਚ ਖਪਤਕਾਰਾਂ ਨੂੰ ਸਹੀ ਦੁੱਧ ਮਿਲੇਗਾ। ਬਾਲਗ਼ ਦੁੱਧ ਦੀਆਂ ਕੀਮਤਾਂ ਕੁੱਝ ਵੱਧ ਸਕਦੀਆਂ ਹਨ।
ਇਹ ਵੀ ਪੜ੍ਹੋ: ਹਾਈਕੋਰਟ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਰਾਹਤ, ਇਹ ਸੀ ਮਾਮਲਾ