ਲੁਧਿਆਣਾ: ਐੱਸ.ਟੀ.ਐੱਫ. ਰੇਂਜ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋ 2 ਨਸ਼ਾ ਤਸਕਰਾਂ ਨੂੰ 800 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਮੁਲਜ਼ਮਾਂ ਦੀ ਜਗਜੀਤ ਸਿੰਘ ਤੇ ਹਰਮਿੰਦਰ ਸਿੰਘ ਵਜੋਂ ਪਛਾਣ ਹੋਈ ਹੈ। ਮੁਲਜ਼ਮ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਵਿੱਚ ਹੈਰੋਇਨ ਦੀ ਤਸਕਰੀ ਕਰ ਰਹੇ ਸਨ। ਜਾਣਕਾਰੀ ਮੁਤਾਬਿਕ ਦੋਵੇਂ ਮੁਲਜ਼ਮ ਸਪਲੀਮੈਂਟ ਦੇ ਨਾਮ ‘ਤੇ ਇੱਕ ਦੁਕਾਨ ਚਲਾਉਦੇ ਸਨ। ਜਿੱਥੇ ਉਹ ਹੈਰੋਇਨ ਵੇਚਣ ਦਾ ਧੰਦਾ ਕਰਦੇ ਸਨ।
ਪੁਲਿਸ ਦਾ ਕਹਿਣਾ ਹੈ, ਕਿ ਉਨ੍ਹਾਂ ਨੂੰ ਮੁਲਜ਼ਮਾਂ ਬਾਰੇ ਗੁਪਤਾ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਐੱਸ.ਟੀ.ਐੱਫ. ਨੇ ਨਾਕੇਬੰਦੀ ਕਰਕੇ ਮੁਲਜ਼ਮਾਂ ਦੀ ਤਲਾਸ਼ੀ ਲਈ, ਜਿਸ ਦੌਰਾਨ ਐੱਸ.ਟੀ.ਐੱਫ. ਨੂੰ ਬੈਗ ਵਿੱਚੋਂ 800 ਗ੍ਰਾਮ ਹੈਰੋਇਨ ਤੇ ਕੰਡਾ ਬਰਾਮਦ ਹੋਈ।
ਜਾਣਕਾਰੀ ਮੁਤਾਬਿਕ ਦੋਵੇਂ ਨਸ਼ਾ ਤਸਕਰ ਲੁਧਿਆਣਾ ਦੇ ਬੀ.ਆਰ.ਐੱਸ. ਨਗਰ ਵਿਖੇ ਹੈਰੋਇਨ ਦੀ ਸਪਲਾਈ ਕਰਨ ਜਾ ਰਹੇ ਸਨ। ਸਖ਼ਤੀ ਨਾਲ ਪੁੱਛਗਿੱਛ ਦੌਰਾਨ ਮੁਲਜ਼ਮ ਦੀ ਨਿਸ਼ਾਨਦੇਹੀ ਤੋਂ 4.5 ਕਿੱਲੋ ਹੈਰੋਇਨ ਹੋਰ ਬਰਾਮਦ ਹੋਈ। ਮੁਲਜ਼ਮਾਂ ਤੋਂ ਕੁੱਲ ਮਿਲਾਕੇ 5 ਕਿੱਲੋ 300 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਟੀ.ਐੱਫ. ਦੇ ਅਧਿਕਾਰੀ ਨੇ ਦੱਸਿਆ, ਕਿ ਮੁਲਜ਼ਮ ਨੂੰ ਮੁਖਬਰੀ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਘਰ ਵਿੱਚ ਹੀ ਲਗਭਗ 2 ਲੱਖ ਰੁਪਏ ਦੇ ਕਰੀਬ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਇੱਕ ਕਾਰ ਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ:Live ਕੁੱਟਮਾਰ :ਵੇਖੋ ਕਿਵੇਂ ਪਿਓ ਪੁੱਤ ਨੇ 10 ਬਦਮਾਸ਼ ਲਾਏ ਅੱਗੇ