ਲੁਧਿਆਣਾ: ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਲੁਧਿਆਣਾ ਵਿੱਚ ਵਰਚੁਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਪੁੱਜੇ। ਇਸ ਦੌਰਾਨ ਜਾਖੜ ਨੇ ਹਰਸਿਮਰਤ ਕੌਰ ਬਾਦਲ 'ਤੇ ਤੰਜ ਕਸਦਿਆਂ ਅਸਤੀਫੇ ਨੂੰ ਰਾਜਨੀਤੀ ਦੱਸਿਆ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਹਿਲਾਂ ਖੇਤੀ ਆਰਡੀਨੈਂਸ ਦੇ ਵਕੀਲ ਬਣੇ ਹੋਏ ਸਨ ਅਤੇ ਕਹਿ ਰਹੇ ਸਨ ਇਸ ਨਾਲ ਕਿਸਾਨਾਂ ਨੂੰ ਕੋਈ ਵੀ ਨੁਕਸਾਨ ਨਹੀਂ ਹੋਵੇਗਾ ਪਰ ਹੁਣ ਵੋਟ ਬੈਂਕ ਨੂੰ ਵੇਖਦੇ ਹੋਏ ਇਹ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਅਸਤੀਫ਼ਾ ਦਿੱਤਾ ਗਿਆ ਹੈ।
ਉਥੇ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਨਿਸ਼ਾਨੇ ਵਿੰਨ੍ਹਦਿਆਂ ਕਿਹਾ ਕਿ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਲਿਆ ਗਿਆ ਫ਼ੈਸਲਾ ਬਿਲਕੁਲ ਕਿਸਾਨਾਂ ਵਿਰੋਧੀ ਹੈ।
ਇਸ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਦੇ ਵਿਧਾਇਕ ਕੁਲਜੀਤ ਨਾਗਰਾ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਅਸਤੀਫਾ ਕਿਸਾਨਾਂ ਦੇ ਹੱਕ ਵਿੱਚ ਤੇ ਕਿਸਾਨਾਂ ਦਾ ਦੁੱਖ ਸਮਝਦੇ ਹੋਏ ਦਿੱਤਾ ਹੈ, ਪਾਰਟੀ ਉਨ੍ਹਾਂ ਨਾਲ ਗੱਲਬਾਤ ਕਰ ਰਹੀ ਹੈ।