ਲੁਧਿਆਣਾ: ਅੱਜ ਵੀਰਵਾਰ ਨੂੰ ਦੇਸ਼ ਵਿੱਚ ਆਜ਼ਾਦੀ ਦੇ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਜਿਹਨਾਂ ਨੂੰ 23 ਮਾਰਚ 1931 ਲਾਹੌਰ ਪਾਕਿਸਤਾਨ ਵਿਖੇ ਅੰਗਰੇਜ਼ੀ ਹਕੂਮਤ ਵੱਲੋਂ ਆਜ਼ਾਦੀ ਦੀ ਲੜਾਈ ਲੜ ਰਹੇ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਦੇ ਦਿੱਤੀ ਗਈ ਸੀ। ਇਸੇ ਸ਼ਹੀਦੀ ਦਿਨ ਦੇ ਮੱਦੇਨਜ਼ਰ ਅੱਜ ਵੀਰਵਾਰ ਨੂੰ ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ਜਾਂ ਨੇ ਉਨ੍ਹਾਂ ਦੇ ਜੱਦੀ ਘਰ ਲੁਧਿਆਣਾ ਦੇ ਨੌਘਰਾ ਵਿਖੇ ਹਵਨ ਕਰਵਾਇਆ।
ਸੁਖਦੇਵ ਥਾਪਰ ਦੇ ਵੰਸ਼ਜਾਂ ਅੰਦਰ ਮਲਾਲ: ਇਸ ਦੌਰਾਨ ਹੀ ਗੱਲਬਾਤ ਕਰਦਿਆ ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ਜਾਂ ਨੇ ਕਿਹਾ ਕਿ ਅੱਜ ਅਸੀਂ 92ਵਾਂ ਸ਼ਹੀਦੀ ਦਿਵਸ ਸ਼ਹੀਦ ਸੁਖਦੇਵ ਥਾਪਰ ਦੀ ਯਾਦ ਵਿੱਚ ਕਰਵਾ ਰਹੇ ਹਾਂ। ਉਹਨਾਂ ਕਿਹਾ ਕਿ ਸਾਡੇ ਵੱਲੋਂ ਹਰ ਸਾਲ ਉਹਨਾਂ ਦੀ ਯਾਦ ਵਿੱਚ ਹਵਨ ਯੱਗ ਕਰਵਾਇਆ ਜਾਂਦਾ ਹੈ। ਇਸ ਦਿਨ ਬਹੁਤ ਸਾਰੇ ਸਿਆਸੀ ਪਾਰਟੀਆਂ ਦੇ ਨਾਲ ਪ੍ਰਸ਼ਾਸਨਿਕ ਅਫ਼ਸਰ ਵੀ ਸ਼ਹੀਦ ਸੁਖਦੇਵ ਨੂੰ ਆਪਣੀ ਸ਼ਰਧਾਂਜਲੀ ਦੇਣ ਲਈ ਪਹੁੰਚਦੇ ਹਨ। ਪਰ ਉਹਨਾਂ ਦੇ ਵੰਸ਼ਜਾਂ ਵਿਚ ਅੱਜ ਵੀ ਮਲਾਲ ਹੈ ਕਿ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਵਾਂਗ ਯਾਦ ਨਹੀਂ ਕੀਤਾ ਜਾਂਦਾ।
ਸ਼ਹੀਦ ਸੁਖਦੇਵ ਥਾਪਰ ਦੇ ਸੂਬਾ ਪੱਧਰੀ ਸਮਾਗਮ ਦੀ ਮੰਗ: ਇਸ ਦੌਰਾਨ ਹੀ ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ਜਾਂ ਨੇ ਆਪਣੀ ਮੰਗ ਰੱਖਦਿਆ ਕਿਹਾ ਕਿ ਉਨ੍ਹਾਂ ਦੇ ਜਨਮ ਸਥਾਨ ਉੱਤੇ ਵੀ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਣਾ ਚਾਹੀਦਾ ਹੈ, ਜਿਸ ਤਰ੍ਹਾਂ ਸ਼ਹੀਦ ਭਗਤ ਸਿੰਘ ਦੇ ਖਟਕੜ ਕਲਾਂ ਨਿਵਾਸ ਨੂੰ ਵਿਸ਼ਵ ਧਰੋਹਰ ਵਜੋਂ ਵਿਕਸਤ ਕੀਤਾ ਗਿਆ ਹੈ। ਉਹਨਾਂ ਮੰਗ ਕੀਤੀ ਕਿ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਦਾ ਵੀ ਸੁੰਦਰੀਕਰਨ ਹੋਣਾ ਚਾਹੀਦਾ ਹੈ। ਇਸ ਮੌਕੇ ਸਮਾਗਮ ਵਿੱਚ ਵਿਸ਼ੇਸ਼ ਦੌਰ ਉੱਤੇ ਭਾਜਪਾ ਦੇ ਸੀਨੀਅਰ ਆਗੂ ਵੀ ਸ਼ਹੀਦ ਸੁਖਦੇਵ ਥਾਪਰ ਦੇ ਘਰ ਨਤਮਸਤਕ ਹੋਏ।
ਕੌਣ ਸੀ ਸ਼ਹੀਦ ਸੁਖਦੇਵ ਥਾਪਰ ? ਜਾਣਕਾਰੀ ਅਨੁਸਾਰ ਦੱਸ ਦਈਏ ਕਿ ਸ਼ਹੀਦ ਸੁਖਦੇਵ ਥਾਪਰ ਦਾ ਜਨਮ 15 ਮਈ 1907 ਵਿਚ ਲੁਧਿਆਣਾ ਦੇ ਨੌਘਰਾ ਵਿਖੇ ਹੋਇਆ। ਉਨ੍ਹਾਂ ਨੇ ਆਪਣੀ ਮਾਤਾ ਰਲੀ ਦੇਵੀ ਦੇ ਨਾਲ 5 ਸਾਲ ਲੁਧਿਆਣਾ ਦੇ ਇਸ ਘਰ ਵਿਚ ਵੀ ਗੁਜ਼ਾਰੇ ਸਨ। ਸ਼ਹੀਦ ਸੁਖਦੇਵ ਥਾਪਰ ਨੂੰ ਆਜ਼ਾਦੀ ਘੁਲਾਟੀਆਂ ਦੇ ਵਿੱਚ ਜਾਣਿਆ ਜਾਂਦਾ ਹੈ। ਉਨ੍ਹਾਂ ਨੇ 1929 ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ। ਉਹਨਾਂ ਨੂੰ 17 ਸਾਲ 1928 ਦਸੰਬਰ ਵਿੱਚ ਨੂੰ ਸਾਂਡਰਸ ਦੇ ਕਤਲ ਕੇਸ ਵਿੱਚ ਦੋਸ਼ੀ ਬਣਾਇਆ ਗਿਆ ਤੇ ਫਾਂਸੀ ਦੀ ਸਜ਼ਾ ਦਿੱਤੀ ਗਈ। 23 ਮਾਰਚ 1931 ਨੂੰ ਲਾਹੌਰ ਦੀ ਸੈਂਟਰਲ ਜੇਲ੍ਹ ਵਿੱਚ ਸ਼ਹੀਦ ਭਗਤ ਸਿੰਘ ਅਤੇ ਰਾਜਗੁਰੂ ਨੇ ਲਾਲ ਸੁਖਦੇਵ ਥਾਪਰ ਨੂੰ ਵੀ ਫਾਂਸੀ ਦਿੱਤੀ ਗਈ।
ਸ਼ਹੀਦ ਸੁਖਦੇਵ ਥਾਪਰ ਨੇ ਬਦਲਾ ਲੈਣ ਦਾ ਲਿਆ ਸੀ ਫੈਸਲਾ: ਦੱਸ ਦਈਏ ਕਿ ਸ਼ਹੀਦ ਸੁਖਦੇਵ ਥਾਪਰ ਨੇ ਕਾਫ਼ੀ ਘੱਟ ਉਮਰ ਵਿਚ ਆਪਣੇ ਪਿਤਾ ਨੂੰ ਖੋ ਦਿੱਤਾ ਸੀ। ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਸੁਖਦੇਵ ਥਾਪਰ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਮੈਂਬਰ ਵੀ ਰਹੇ। ਇਸ ਤੋਂ ਇਲਾਵਾ ਉਹ ਸਾਇਮਨ ਕਮੀਸ਼ਨ ਦੇ ਵਿਰੋਧ ਅਤੇ ਲਾਲਾ ਲਾਜਪਤ ਰਾਏ ਦੀ ਮੌਤ ਤੋਂ ਉਹ ਕਾਫੀ ਨਿਰਾਸ਼ ਸਨ, ਜਿਸ ਦਾ ਬਦਲਾ ਲੈਣ ਦਾ ਉਨ੍ਹਾਂ ਨੇ ਫੈਸਲਾ ਲਿਆ ਸੀ। ਸ਼ਹੀਦ ਸੁਖਦੇਵ ਥਾਪਰ ਨੇ ਜੇਲ੍ਹ ਵਿੱਚੋਂ ਮਹਾਤਮਾ ਗਾਂਧੀ ਨੂੰ ਪੱਤਰ ਵੀ ਲਿਖਿਆ ਸੀ।
ਇਹ ਵੀ ਪੜੋ:- Shaheedi Diwas: ਇਸ ਇਨਕਲਾਬੀ ਵਿਚਾਰਧਾਰਾ ਕਾਰਨ ਭਗਤ ਸਿੰਘ ਨੂੰ ਆਪਣਾ ਆਦਰਸ਼ ਮੰਨਦੇ ਨੇ ਨੌਜਵਾਨ