ETV Bharat / state

ਟੋਲ ਪਲਾਜ਼ਾ ’ਤੇ ਹੋਏ ਵਿਵਾਦ ਮਾਮਲੇ ’ਚ ਗ੍ਰੇਟ ਖਲੀ ਨੇ ਪੁਲਿਸ ਕੋਲ ਕੀਤੀ ਸ਼ਿਕਾਇਤ, ਕਹੀਆਂ ਇਹ ਵੱਡੀਆਂ ਗੱਲਾਂ

author img

By

Published : Jul 12, 2022, 8:13 PM IST

ਲੁਧਿਆਣਾ ਵਿਖੇ ਟੋਲ ਪਲਾਜ਼ਾ ਮੁਲਾਜ਼ਮਾਂ ਅਤੇ ਗ੍ਰੇਟ ਖਲੀ ਵਿਚਕਾਰ ਹੋਈ ਬਹਿਸ ਦਾ ਮਾਮਲਾ ਭਖਦਾ ਜਾ ਰਿਹਾ ਹੈ। ਖਲੀ ਵੱਲੋਂ ਪੁਲਿਸ ਕੋਲ ਪਹੁੰਚ ਕਰ ਟੋਲ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਉਸ ਨਾਲ ਟੋਲ ਪਲਾਜ਼ਾ ਉੱਪਰ ਬਦਸਲੂਕੀ ਕੀਤੀ ਗਈ ਹੈ ਜਿਸਦੇ ਚੱਲਦੇ ਟੋਲ ਪਲਾਜ਼ਾ ਦਾ ਲਾਇਸੈਂਸ ਰੱਦ ਕੀਤਾ ਜਾਣਾ ਚਾਹੀਦਾ ਹੈ।

ਟੋਲ ਪਲਾਜ਼ਾ ’ਤੇ ਹੋਏ ਵਿਵਾਦ ਮਾਮਲੇ ’ਚ ਗ੍ਰੇਟ ਖਲੀ ਨੇ ਪੁਲਿਸ ਕੋਲ ਕੀਤੀ ਸ਼ਿਕਾਇਤ

ਲੁਧਿਆਣਾ: ਬੀਤੇ ਦਿਨ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ 'ਤੇ ਹੋਏ ਝਗੜੇ ਦੇ ਸਬੰਧ 'ਚ ਦਲੀਪ ਰਾਣਾ ਉਰਫ਼ ਗ੍ਰੇਟ ਖਲੀ ਨੇ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚ ਕੇ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗ੍ਰੇਟ ਖਲੀ ਨੇ ਕਿਹਾ ਕਿ ਉਹ ਕੱਲ੍ਹ ਜਲੰਧਰ ਤੋਂ ਕਰਨਾਲ ਜਾ ਰਹੇ ਸੀ ਕਿ ਸਵੇਰੇ 9 ਵਜੇ ਦੇ ਕਰੀਬ ਟੋਲ ਪਲਾਜ਼ਾ 'ਤੇ ਕੁਝ ਲੋਕਾਂ ਨੇ ਜ਼ਬਰਦਸਤੀ ਉਨ੍ਹਾਂ ਨਾਲ ਤਸਵੀਰ ਖਿੱਚਣ ਦੀ ਕੋਸ਼ਿਸ਼ ਕੀਤੀ।

ਖਲੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਫੋਟੋ ਖਿਚਵਾਉਣ ਤੋਂ ਇਨਕਾਰ ਕੀਤਾ ਤਾਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ। ਇਸ ਸਬੰਧੀ ਉਨ੍ਹਾਂ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਵੀਡੀਓ ਬਣਾਉਣ ਸਮੇਤ ਇਸ ਸਾਰੀ ਕਾਰਵਾਈ ਦੀ ਡੂੰਘਾਈ ਨਾਲ ਜਾਂਚ ਕਰਕੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਦੌਰਾਨ ਦਿਲੀਪ ਸਿੰਘ ਰਾਣਾ ਉਰਫ ਗ੍ਰੇਟ ਖਲੀ ਨੇ ਕਿਹਾ ਕਿ ਉਨ੍ਹਾਂ ਨਾਲ ਟੋਲ ਪਲਾਜ਼ਾ ਕਰਮੀਆਂ ਵੱਲੋਂ ਬਦਸਲੂਕੀ ਕੀਤੀ ਗਈ ਪਹਿਲਾਂ ਤਾਂ ਉਨ੍ਹਾਂ ਨੇ ਇਸ ਨੂੰ ਨਜ਼ਰਅੰਦਾਜ਼ ਕਰ ਦਿੱਤਾ ਪਰ ਫਿਰ ਉਹ ਵੀਡੀਓ ਬਣਾਉਣ ਲੱਗੇ ਅਤੇ ਵੀਡੀਓ ਦੇ ਵਿਚ ਗਲਤ ਭਾਸ਼ਾ ਦਾ ਇਸਤੇਮਾਲ ਕਰਨ ਲੱਗੇ। ਖਲੀ ਨੇ ਪ੍ਰਸ਼ਾਸਨ ਤੋਂ ਟੋਲ ਪਲਾਜ਼ਾ ਦਾ ਲਾਇਸੈਂਸ ਰੱਦ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਦੇ ਮੁਲਾਜ਼ਮਾਂ ’ਤੇ ਵੀ ਕਾਰਵਾਈ ਦੀ ਮੰਗ ਕੀਤੀ ਹੈ।

ਖਲੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਹੀਰੋ ਬਣਨ ਦੇ ਚੱਕਰ ਵਿੱਚ ਉਸਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਜਾਣਬੁੱਝ ਕੇ ਅਜਿਹੀ ਵੀਡਿਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਗਈ ਅਤੇ ਇਸ ਵਿੱਚ ਟੋਲ ਕਰਮੀ ਖ਼ੁਦ ਨੂੰ ਹੀਰੋ ਬਣਾਉਣਾ ਚਾਹੁੰਦੇ ਸਨ ਜਿਸ ਕਰਕੇ ਉਨ੍ਹਾਂ ਨੇ ਅਜਿਹੀ ਚਾਲ ਚੱਲੀ। ਉਨ੍ਹਾਂ ਕਿਹਾ ਕਿ ਅੱਜ ਸ਼ਿਕਾਇਤ ਲੈ ਕੇ ਉਹ ਇੱਥੇ ਪਹੁੰਚੇ ਹਨ ਕਿਉਂਕਿ ਸੋਸ਼ਲ ਮੀਡੀਆ ’ਤੇ ਵੀ ਉਨ੍ਹਾਂ ਨੂੰ ਬਦਨਾਮ ਕਰਨ ਦੀ ਇਹ ਕੋਸ਼ਿਸ਼ ਕੀਤੀ ਗਈ ਹੈ ਜਿਸਦੇ ਚੱਲਦੇ ਉਨ੍ਹਾਂ ਤੇ ਕਾਰਵਾਈ ਹੋਣੀ ਚਾਹੀਦੀ ਹੈ।

ਉਧਰ ਦੂਜੇ ਪਾਸੇ ਏਸੀਪੀ ਸੁਮਿਤ ਸੂਦ ਨੇ ਕਿਹਾ ਕਿ ਖਲੀ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਜ਼ਰੂਰੀ ਸਬੂਤ ਆ ਜਾਣਗੇ ਉਸ ਮੁਤਾਬਕ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਪਰ ਫਿਲਹਾਲ ਉਨ੍ਹਾਂ ਦੱਸਿਆ ਕਿ ਜੋ ਕੁਝ ਵੀ ਟੋਲ ’ਤੇ ਹੋਇਆ ਉਸ ਸਬੰਧੀ ਦਲੀਪ ਸਿੰਘ ਵੱਲੋਂ ਸਾਨੂੰ ਸ਼ਿਕਾਇਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਟੈਂਟ ਵਾਲੇ ਦਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅੱਗੇ ਤਰਲਾ, ਮੇਰੇ ਪੈਸੇ ਤਾਂ ਦੇ ਦਿਓ, ਨਹੀਂ...!

ETV Bharat Logo

Copyright © 2024 Ushodaya Enterprises Pvt. Ltd., All Rights Reserved.