ਲੁਧਿਆਣਾ: ਗੁਰੂ ਨਾਨਕ ਨੈਸ਼ਨਲ ਕਾਲਜ ਵੱਲੋਂ ਸੰਸਥਾਪਕ ਡਾ. ਈਸ਼ਵਰ ਸਿੰਘ ਦਾ ਜਨਮ ਦਿਨ ਮਨਾਉਂਦਿਆਂ ਇੱਕ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਕਰਨਲ ਨਵਜੀਤ ਸਿੰਘ ਸੰਧੂ ਨੇ ਸ਼ਿਰਕਤ ਕੀਤੀ।
ਇਸ ਵਿੱਚ ਮੈਨੇਜਮੈਂਟ ਕਮੇਟੀ ਤੋਂ ਇਲਾਵਾ ਇਲਾਕੇ ਦੀਆਂ ਕਈ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਨੇ ਆਏ ਹੋਏ ਮੁੱਖ ਮਹਿਮਾਨ ਤੇ ਇਲਾਕੇ ਦੀਆਂ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਾਲਜ ਦੀਆਂ ਪ੍ਰਾਪਤੀਆਂ ਤੇ ਕਾਲਜ ਦੇ ਬਾਨੀ ਪ੍ਰਧਾਨ ਡਾ ਈਸ਼ਵਰ ਸਿੰਘ ਦੁਆਰਾ ਇਲਾਕੇ ਵਿੱਚ ਕੀਤੀਆਂ ਉਪਰਾਲਿਆ ਉੱਪਰ ਵਿਸ਼ੇਸ ਗੱਲਬਾਤ ਕੀਤੀ।
ਸਮਾਗਮ ਦੌਰਾਨ ਕਾਲਜ ਵਿਦਿਆਰਥੀਆਂ ਵੱਲੋਂ ਗੀਤ ਸੰਗੀਤ, ਢੋਲਾ, ਨਾਟਕ ਸ਼ਹੀਦ ਊਧਮ ਸਿੰਘ ਦੀ ਵਾਰ, ਗਰੁੱਪ ਸੌਂਗ ਅਤੇ ਲੋਕ ਨਾਚ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਵੀ ਖ਼ਾਸ ਤੌਰ 'ਤੇ ਡਾਂਸ ਅਤੇ ਭੰਗੜੇ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ।ਪ੍ਰੋਗਰਾਮ ਦੇ ਅਖੀਰ ਵਿੱਚ ਕਾਲਜ ਦੇ ਜਨਰਲ ਸਕੱਤਰ ਹਰਪ੍ਰਤਾਪ ਸਿੰਘ ਬਰਾੜ ਨੇ ਸਾਰਿਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਭਾਵੇਂ ਇਹ ਸੱਭਿਆਚਾਰਕ ਪ੍ਰੋਗਰਾਮ ਕਿਸੇ ਰੂਪ ਵਿੱਚ ਵੀ ਪੰਜਾਬ ਵਿੱਚ ਮਨਾਏ ਜਾਂਦੇ ਹੋਣ ਪਰ ਇਹ ਸਾਡੇ ਸੱਭਿਆਚਾਰ ਨੂੰ ਜਿਉਂਦਾ ਰੱਖਣ ਵਿੱਚ ਅਹਿਮ ਰੋਲ ਅਦਾ ਕਰਦੇ ਹਨ।