ETV Bharat / state

ਹਰਸਿਮਰਤ ਬਾਦਲ ਦੇ ਕੈਪਟਨ ‘ਤੇ ਸਵਾਲ, ਕਹਿ ਦਿੱਤੀਆਂ ਇਹ ਵੱਡੀਆਂ ਗੱਲਾਂ - Captain

ਲੁਧਿਆਣਾ ਪਹੁੰਚੇ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਕੈਪਟਨ ਅਮਿਰੰਦਰ ਸਿੰਘ (Capt. Amarinder Singh), ਕੇਂਦਰ ਅਤੇ ਕਾਂਗਰਸ ਸਰਕਾਰ ‘ਤੇ ਜੰਮਕੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕੈਪਟਨ ‘ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਕਿਸਾਨਾਂ ਨੂੰ ਵਰਤ ਕੇ ਬੀਜੇਪੀ ਦਾ ਏਜੰਡਾ ਪੂਰਾ ਕੀਤਾ ਹੈ।

ਹਰਸਿਮਰਤ ਬਾਦਲ ਦੇ ਕੈਪਟਨ ‘ਤੇ ਸਵਾਲ
ਹਰਸਿਮਰਤ ਬਾਦਲ ਦੇ ਕੈਪਟਨ ‘ਤੇ ਸਵਾਲ
author img

By

Published : Oct 21, 2021, 5:35 PM IST

ਲੁਧਿਆਣਾ: ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Former Union Minister Harsimrat Kaur Badal) ਨੇ ਉੱਤਰ ਪ੍ਰਦੇਸ਼ ਵਿੱਚ ਪ੍ਰਿਯੰਕਾ ਗਾਂਧੀ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ‘ਚ ਮਹਿਲਾਵਾਂ ਨੂੰ 40 ਫ਼ੀਸਦੀ ਰਾਖਵੀਆਂ ਸੀਟਾਂ ਦੇਣ ਦੇ ਫ਼ੈਸਲੇ ‘ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਮਹਿਲਾਵਾਂ ਨੂੰ ਸਿਆਸਤ ਵਿੱਚ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿੰਨੀਆਂ ਪੰਜਾਬ ਦੀਆਂ ਮਹਿਲਾਵਾਂ ਸਿਆਸਤ ਵਿੱਚ ਅੱਗੇ ਆਉਣਗੀਆਂ ਪੰਜਾਬ ਦੀ ਉਨੀ ਹੀ ਬਿਹਤਰੀ ਹੋਵੇਗੀ।

ਇਸ ਦੌਰਾਨ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਭਾਜਪਾ ਨਾਲ ਹੱਥ ਮਿਲਾਉਣ ‘ਤੇ ਵੀ ਆਪਣੀ ਤਿੱਖੀ ਪ੍ਰਤੀਕਿਰਿਆ ਦਿੱਤੀ ਅਤੇ ਕਿਹਾ ਕਿ ਕੈਪਟਨ ਅਤੇ ਉਨ੍ਹਾਂ ਦੇ ਬੇਟੇ ਨੂੰ ਪਹਿਲਾਂ ਹੀ ਕੇਂਦਰ ਇਨਕਮ ਟੈਕਸ ਅਤੇ ਈ ਡੀ ਤੋਂ ਬਚਾਉਂਦੀ ਆ ਰਹੀ ਹੈ ਅਤੇ ਹੁਣ ਜਦੋਂ ਜੱਗ ਜ਼ਾਹਿਰ ਹੀ ਹੋ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਪੰਜਾਬ ਦੀ ਕਿਸਾਨੀ ਨੂੰ ਦਾਅ ‘ਤੇ ਲਾ ਦਿੱਤਾ। ਉਨ੍ਹਾਂ ਕਿਹਾ ਕਿ ਸੈਂਕੜੇ ਕਿਸਾਨ ਹੀ ਸਰਹੱਦਾਂ ‘ਤੇ ਬੈਠੇ ਸ਼ਹੀਦ ਹੋ ਗਏ ਪਰ ਕਾਂਗਰਸ ਨੂੰ ਆਪਣੀ ਕੁਰਸੀ ਦੀ ਪਈ ਹੈ।

ਹਰਸਿਮਰਤ ਬਾਦਲ ਦੇ ਕੈਪਟਨ ‘ਤੇ ਸਵਾਲ

ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਦਾਇਰਾ ਵਧਾਉਣ ਨੂੰ ਲੈ ਕੇ ਵੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਵਰ੍ਹਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਕਸ਼ਮੀਰ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਸਵਾਲ ਚੁੱਕਦੇ ਕਿਹਾ ਕਿ ਜਦੋਂ ਘੱਟ ਦਾਇਰੇ ਦੇ ਵਿੱਚ ਡ੍ਰੋਨ ਨਹੀਂ ਰੁਕੇ ਤਾਂ ਹੁਣ ਦਾਇਰਾ ਵਧਾਉਣ ਨਾਲ ਕੀ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰ ਕੇਂਦਰ ਨੂੰ ਸੌਂਪ ਦਿੱਤੇ ਗਏ ਹਨ ਅਤੇ ਪੰਜਾਬ ਦੇ ਸੀਐਮ ਚੰਨੀ ਆਪਣੀ ਕੁਰਸੀ ਬਚਾਉਣ ‘ਤੇ ਲੱਗੇ ਹੋਏ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਬਸਪਾ ਦੀ ਸਰਕਾਰ ਆਉਂਦਿਆਂ ਹੀ ਖੇਤੀ ਕਾਨੂੰਨਾਂ ਨੂੰ ਕਿਸੇ ਵੀ ਹਾਲਤ ਵਿੱਚ ਪੰਜਾਬ ਦੇ ਅੰਦਰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਯਤਨ ਕੀਤੇ ਜਾਣਗੇ।

ਇਸਦੇ ਨਾਲ ਹੀ ਉਨ੍ਹਾਂ ਭਾਰਤ ਸਰਕਾਰ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਹਮੇਸ਼ਾ ਪਾਕਿਸਤਾਨ ਪਾਕਿਸਤਾਨ ਕਰਦੀ ਰਹਿੰਦੀ ਹੈ ਪਰ ਚੀਨ ਬਾਰੇ ਕੁਝ ਨਹੀਂ ਬੋਲਦੀ। ਨਾਲ ਹੀ ਉਨ੍ਹਾਂ ਕਿਹਾ ਕਿ ਪਾਕਿਸਤਾਨੀਆਂ ਨੂੰ ਵੀਜ਼ੇ ਦੇ ਕੇ ਮੁੱਖ ਮੰਤਰੀ ਨਿਵਾਸ ਵਿੱਚ ਕਿਵੇਂ ਰਹਿ ਰਹੀ ਸੀ ਉਹ ਵੀ ਸਮਝ ਆ ਰਿਹਾ ਸੀ।

ਇਹ ਵੀ ਪੜ੍ਹੋ:ਰੰਧਾਵਾ ਤੋਂ ਰਾਜਾ ਵੜਿੰਗ ਦੀ ਕੈਪਟਨ ਨੂੰ ਲਲਕਾਰ, ਕਿਹਾ ਕੈਪਟਨ ਜਲਦ ਬਣਾਉਣ ਪਾਰਟੀ ਤਾਂ ਕਿ...

ETV Bharat Logo

Copyright © 2024 Ushodaya Enterprises Pvt. Ltd., All Rights Reserved.